ਅਮਰੀਕੀ ਸੂਬੇ ਹਵਾਈ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ ਹੋਈ 53

08/11/2023 8:54:00 AM

ਲਾਹੈਨਾ/ਅਮਰੀਕਾ (ਭਾਸ਼ਾ) : ਅਮਰੀਕਾ ਦੇ ਹਵਾਈ ਸੂਬੇ ਦੇ ਮਾਉਈ ਵਿਚ ਵੀਰਵਾਰ ਨੂੰ ਜੰਗਲ ਵਿਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਵਾਈ ਦੇ ਗਵਰਨਰ ਜੋਸ਼ ਗ੍ਰੀਨ ਨੇ ਇਹ ਜਾਣਕਾਰੀ ਦਿੱਤੀ। ਗ੍ਰੀਨ ਨੇ ਦੱਸਿਆ, "ਅਸੀਂ ਹਵਾਈ ਵਿੱਚ ਇਸ ਪੀੜ੍ਹੀ ਦੀ ਸਭ ਤੋਂ ਵੱਡੀ ਕੁਦਰਤੀ ਆਫ਼ਤ ਬਾਰੇ ਗੱਲ ਕਰ ਰਹੇ ਹਾਂ ਅਤੇ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਵਿੱਚ 53 ਲੋਕਾਂ ਦੀ ਜਾਨ ਚਲੀ ਗਈ ਹੈ।" ਉਨ੍ਹਾਂ ਖ਼ਦਸ਼ਾ ਜਤਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਬਚਾਅ ਟੀਮਾਂ ਵੱਲੋਂ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ। ਗ੍ਰੀਨ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ 1,000 ਤੋਂ ਵੱਧ ਢਾਂਚੇ ਤਬਾਹ ਹੋ ਗਏ ਹਨ। ਦੱਖਣ ਤੋਂ ਲੰਘ ਰਹੇ ਡੋਰਾ ਤੂਫਾਨ ਕਾਰਨ ਜੰਗਲਾਂ 'ਚ ਲੱਗੀ ਅੱਗ ਭੜਕ ਗਈ, ਜਿਸ ਕਾਰਨ ਕਈ ਕਾਰਾਂ ਸੜ ਗਈਆਂ ਅਤੇ ਕਈ ਇਤਿਹਾਸਕ ਇਮਾਰਤਾਂ ਮਲਬੇ ਦੇ ਢੇਰ 'ਚ ਤਬਦੀਲ ਹੋ ਗਈਆਂ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਸਿਵਾ ਠੰਡਾ ਹੋਣ ਤੋਂ ਪਹਿਲਾਂ ਹੀ ਨਸ਼ੇ ਨਾਲ ਘਰ ਦੇ ਦੂਜੇ ਪੁੱਤ ਦੀ ਵੀ ਹੋਈ ਮੌਤ

ਮਾਉਈ ਦੇ ਮੇਅਰ ਰਿਚਰਡ ਬਿਸੇਨ ਦੇ ਨਾਲ ਪ੍ਰਭਾਵਿਤ ਕਸਬੇ ਦਾ ਦੌਰਾ ਕਰਨ ਤੋਂ ਬਾਅਦ, ਗ੍ਰੀਨ ਨੇ ਕਿਹਾ, "ਕੁਝ ਅਪਵਾਦਾਂ ਦੇ ਨੂੰ ਛੱਡ ਦੇਈਏ ਤਾਂ ਲਾਹੈਨਾ ਪੂਰੀ ਤਰ੍ਹਾਂ ਨਾਲ ਸੜ੍ਹ ਕੇ ਸੁਆਹ ਹੋ ਗਿਆ ਹੈ। ਉਥੋਂ ਦੀ ਸਥਿਤੀ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਜਿਵੇਂ ਲਾਹੈਣਾ 'ਚ ਬੰਬ ਨਾਲ ਹਮਲਾ ਹੋਇਆ ਹੋਵੇ।' ਸੈਂਟਰ ਫਾਰ ਡਿਜ਼ਾਸਟਰ ਫਿਲੈਂਥਰੋਪੀ' ਦੇ ਉਪ ਪ੍ਰਧਾਨ ਰੇਜੀਨ ਵੈਬਸਟਰ ਨੇ ਕਿਹਾ ਕਿ ਜਦੋਂ ਤੱਕ ਫਾਇਰਫਾਈਟਰਜ਼ ਆਪਣਾ ਕੰਮ ਪੂਰਾ ਨਹੀਂ ਕਰ ਲੈਂਦੇ ਉਦੋਂ ਤੱਕ ਲੋੜਾਂ ਦਾ ਪੂਰਾ ਮੁਲਾਂਕਣ ਨਹੀਂ ਕੀਤਾ ਜਾ ਸਕਦਾ। 

