Meta ਦੇ ਐਲਗੋਰਿਦਨ ਨਾਲ ਬੱਚਿਆਂ ਦੇ ਜਿਨਸੀ ਸੋਸ਼ਣ ਦਾ ਖਤਰਾ! ਨਿਊ ਮੈਕਸੀਕੋ ''ਚ ਅਦਾਲਤੀ ਸ਼ੁਣਵਾਈ ਸ਼ੁਰੂ
Monday, Feb 09, 2026 - 02:46 PM (IST)
ਸਾਂਤਾ ਫੇ (ਅਮਰੀਕਾ): ਸੋਸ਼ਲ ਮੀਡੀਆ ਦਿੱਗਜ ਮੇਟਾ (Meta), ਜੋ ਕਿ ਫੇਸਬੁੱਕ, ਇੰਸਟਾਗ੍ਰਾਮ ਤੇ ਵਟਸਐਪ ਦੀ ਮਾਲਕ ਕੰਪਨੀ ਹੈ, ਨੂੰ ਅਮਰੀਕਾ ਦੇ ਨਿਊ ਮੈਕਸੀਕੋ 'ਚ ਇੱਕ ਗੰਭੀਰ ਕਾਨੂੰਨੀ ਲੜਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਮਵਾਰ ਤੋਂ ਸ਼ੁਰੂ ਹੋ ਰਹੀ ਇਸ ਸੁਣਵਾਈ 'ਚ ਮੇਟਾ 'ਤੇ ਆਪਣੇ ਪਲੇਟਫਾਰਮਾਂ 'ਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਖਤਰਿਆਂ ਬਾਰੇ ਕਥਿਤ ਤੌਰ 'ਤੇ ਗੁੰਮਰਾਹਕੁੰਨ ਜਾਣਕਾਰੀ ਦੇਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ।
ਨਿਊ ਮੈਕਸੀਕੋ ਦੇ ਅਟਾਰਨੀ ਜਨਰਲ ਰਾਉਲ ਟੋਰੇਜ਼ ਦੁਆਰਾ 2023 'ਚ ਦਾਇਰ ਕੀਤੇ ਗਏ ਇਸ ਮੁਕਦਮੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੇਟਾ ਦੇ ਐਲਗੋਰਿਦਮ ਅਜਿਹਾ ਮਾਹੌਲ ਬਣਾਉਂਦੇ ਹਨ ਜੋ ਅਪਰਾਧੀਆਂ ਲਈ ਬੱਚਿਆਂ ਦਾ ਸ਼ੋਸ਼ਣ ਕਰਨਾ ਆਸਾਨ ਬਣਾ ਦਿੰਦਾ ਹੈ। ਜਾਂਚ ਦੌਰਾਨ ਅਧਿਕਾਰੀਆਂ ਨੇ ਬੱਚਿਆਂ ਦੇ ਨਾਂ 'ਤੇ ਫਰਜ਼ੀ ਖਾਤੇ ਬਣਾਏ, ਜਿਨ੍ਹਾਂ 'ਤੇ ਜਿਨਸੀ ਪ੍ਰਸਤਾਵ ਭੇਜੇ ਗਏ ਸਨ। ਅਭਿਓਜਨ ਪੱਖ ਦਾ ਦੋਸ਼ ਹੈ ਕਿ ਕੰਪਨੀ ਨੇ ਮੁਨਾਫਾ ਕਮਾਉਣ ਦੇ ਉਦੇਸ਼ ਨਾਲ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਸੁਰੱਖਿਆ ਨੂੰ ਖਤਰੇ 'ਚ ਪਾਇਆ ਅਤੇ ਇਨ੍ਹਾਂ ਖਤਰਨਾਕ ਪ੍ਰਭਾਵਾਂ ਬਾਰੇ ਜਾਣਕਾਰੀ ਜਨਤਕ ਨਹੀਂ ਕੀਤੀ, ਜੋ ਕਿ ਉਪਭੋਗਤਾ ਸੁਰੱਖਿਆ ਕਾਨੂੰਨਾਂ ਦੀ ਉਲੰਘਣਾ ਹੈ।
ਦੂਜੇ ਪਾਸੇ, ਮੇਟਾ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਕੰਪਨੀ ਨੇ ਜਾਂਚ ਪ੍ਰਕਿਰਿਆ ਨੂੰ "ਨੈਤਿਕ ਤੌਰ 'ਤੇ ਸ਼ੱਕੀ" ਦੱਸਦਿਆਂ ਦੋਸ਼ ਲਾਇਆ ਹੈ ਕਿ ਜਾਂਚ ਵਿੱਚ ਬੱਚਿਆਂ ਦੀਆਂ ਫੋਟੋਆਂ ਦੀ ਵਰਤੋਂ ਕੀਤੀ ਗਈ ਅਤੇ ਡੇਟਾ ਨਸ਼ਟ ਕੀਤਾ ਗਿਆ। ਮੇਟਾ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਬੱਚਿਆਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਉਸ ਨੇ ਕਈ ਸੁਰੱਖਿਆ ਫੀਚਰ ਵਿਕਸਿਤ ਕੀਤੇ ਹਨ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਮੇਟਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਮਾਰਕ ਜੁਕਰਬਰਗ ਇਸ ਮਾਮਲੇ ਵਿੱਚ ਗਵਾਹੀ ਦੇਣਗੇ ਜਾਂ ਨਹੀਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
