ਪਾਕਿਸਤਾਨ ''ਚ ਭਾਰੀ ਮੀਂਹ ਤੇ ਤੂਫਾਨ ਦਾ ਕਹਿਰ, 28 ਲੋਕਾਂ ਦੀ ਮੌਤ, 140 ਤੋਂ ਵੱਧ ਜ਼ਖਮੀ

Sunday, Jun 11, 2023 - 02:58 AM (IST)

ਪੇਸ਼ਾਵਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਅਤੇ ਪੰਜਾਬ ਸੂਬਿਆਂ 'ਚ ਸ਼ਨੀਵਾਰ ਨੂੰ ਭਾਰੀ ਮੀਂਹ ਅਤੇ ਤੂਫਾਨ ਕਾਰਨ 28 ਲੋਕਾਂ ਦੀ ਮੌਤ ਹੋ ਗਈ ਤੇ 140 ਤੋਂ ਵੱਧ ਜ਼ਖ਼ਮੀ ਹੋ ਗਏ। ਮੀਂਹ ਕਾਰਨ ਕਈ ਘਰ ਤਬਾਹ ਹੋ ਗਏ, ਦਰੱਖਤ ਉੱਖੜ ਗਏ ਅਤੇ ਬਿਜਲੀ ਦੇ ਖੰਭੇ ਡਿੱਗ ਗਏ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਬ੍ਰਿਟੇਨ 'ਚ 755 ਸਾਲਾਂ ਬਾਅਦ ਰਚਿਆ ਜਾਵੇਗਾ ਇਤਿਹਾਸ, ਪਹਿਲੀ ਲਾਰਡ ਚੀਫ਼ ਜਸਟਿਸ ਬਣੇਗੀ ਔਰਤ

ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਖੈਬਰ ਪਖਤੂਨਖਵਾ ਦੇ ਬੰਨੂ, ਲੱਕੀ ਮਾਰਵਾਤ, ਡੇਰਾ ਇਸਮਾਈਲ ਖਾਨ ਅਤੇ ਕਰਕ ਜ਼ਿਲ੍ਹਿਆਂ 'ਚ 25 ਲੋਕਾਂ ਦੀ ਮੌਤ ਹੋ ਗਈ। ਪੰਜਾਬ ਦੇ ਖੁਸਾਬ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਘਰ ਦੀ ਕੰਧ ਡਿੱਗਣ ਨਾਲ 3 ਬੱਚੀਆਂ ਦੀ ਦੱਬ ਕੇ ਮੌਤ ਹੋ ਗਈ। ਰਾਹਤ ਅਧਿਕਾਰੀ ਖਤੀਰ ਅਹਿਮਦ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਤੁਰੰਤ ਰਾਹਤ ਮੁਹੱਈਆ ਕਰਵਾਈ ਜਾ ਰਹੀ ਹੈ। ਪਿਛਲੇ ਸਾਲ ਵੀ ਪਾਕਿਸਤਾਨ ਵਿੱਚ ਮਾਨਸੂਨ ਦੀ ਬਾਰਿਸ਼ ਤੋਂ ਬਾਅਦ ਆਏ ਹੜ੍ਹ ਨੇ ਭਾਰੀ ਤਬਾਹੀ ਮਚਾਈ ਸੀ ਤੇ 1700 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ ਅਤੇ 3 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਸਨ। ਲੱਖਾਂ ਲੋਕਾਂ ਨੂੰ ਬੇਘਰ ਵੀ ਹੋਣਾ ਪਿਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News