US ਰਾਸ਼ਟਰਪਤੀ ਅਹੁਦੇ ਦੀ ਦਾਅਵੇਦਾਰੀ ਠੋਕਣ ਵਾਲਿਆਂ ''ਚ ਇਹ ਭਾਰਤੀ ਵੀ, ਟ੍ਰੰਪ ਨੂੰ ਦੇਣਗੇ ਟੱਕਰ

07/30/2023 12:25:00 AM

ਇੰਟਰਨੈਸ਼ਨਲ ਡੈਸਕ : ਅਮਰੀਕਾ 'ਚ ਭਾਰਤੀ ਮੂਲ ਦੇ ਇੰਜੀਨੀਅਰ ਹਰਸ਼ਵਰਧਨ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਹੈ। ਉਹ ਨਿੱਕੀ ਹੇਲੀ ਅਤੇ ਵਿਵੇਕ ਰਾਮਾਸਵਾਮੀ ਤੋਂ ਬਾਅਦ ਭਾਰਤੀ ਮੂਲ ਦੇ ਤੀਜੇ ਵਿਅਕਤੀ ਬਣ ਗਏ ਹਨ, ਜਿਨ੍ਹਾਂ ਨੇ 2024 ਵਿੱਚ ਅਮਰੀਕੀ ਰਾਸ਼ਟਰਪਤੀ ਬਣਨ ਲਈ ਰਿਪਬਲਿਕਨ ਪਾਰਟੀ ਵਿੱਚ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਨਿਊ ਜਰਸੀ ਰਿਪਬਲਿਕਨ ਪਾਰਟੀ ਦੇ ਰੂੜੀਵਾਦੀ ਵਿੰਗ ਨੂੰ ਬਹਾਲ ਕਰਨ ਲਈ ਕੰਮ ਕਰਨ ਵਾਲੇ ਹਰਸ਼ਵਰਧਨ ਸਿੰਘ ਨੇ ਟਵਿੱਟਰ 'ਤੇ ਕਿਹਾ ਕਿ ਉਹ "ਜੀਵਨ ਭਰ ਰਿਪਬਲਿਕਨ" ਅਤੇ "ਅਮਰੀਕੀ ਹਿੱਤਾਂ ਦਾ ਸਮਰਥਕ" ਰਹੇ ਹਨ।

ਇਹ ਵੀ ਪੜ੍ਹੋ : ਭਾਰਤੀ ਜਲ ਸੈਨਾ ਨੇ ਖਤਮ ਕੀਤੀ ਗੁਲਾਮੀ ਦੀ ਇਕ ਹੋਰ ਪ੍ਰਥਾ, ਹੁਣ ਜਵਾਨਾਂ ਨੂੰ ਨਹੀਂ ਕਰਨਾ ਪਵੇਗਾ ਇਹ ਕੰਮ

ਹਰਸ਼ਵਰਧਨ ਸਿੰਘ ਨੇ ਸ਼ੁੱਕਰਵਾਰ ਨੂੰ 3 ਮਿੰਟ ਦੇ ਵੀਡੀਓ ਵਿੱਚ ਕਿਹਾ, “ਸਾਨੂੰ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਤਬਦੀਲੀਆਂ ਨੂੰ ਉਲਟਾਉਣ ਅਤੇ ਅਮਰੀਕੀ ਕਦਰਾਂ-ਕੀਮਤਾਂ ਨੂੰ ਬਹਾਲ ਕਰਨ ਲਈ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ। ਇਸੇ ਲਈ ਮੈਂ ਸੰਯੁਕਤ ਰਾਜ ਦੇ ਰਾਸ਼ਟਰਪਤੀ ਲਈ 2024 ਦੀਆਂ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੀ ਨਾਮਜ਼ਦਗੀ ਲਈ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : OMG! 7 ਮਹੀਨਿਆਂ ਦਾ ਬੱਚਾ ਸੀ ‘ਪ੍ਰੈਗਨੈਂਟ’! ਪੇਟ ’ਚੋਂ ਨਿਕਲਿਆ 2 ਕਿਲੋ ਦਾ ਭਰੂਣ

ਹਰਸ਼ਵਰਧਨ ਸਿੰਘ ਤੋਂ ਪਹਿਲਾਂ ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਹੇਲੀ (51) ਅਤੇ ਕਰੋੜਪਤੀ ਉਦਯੋਗਪਤੀ ਰਾਮਾਸਵਾਮੀ (37) ਨੇ ਇਸ ਸਾਲ ਦੇ ਸ਼ੁਰੂ 'ਚ ਰਿਪਬਲਿਕਨ ਪਾਰਟੀ ਵੱਲੋਂ ਅਮਰੀਕਾ ਦੇ ਚੋਟੀ ਦੇ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਸੀ। ਉਹ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਦਾ ਮੁਕਾਬਲਾ ਕਰਨਗੇ, ਜੋ ਕਾਨੂੰਨੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ 2024 ਦੇ ਲਈ ਰਿਪਬਲਿਕਨ ਪਾਰਟੀ ਵੱਲੋਂ ਨਾਮਜ਼ਦਗੀ ਦੀ ਦੌੜ 'ਚ ਸਭ ਤੋਂ ਅੱਗੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News