ਜੇ ਇਜ਼ਰਾਈਲ ਹਮਲਾ ਕਰਦਾ ਹੈ, ਤਾਂ ਪਹਿਲਾਂ ਨਾਲੋਂ ਜ਼ਿਆਦਾ ਜ਼ੋਰਦਾਰ ਜਵਾਬ ਦਿੱਤਾ ਜਾਵੇਗਾ: ਈਰਾਨੀ ਵਿਦੇਸ਼ ਮੰਤਰੀ

Friday, Oct 04, 2024 - 07:11 PM (IST)

ਬੇਰੂਤ (ਏਜੰਸੀ)- ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਗਾਚੀ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਜ਼ਰਾਈਲ ਨੇ ਉਨ੍ਹਾਂ ਦੇ ਦੇਸ਼ 'ਤੇ ਹਮਲਾ ਕੀਤਾ ਤਾਂ ਇਸ ਦਾ ਜਵਾਬ ਪਹਿਲਾਂ ਨਾਲੋਂ ਵੀ ਜ਼ਿਆਦਾ ਜ਼ੋਰਦਾਰ ਤਰੀਕੇ ਨਾਲ ਦਿੱਤਾ ਜਾਵੇਗਾ। ਅੱਬਾਸ ਇਸ ਸਮੇਂ ਲੇਬਨਾਨੀ ਅਧਿਕਾਰੀਆਂ ਨੂੰ ਮਿਲਣ ਲਈ ਬੇਰੂਤ ਵਿੱਚ ਹਨ। ਈਰਾਨ ਵੱਲੋਂ ਇਜ਼ਰਾਈਲ 'ਤੇ ਘੱਟੋ-ਘੱਟ 180 ਮਿਜ਼ਾਈਲਾਂ ਦਾਗੇ ਜਾਣ ਦੀ ਘਟਨਾ ਤੋਂ ਬਾਅਦ ਉਹ ਤਿੰਨ ਦਿਨਾਂ ਦੌਰੇ 'ਤੇ ਲੇਬਨਾਨ ਪਹੁੰਚੇ ਹਨ।

ਇਹ ਵੀ ਪੜ੍ਹੋ: 07 ਤੋਂ 10 ਅਕਤੂਬਰ ਤੱਕ ਭਾਰਤ ਦਾ ਦੌਰਾ ਕਰਨਗੇ ਮਾਲਦੀਵ ਦੇ ਰਾਸ਼ਟਰਪਤੀ

ਹਾਲ ਹੀ ਦੇ ਦਿਨਾਂ ਵਿਚ ਪੱਛਮੀ-ਏਸ਼ੀਆ ਵਿਚ ਇਕ ਤੋਂ ਬਾਅਦ ਇਕ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਇਹ ਖੇਤਰ ਜੰਗ ਦੇ ਕੰਢੇ 'ਤੇ ਖੜ੍ਹਾ ਹੈ। ਲੇਬਨਾਨੀ ਸੰਸਦ ਦੇ ਸਪੀਕਰ ਨਬੀ ਬੇਰੀ ਨਾਲ ਮੁਲਾਕਾਤ ਤੋਂ ਬਾਅਦ ਅੱਬਾਸ ਨੇ ਕਿਹਾ, 'ਜੇਕਰ ਇਜ਼ਰਾਈਲ ਸਾਡੇ ਖਿਲਾਫ ਕੋਈ ਕਾਰਵਾਈ ਕਰਦਾ ਹੈ ਤਾਂ ਸਾਡਾ ਜਵਾਬ ਪਹਿਲਾਂ ਨਾਲੋਂ ਜ਼ਿਆਦਾ ਜ਼ੋਰਦਾਰ ​​ਹੋਵੇਗਾ।'

ਇਹ ਵੀ ਪੜ੍ਹੋ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News