ਮਾਲਦੀਵ ਸਰਕਾਰ ਦੇ ਫੈਸਲੇ ਵਿਰੁੱਧ ਸਿਹਤ ਮੰਤਰੀ ਰਸ਼ੀਦ ਨੇ ਦਿੱਤਾ ਅਸਤੀਫਾ

02/06/2018 3:36:52 PM

ਮਾਲੇ— ਮਾਲਦੀਵ ਦੇ ਸਿਹਤ ਮੰਤਰੀ ਹੁਸੈਨ ਰਸ਼ੀਦ ਨੇ ਵਿਰੋਧੀ ਨੇਤਾਵਾਂ ਨੂੰ ਰਿਹਾਅ ਕੀਤੇ ਜਾਣ ਸੰਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਸਰਕਾਰ ਦੇ ਫੈਸਲੇ ਵਿਰੁੱਧ ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਪਹਿਲਾਂ ਮਾਲਦੀਵ ਸਰਕਾਰ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਵਲੋਂ ਰਾਸ਼ਟਰਪਤੀ ਅਬਦੁੱਲਾ ਯਮੀਨ 'ਤੇ ਮਹਾਦੋਸ਼ ਚਲਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ। ਅਟਾਰਨੀ ਜਨਰਲ ਮੁਹੰਮਦ ਸਨਿਲ ਨੇ ਕਿਹਾ ਕਿ ਸਰਕਾਰ ਨੇ ਪੁਲਸ ਕਰਮਚਾਰੀਆਂ ਅਤੇ ਫੌਜੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਸੁਪਰੀਮ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਨਾ ਮੰਨਣ ਜਿਸ ਵਿਚ ਰਾਸ਼ਟਰਪਤੀ ਅਬਦੁੱਲਾ ਯਮੀਨ ਨੂੰ ਗ੍ਰਿਫਤਾਰ ਕਰਨ ਜਾਂ ਉਨ੍ਹਾਂ 'ਤੇ ਮਹਾਦੋਸ਼ ਚਲਾਉਣ ਦੀ ਗੱਲ ਕਹੀ ਗਈ ਹੋਵੇ। 
ਜ਼ਿਕਰਯੋਗ ਹੈ ਕਿ ਮਾਲਦੀਵ 'ਚ ਐਮਰਜੈਂਸੀ ਦੇ ਐਲਾਨ ਤੋਂ ਬਾਅਦ ਭਾਰਤ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। ਜਿਸ 'ਚ ਭਾਰਤੀ ਨਾਗਰਿਕਾਂ ਨੂੰ ਮਾਲਦੀਵ ਨਾ ਜਾਣ ਬਾਰੇ ਸਲਾਹ ਦਿੱਤੀ ਗਈ ਹੈ।