ਲਹਿੰਦੇ ਪੰਜਾਬ ''ਚ ਭਾਰੀ ਬਾਰਿਸ਼ ਦਾ ਕਹਿਰ ! ਘੱਟੋ-ਘੱਟ 7 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ
Sunday, Jul 26, 2026 - 01:00 PM (IST)
ਇੰਟਰਨੈਸ਼ਨਲ ਡੈਸਕ- ਯੂਰਪ, ਜਿੱਥੇ ਗਰਮੀ ਨੇ ਹਾਲ ਬੇਹਾਲ ਕੀਤਾ ਹੋਇਆ ਹੈ, ਉੱਥੇ ਹੀ ਭਾਰਤ ਤੇ ਪਾਕਿਸਤਾਨ ਸਣੇ ਕਈ ਦੇਸ਼ਾਂ 'ਚ ਭਾਰੀ ਬਾਰਿਸ਼ ਕਹਿਰ ਢਾਹੁਣ ਲੱਗ ਪਈ ਹੈ। ਇਸੇ ਦੌਰਾਨ ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਭਾਰੀ ਬਾਰਿਸ਼ ਕਾਰਨ ਵੱਡਾ ਨੁਕਸਾਨ ਹੋਇਆ ਹੈ। ਰਿਪੋਰਟ ਅਨੁਸਾਰ ਸਟੇਟ ਆਫ਼ਤ ਪ੍ਰਬੰਧਨ ਅਥਾਰਟੀ ਨੇ ਪੁਸ਼ਟੀ ਕੀਤੀ ਹੈ ਕਿ ਬਾਰਿਸ਼ ਨਾਲ ਸਬੰਧਤ ਵੱਖ-ਵੱਖ ਹਾਦਸਿਆਂ ਵਿੱਚ 2 ਬੱਚਿਆਂ ਸਮੇਤ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ।
PDMA ਦੀ ਰਿਪੋਰਟ ਮੁਤਾਬਕ ਸੂਬੇ ਭਰ ਵਿੱਚ ਛੱਤਾਂ ਡਿੱਗਣ, ਕਰੰਟ ਲੱਗਣ ਅਤੇ ਡੁੱਬਣ ਦੀਆਂ 14 ਘਟਨਾਵਾਂ ਦਰਜ ਕੀਤੀਆਂ ਗਈਆਂ। ਇਸ ਦੌਰਾਨ 7 ਮਕਾਨਾਂ ਦੀਆਂ ਛੱਤਾਂ ਢਹਿ ਗਈਆਂ ਅਤੇ 5 ਪਸ਼ੂਆਂ ਦੀ ਵੀ ਮੌਤ ਹੋ ਗਈ। PDMA ਦੇ ਡਾਇਰੈਕਟਰ ਜਨਰਲ ਉਮਰ ਅੱਬਾਸ ਨੇ ਦੱਸਿਆ ਕਿ ਮਾਨਸੂਨ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ 'ਚ 22 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ 183 ਲੋਕ ਜ਼ਖਮੀ ਹੋਏ ਹਨ।
ਲਗਾਤਾਰ ਬਾਰਿਸ਼ ਕਾਰਨ ਰਾਵੀ ਅਤੇ ਚਿਨਾਬ ਨਦੀਆਂ 'ਚ ਅਗਲੇ 24 ਘੰਟਿਆਂ ਦੌਰਾਨ ਹੜ੍ਹ ਆਉਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਕਈ ਇਲਾਕੇ ਜਲਮਗਨ ਹੋ ਗਏ ਹਨ।
