ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

Monday, Jun 23, 2025 - 02:25 PM (IST)

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

ਬੀਜਿੰਗ (ਵਾਰਤਾ)- ਦੁਨੀਆ ਭਰ ਦੇ ਦੇਸ਼ਾਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਚੀਨ ਵਿਚ ਵੀ ਭਿਆਨਕ ਗਰਮੀ ਪੈ ਰਹੀ ਹੈ। ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਸੋਮਵਾਰ ਨੂੰ ਤੇਜ਼ ਗਰਮੀ ਕਾਰਨ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ। ਬੀਜਿੰਗ ਮੌਸਮ ਵਿਗਿਆਨ ਆਬਜ਼ਰਵੇਟਰੀ ਨੇ ਇਹ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖ਼ਬਰ-ਇਜ਼ਰਾਈਲ ਨੇ ਈਰਾਨ 'ਤੇ 6 ਏਅਰਬੇਸਾਂ 'ਤੇ ਕੀਤੀ ਬੰਬਾਰੀ! ਭਾਰੀ ਤਬਾਹੀ

ਸ਼ਹਿਰ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਸੋਮਵਾਰ ਅਤੇ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 6 ਵਜੇ ਦੇ ਵਿਚਕਾਰ 38 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਇਸ ਗਰਮੀ ਦੌਰਾਨ ਬਾਹਰ ਜਾਣ ਤੋਂ ਬਚਣ ਅਤੇ ਜ਼ਿਆਦਾ ਦੇਰ ਤੱਕ ਧੁੱਪ ਵਿੱਚ ਨਾ ਰਹਿਣ ਦੀ ਚੇਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਚੀਨ ਵਿੱਚ ਯੇਲੋ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਸ਼ਨੀਵਾਰ ਦੁਪਹਿਰ 3:40 ਵਜੇ ਬੀਜਿੰਗ ਦੇ ਦੱਖਣੀ ਖੇਤਰ ਵਿੱਚ ਤਾਪਮਾਨ 38.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਦੇਸ਼ ਦਾ ਹੁਣ ਤੱਕ ਦਾ ਸਭ ਤੋਂ ਗਰਮ ਦਿਨ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News