ਖੁਫ਼ੀਆ ਦਸਤਾਵੇਜ਼ ਲੀਕ ਮਾਮਲਾ : ਇਮਰਾਨ ਦੀ ਪਟੀਸ਼ਨ ’ਤੇ ਖੁੱਲ੍ਹੀ ਅਦਾਲਤ ’ਚ ਹੋਵੇਗੀ ਸੁਣਵਾਈ

10/05/2023 11:14:31 AM

ਇਸਲਾਮਾਬਾਦ (ਏ. ਐੱਨ. ਆਈ.)– ਇਸਲਾਮਾਬਾਦ ਹਾਈ ਕੋਰਟ ਨੇ ਬੁੱਧਵਾਰ ਨੂੰ ਫ਼ੈਸਲਾ ਸੁਣਾਇਆ ਕਿ ਖੁਫ਼ੀਆ ਡਿਪਲੋਮੈਟਿਕ ਦਸਤਾਵੇਜ਼ (ਸਾਈਫਰ) ਦਾ ਖ਼ੁਲਾਸਾ ਕਰਨ ਦੇ ਮਾਮਲੇ ’ਚ ਜੇਲ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਜ਼ਮਾਨਤ ਪਟੀਸ਼ਨ ’ਤੇ 9 ਅਕਤੂਬਰ ਨੂੰ ਖੁੱਲ੍ਹੀ ਅਦਾਲਤ ’ਚ ਸੁਣਵਾਈ ਹੋਵੇਗੀ।

ਇਸ ਦੇ ਨਾਲ ਹੀ ਹਾਈ ਕੋਰਟ ਨੇ ਦੇਸ਼ ਦੀ ਚੋਟੀ ਦੀ ਜਾਂਚ ਏਜੰਸੀ ਦੀ ਉਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ, ਜਿਸ ਨੇ ਜ਼ਮਾਨਤ ਪਟੀਸ਼ਨ ’ਤੇ ਬੰਦ ਕਮਰੇ ’ਚ ਸੁਣਵਾਈ ਦੀ ਮੰਗ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਅਮਰੀਕਾ ਨੇ ਕੀਤਾ ਵੱਡਾ ਐਲਾਨ

ਇਮਰਾਨ ਖ਼ਾਨ (70) ਨੂੰ ਅਗਸਤ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਮਰਾਨ ਖ਼ਾਨ ਤੇ ਉਨ੍ਹਾਂ ਦੇ ਕਰੀਬੀ ਸਹਿਯੋਗੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਚੋਟੀ ਦੀ ਜਾਂਚ ਏਜੰਸੀ ਨੇ ਇਸ ਮਾਮਲੇ ’ਚ ਮੁੱਖ ਦੋਸ਼ੀ ਨਾਮਜ਼ਦ ਕੀਤਾ ਹੈ।

ਦੋਵਾਂ ਆਗੂਆਂ ਦੀ ਨਿਆਇਕ ਹਿਰਾਸਤ 26 ਸਤੰਬਰ ਨੂੰ 10 ਅਕਤੂਬਰ ਤੱਕ ਵਧਾ ਦਿੱਤੀ ਗਈ ਸੀ। ਇਸਲਾਮਾਬਾਦ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਖ਼ਾਨ ਨੂੰ ਅਟਕ ਜ਼ਿਲਾ ਜੇਲ ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ ’ਚ ਤਬਦੀਲ ਕਰ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh