ਕਮਲਾ ਹੈਰਿਸ ਨੇ ਚੋਣ ਪ੍ਰਚਾਰ ਦੌਰਾਨ ਗੈਰ ਗੋਰੇ ਲੋਕਾਂ ਨਾਲ ਵਿਤਕਰੇ ਦਾ ਚੁੱਕਿਆ ਮੁੱਦਾ
Wednesday, Oct 16, 2024 - 12:19 PM (IST)
ਡੇਟ੍ਰੋਇਟ/ਅਮਰੀਕਾ (ਏਜੰਸੀ)- ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਭੇਦਭਾਵ ਵਾਲੀਆਂ ਨੀਤੀਆਂ ਨਾਲ ਨਜਿੱਠਣ ਲਈ ਕਾਨੂੰਨ ਬਣਾਉਣ 'ਤੇ ਜ਼ੋਰ ਦਿੰਦੇ ਹੋਏ ਮੰਗਲਵਾਰ ਨੂੰ ਚੇਤਾਵਨੀ ਦਿੱਤੀ ਕਿ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਸਖਤ ਪੁਲਿਸਿੰਗ ਰਣਨੀਤੀਆਂ ਨੂੰ 'ਸੰਸਥਾਗਤ' ਬਣਾਉਣ ਦੀ ਕੋਸ਼ਿਸ਼ ਕਰਨਗੇ, ਜਿਸ ਦਾ ਦੇਸ਼ ਭਰ ਦੇ ਗੈਰ ਗੋਰੇ ਪੁਰਸ਼ਾਂ 'ਤੇ ਪ੍ਰਭਾਵ ਪਵੇਗਾ।
ਇਹ ਵੀ ਪੜ੍ਹੋ: ਕੈਨੇਡਾ ਦੀ ਵਪਾਰ ਮੰਤਰੀ ਨੇ ਭਾਰਤ ਨਾਲ ਵਪਾਰਕ ਸਬੰਧਾਂ ਨੂੰ ਸਮਰਥਨ ਦੇਣ ਦਾ ਦਿੱਤਾ ਭਰੋਸਾ
ਰੇਡੀਓ ਪ੍ਰੋਗਰਾਮ 'ਦਿ ਬ੍ਰੇਕਫਾਸਟ ਕਲੱਬ' ਦੇ ਮੇਜ਼ਬਾਨ ਚਾਰਲਾਮੇਗਨ ਨਾਲ ਗੱਲ ਕਰਦੇ ਹੋਏ, ਹੈਰਿਸ ਨੇ ਕਿਹਾ ਕਿ ਉਹ ਮਾਰਿਜੁਆਨਾ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਕਰਨ ਲਈ ਕੰਮ ਕਰਨਗੇ, ਜਿਸ ਨਾਲ ਸਭ ਤੋਂ ਵੱਧ ਗੈਰ ਗੋਰੇ ਲੋਕਾਂ ਦੀਆਂ ਗ੍ਰਿਫਤਾਰੀਆਂ ਹੁੰਦੀਆਂ ਹਨ। ਉਨ੍ਹਾਂ ਨੇ ਇਹ ਵੀ ਮੰਨਿਆ ਕਿ ਗੈਰ ਗੋਰੇ ਲੋਕਾਂ ਨਾਲ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਨਸਲੀ ਵਿਤਕਰਾ ਕੀਤਾ ਜਾਂਦਾ ਹੈ। ਅਮਰੀਕੀ ਰਾਸ਼ਟਰਪਤੀ ਚੋਣਾਂ ਨੇੜੇ ਆਉਣ ਦੇ ਨਾਲ ਹੀ ਹੈਰਿਸ ਨੇ ਗੈਰ ਗੋਰੇ ਪੁਰਸ਼ਾਂ ਵਿਚ ਜੋਸ਼ ਭਰਨ ਦਾ ਕੰਮ ਕੀਤਾ, ਜਦੋਂਕਿ ਟਰੰਪ ਨੇ ਜਾਰਜੀਆ ਵਿੱਚ 'ਫੌਕਸ ਨਿਊਜ਼' ਦੇ ਇਕ ਪ੍ਰੋਗਰਾਮ ਵਿੱਚ ਔਰਤਾਂ 'ਤੇ ਧਿਆਨ ਕੇਂਦਰਿਤ ਕੀਤਾ।ਇਸ ਸਾਲ ਦੀਆਂ ਰਾਸ਼ਟਰਪਤੀ ਚੋਣਾਂ ਤੋਂ ਸਿਰਫ਼ 21 ਦਿਨ ਪਹਿਲਾਂ, ਹੈਰਿਸ ਅਤੇ ਟਰੰਪ ਉਨ੍ਹਾਂ ਪ੍ਰਮੁੱਖ ਹਲਕਿਆਂ ਵਿੱਚ ਵੋਟਰਾਂ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ,ਜਿੱਥੇ ਮੁਕਾਬਲਾ ਸਖਤ ਲੱਗ ਰਿਹਾ ਹੈ। ਜੇਕਰ ਹੈਰਿਸ ਚੋਣ ਜਿੱਤ ਜਾਂਦੀ ਹੈ ਤਾਂ ਉਹ ਦੇਸ਼ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣ ਜਾਵੇਗੀ।
ਇਹ ਵੀ ਪੜ੍ਹੋ: ਟਰੰਪ ਦਾ ਵੱਡਾ ਬਿਆਨ, ਕਿਹਾ- 'ਦੁਸ਼ਮਣਾਂ ਨਾਲੋਂ ਸਾਡੇ ਸਹਿਯੋਗੀਆਂ ਨੇ ਸਾਡਾ ਵੱਧ ਫਾਇਦਾ ਚੁੱਕਿਆ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8