ਇਹ ਵੀ ਪੜ੍ਹੋ: ਕੀ ਫੇਸਬੁੱਕ ਦੀ ਵਰਤੋਂ ਨਾਲ ਮਾਨਸਿਕ ਸਿਹਤ 'ਤੇ ਪੈਂਦਾ ਹੈ ਮਾੜਾ ਪ੍ਰਭਾਵ? ਜਾਣੋ ਕੀ ਕਹਿੰਦੈ ਅਧਿਐਨ

ਇਤਿਹਾਸਕ ਸ਼ਹਿਰ ਲਾਹੈਣਾ ਦੀਆਂ ਮੌਜੂਦਾ ਤਸਵੀਰਾਂ ਉਥੋਂ ਦੇ ਵਿਨਾਸ਼ਕਾਰੀ ਹਾਲਤ ਨੂੰ ਦਰਸਾਉਂਦੀਆਂ ਹਨ। ਹਵਾਈ ਵਿੱਚ ਐਮਰਜੈਂਸੀ ਅਮਲੇ ਪੀੜਤਾਂ ਨੂੰ ਬਚਾਉਣ ਅਤੇ ਜੰਗਲ ਦੀ ਅੱਗ 'ਤੇ ਕਾਬੂ ਪਾਉਣ ਲਈ ਕੰਮ ਕਰ ਰਹੇ ਹਨ। ਅੱਗ ਇਸ ਹਫਤੇ ਮਾਉਈ ਦੇ ਕਈ ਹਿੱਸਿਆਂ ਵਿੱਚ ਫੈਲ ਗਈ। ਵ੍ਹਾਈਟ ਹਾਊਸ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਈਡੇਨ ਨੇ ਗਵਰਨਰ ਗ੍ਰੀਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਘਟਨਾ 'ਚ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ। ਇਸ ਤੋਂ ਪਹਿਲਾਂ ਵੀਰਵਾਰ ਨੂੰ, ਵ੍ਹਾਈਟ ਹਾਊਸ ਨੇ ਕਿਹਾ ਕਿ ਰਾਸ਼ਟਰਪਤੀ ਨੇ ਰਾਜ ਵਿਚ ਆਫ਼ਤ ਘੋਸ਼ਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸੰਘੀ ਸਹਾਇਤਾ ਲਈ ਰਾਹ ਸਾਫ਼ ਹੋ ਗਿਆ ਹੈ। ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਉਨ੍ਹਾਂ ਨੇ ਹਰ ਸੰਭਵ ਮਦਦ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਵਾਈ ਨੈਸ਼ਨਲ ਗਾਰਡ ਨੇ ਅੱਗ ਬੁਝਾਉਣ ਅਤੇ ਖੋਜ ਅਤੇ ਬਚਾਅ ਕਾਰਜਾਂ ਲਈ ਚਿਨੂਕ ਹੈਲੀਕਾਪਟਰ ਤਾਇਨਾਤ ਕੀਤੇ ਹਨ।

ਇਹ ਵੀ ਪੜ੍ਹੋ: ਕੈਨੇਡਾ 'ਚ ਪੱਕੇ ਹੋਣ ਦਾ ਜਸ਼ਨ ਮਨਾਉਣ ਦੌਰਾਨ ਝੀਲ 'ਚ ਡੁੱਬੇ ਪੰਜਾਬੀ ਗੱਭਰੂ ਦੀ ਲਾਸ਼ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

cherry

This news is Content Editor cherry