ਬੰਗਲਾਦੇਸ਼ 'ਚ ਟਰੱਕ-ਬੱਸ ਦੀ ਆਹਮੋ-ਸਾਹਮਣੀ ਟੱਕਰ, 14 ਲੋਕਾਂ ਦੀ ਦਰਦਨਾਕ ਮੌਤ

06/07/2023 4:07:23 PM

ਢਾਕਾ (ਏਜੰਸੀ)- ਬੰਗਲਾਦੇਸ਼ ਦੇ ਸਿਲਹਟ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ ਟਰੱਕ ਅਤੇ ਪਿਕਅੱਪ ਵੈਨ ਵਿਚਾਲੇ ਆਹਮੋ-ਸਾਹਮਣੀ ਦੀ ਟੱਕਰ ਹੋ ਗਈ। ਇਸ ਟੱਕਰ 'ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸਿਲਹਟ ਦੇ ਦਕਸ਼ੀਨ ਸੁਰਮਾ ਪੁਲਸ ਸਟੇਸ਼ਨ ਦੇ ਇੰਸਪੈਕਟਰ ਮੁਹੰਮਦ ਅਬੁਲ ਹੁਸੈਨ ਨੇ ਸਮਾਚਾਰ ਏਜੰਸੀ ਸ਼ਿਨਹੂੁਆ ਨੂੰ ਦੱਸਿਆ ਕਿ ਸਾਰੇ ਮ੍ਰਿਤਕ ਨਿਰਮਾਣ ਮਜ਼ਦੂਰ ਸਨ।

ਅਧਿਕਾਰੀ ਨੇ ਦੱਸਿਆ ਕਿ ਰਾਜਧਾਨੀ ਢਾਕਾ ਤੋਂ ਲਗਭਗ 240 ਕਿਲੋਮੀਟਰ ਉੱਤਰ-ਪੂਰਬ 'ਚ ਜ਼ਿਲ੍ਹੇ 'ਚ ਸਵੇਰੇ 6 ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ 'ਚ ਕੁਝ ਮਜ਼ਦੂਰ ਵੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਸਾਰੇ ਜ਼ਖਮੀਆਂ ਨੂੰ ਸਥਾਨਕ ਹਸਪਤਾਲਾਂ ਅਤੇ ਕਲੀਨਿਕਾਂ 'ਚ ਲਿਜਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਜਾਪਾਨ ਦੇ ਇਤਿਹਾਸ 'ਚ ਡਰੱਗ ਦੀ ਦੂਜੀ ਸਭ ਤੋਂ ਵੱਡੀ ਖੇਪ ਜ਼ਬਤ 

ਬੰਗਲਾਦੇਸ਼ ਵਿੱਚ ਸੜਕ ਹਾਦਸਿਆਂ ਲਈ ਦੁਨੀਆ ਵਿੱਚ ਸਭ ਤੋਂ ਵੱਧ ਮੌਤ ਦਰ ਲਈ ਜ਼ਿੰਮੇਵਾਰ ਕਾਰਕ ਮੁੱਖ ਤੌਰ 'ਤੇ ਘਟੀਆ ਹਾਈਵੇਅ, ਮਾੜੇ ਵਾਹਨਾਂ ਦੀ ਸਾਂਭ-ਸੰਭਾਲ, ਡਰਾਈਵਰਾਂ ਦੁਆਰਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਟ੍ਰੈਫਿਕ ਵਿਭਾਗ ਦੀ ਨਿਗਰਾਨੀ ਦੀ ਘਾਟ ਹੈ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ 'ਚ ਈਦ-ਉਲ-ਫਿਤਰ ਦੇ ਤਿਉਹਾਰ ਮੌਕੇ 15 ਤੋਂ 29 ਅਪ੍ਰੈਲ ਤੱਕ 304 ਸੜਕ ਹਾਦਸਿਆਂ 'ਚ 328 ਲੋਕਾਂ ਦੀ ਮੌਤ ਹੋ ਗਈ ਅਤੇ 565 ਹੋਰ ਜ਼ਖਮੀ ਹੋ ਗਏ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News