ਪਾਕਿ ਕਲਾਕਾਰਾਂ ’ਤੇ ਪਾਬੰਦੀ ਲਾਉਣ ਦੀ ਪਟੀਸ਼ਨ ਰੱਦ
Friday, Oct 20, 2023 - 01:00 PM (IST)
ਮੁੰਬਈ (ਭਾਸ਼ਾ) - ਬੰਬੇ ਹਾਈ ਕੋਰਟ ਨੇ ਪਾਕਿਸਤਾਨੀ ਕਲਾਕਾਰਾਂ ਦੇ ਭਾਰਤ ’ਚ ਕੰਮ ਕਰਨ ’ਤੇ ਪੂਰਨ ਪਾਬੰਦੀ ਲਾਉਣ ਦੀ ਅਪੀਲ ਵਾਲੀ ਪਟੀਸ਼ਨ ਵੀਰਵਾਰ ਨੂੰ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਦੇਸ਼ਭਗਤ ਹੋਣ ਲਈ ਕਿਸੇ ਵਿਅਕਤੀ ਨੂੰ ਵਿਦੇਸ਼ ਨਾਲ, ਖਾਸ ਕਰ ਕੇ ਗੁਆਂਢੀ ਦੇਸ਼ ਨਾਲ ਵੈਰ ਰੱਖਣ ਦੀ ਲੋੜ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ : ਸੂਫੀ ਗਾਇਕਾ ਸੁਲਤਾਨਾ ਨੂਰਾਂ ਨੂੰ ਜਾਨੋਂ ਮਾਰਨ ਦੀ ਧਮਕੀ
ਅਦਾਲਤ ਨੇ ਆਪਣੀ ਟਿੱਪਣੀ ’ਚ ਕਿਹਾ ਕਿ ਇਕ ਵਿਅਕਤੀ ਜੋ ਦਿਲ ਦਾ ਚੰਗਾ ਹੈ, ਉਹ ਆਪਣੇ ਦੇਸ਼ ’ਚ ਕਿਸੇ ਵੀ ਅਜਿਹੀ ਗਤੀਵਿਧੀ ਦਾ ਸਵਾਗਤ ਕਰੇਗਾ ਜੋ ਦੇਸ਼ ਦੇ ਅੰਦਰ ਅਤੇ ਸਰਹੱਦ ਪਾਰ ਸ਼ਾਂਤੀ ਅਤੇ ਸਦਭਾਵਨਾ ਨੂੰ ਉਤਸ਼ਾਹ ਦਿੰਦੀ ਹੈ। ਜਸਟਿਸ ਸੁਨੀਲ ਸ਼ੁਕਰੇ ਅਤੇ ਜਸਟਿਸ ਫਿਰਦੋਸ਼ ਪੂਨਾਵਾਲਾ ਦੀ ਬੈਂਚ ਨੇ ਫੈਜ਼ ਅਨਵਰ ਕੁਰੈਸ਼ੀ ਵੱਲੋਂ ਦਾਖ਼ਲ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੇ ਰਿਸ਼ਤੇ 'ਚ ਆਈ ਦਰਾੜ! ਟਵੀਟ ਕਰ ਲਿਖਿਆ- ਅਸੀਂ ਵੱਖ ਹੋ ਗਏ ਹਾਂ...
ਪਟੀਸ਼ਨ ’ਚ ਅਦਾਲਤ ਤੋਂ ਕੇਂਦਰ ਸਰਕਾਰ ਨੂੰ ਇਹ ਹੁਕਮ ਦੇਣ ਦੀ ਮੰਗ ਕੀਤੀ ਗਈ ਸੀ ਕਿ ਉਹ ਭਾਰਤੀ ਨਾਗਰਿਕਾਂ, ਕੰਪਨੀਆਂ, ਫਰਮਾਂ ਅਤੇ ਐਸੋਸੀਏਸ਼ਨਾਂ ’ਤੇ ਕਿਸੇ ਵੀ ਪਾਕਿਸਤਾਨੀ ਕਲਾਕਾਰ ਨੂੰ ਕੰਮ ’ਤੇ ਰੱਖਣ ’ਤੇ ਮੁਕੰਮਲ ਪਾਬੰਦੀ ਲਾਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।