ਕੈਲਗਰੀ ''ਚ ਵਾਪਰਿਆ ਰੂਹ ਕੰਬਾਊ ਹਾਦਸਾ: 2 ਦੀ ਮੌਤ, ਮਾਸੂਮ ਬੱਚੇ ਸਮੇਤ 3 ਗੰਭੀਰ ਜ਼ਖਮੀ
Monday, May 11, 2026 - 06:31 AM (IST)
ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਕੈਲਗਰੀ ਸ਼ਹਿਰ ਦੇ ਉੱਤਰ-ਪੂਰਬੀ ਇਲਾਕੇ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 2 ਲੋਕਾਂ ਦੀ ਮੌਤ ਹੋ ਜਾਣ ਅਤੇ ਇੱਕ ਬੱਚੇ ਸਮੇਤ ਤਿੰਨ ਹੋਰਨਾਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਸੂਚਨਾ ਹੈ। ਇਹ ਹਾਦਸਾ ਐਤਵਾਰ ਸਵੇਰੇ ਵਾਪਰਿਆ, ਜਿਸ ਮਗਰੋਂ ਐਮਰਜੈਂਸੀ ਸੇਵਾਵਾਂ ਅਤੇ ਪੁਲਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਖਮੀ ਹੋਏ ਬੱਚੇ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ, ਪ੍ਰਮਾਣੂ ਹਥਿਆਰਾਂ 'ਤੇ ਫ਼ੌਜੀ ਕਾਰਵਾਈ ਦੀ ਦਿੱਤੀ ਚਿਤਾਵਨੀ
ਅਧਿਕਾਰੀਆਂ ਅਨੁਸਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਹੋਰ 2 ਵਿਅਕਤੀਆਂ ਦਾ ਵੀ ਇਲਾਜ ਚੱਲ ਰਿਹਾ ਹੈ। ਪੁਲਸ ਵੱਲੋਂ ਹਾਲੇ ਤੱਕ ਮ੍ਰਿਤਕਾਂ ਦੀ ਪਛਾਣ ਜਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਹਾਦਸੇ ਦੇ ਸਹੀ ਕਾਰਨਾਂ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਾਦਸੇ ਮਗਰੋਂ ਕੁਝ ਸਮੇਂ ਲਈ ਇਲਾਕੇ ਵਿੱਚ ਆਵਾਜਾਈ ਪ੍ਰਭਾਵਿਤ ਰਹੀ, ਜਦਕਿ ਜਾਂਚ ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
