ਭਾਰੀ ਮੀਂਹ ਤੇ ਹੜ੍ਹ ਦਾ ਕਹਿਰ, ਹੁਣ ਤੱਕ 68 ਲੋਕਾਂ ਦੀ ਮੌਤ

Tuesday, Aug 13, 2024 - 04:16 PM (IST)

ਭਾਰੀ ਮੀਂਹ ਤੇ ਹੜ੍ਹ ਦਾ ਕਹਿਰ, ਹੁਣ ਤੱਕ 68 ਲੋਕਾਂ ਦੀ ਮੌਤ

ਖਾਰਟੂਮ (ਏਜੰਸੀ): ਸੂਡਾਨ ਦੇ ਗ੍ਰਹਿ ਮੰਤਰੀ ਖਲੀਲ ਪਾਸ਼ਾ ਸੈਰੀਨ ਨੇ ਦੱਸਿਆ ਕਿ ਜੂਨ ਤੋਂ ਹੁਣ ਤੱਕ ਦੇਸ਼ ਦੇ ਕਈ ਹਿੱਸਿਆਂ ਵਿਚ ਆਏ ਮੀਂਹ ਅਤੇ ਹੜ੍ਹ ਕਾਰਨ ਕੁੱਲ 68 ਲੋਕਾਂ ਦੀ ਮੌਤ ਹੋ ਚੁੱਕੀ ਹੈ। ਗ੍ਰਹਿ ਮੰਤਰੀ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ, "ਹੜ੍ਹ ਅਤੇ ਮੀਂਹ ਕਾਰਨ ਘਰਾਂ ਦੇ ਢਹਿਣ ਅਤੇ ਡੁੱਬਣ ਸਮੇਤ ਵੱਖ-ਵੱਖ ਕਾਰਨਾਂ ਕਰਕੇ ਮਰਨ ਵਾਲਿਆਂ ਦੀ ਗਿਣਤੀ 68 ਤੱਕ ਪਹੁੰਚ ਗਈ ਹੈ, ਜਦੋਂ ਕਿ 130 ਲੋਕ ਜ਼ਖਮੀ ਹੋਏ ਹਨ।"

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਸਿਨਹੂਆ ਨਿਊਜ਼ ਏਜੰਸੀ ਨੇ ਮੰਤਰੀ ਦੇ ਹਵਾਲੇ ਨਾਲ ਦੱਸਿਆ ਕਿ 4,000 ਤੋਂ ਵੱਧ ਘਰ ਪੂਰੀ ਤਰ੍ਹਾਂ ਨਾਲ ਢਹਿ ਗਏ, 8,000 ਘਰ ਅੰਸ਼ਿਕ ਤੌਰ 'ਤੇ ਢਹਿ ਗਏ, 40 ਜਨਤਕ ਅਤੇ ਨਿੱਜੀ ਸਹੂਲਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਲਗਭਗ 832 ਵਰਗ ਕਿਲੋਮੀਟਰ ਵਾਹੀਯੋਗ ਜ਼ਮੀਨ ਨੂੰ ਨੁਕਸਾਨ ਪਹੁੰਚਿਆ, ਜਦੋਂ ਕਿ ਬਹੁਤ ਸਾਰੇ ਜਾਨਵਰਾਂ ਦੀ ਮੌਤ ਹੋ ਗਈ। ਸੂਡਾਨ ਵਿਚ ਹਰ ਸਾਲ ਹੜ੍ਹ ਆਉਂਦੇ ਹਨ ਜੋ ਆਮ ਤੌਰ 'ਤੇ ਜੂਨ ਅਤੇ ਅਕਤੂਬਰ ਦੇ ਵਿਚਕਾਰ ਆਉਂੇਦੇ ਹਨ। ਪਿਛਲੇ ਤਿੰਨ ਸਾਲਾਂ ਦੌਰਾਨ ਭਾਰੀ ਬਾਰਸ਼ਾਂ ਨੇ ਸੈਂਕੜੇ ਲੋਕਾਂ ਦੀ ਜਾਨ ਲੈ ਲਈ ਅਤੇ ਖੇਤੀਬਾੜੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਤਬਾਹ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News