ਬ੍ਰਾਜ਼ੀਲ ''ਚ ਭਾਰੀ ਮੀਂਹ ਕਾਰਨ ਸੱਤ ਲੋਕਾਂ ਦੀ ਮੌਤ, ਹਜ਼ਾਰਾਂ ਬੇਘਰ

Monday, Dec 13, 2021 - 10:07 AM (IST)

ਬ੍ਰਾਜ਼ੀਲ ''ਚ ਭਾਰੀ ਮੀਂਹ ਕਾਰਨ ਸੱਤ ਲੋਕਾਂ ਦੀ ਮੌਤ, ਹਜ਼ਾਰਾਂ ਬੇਘਰ

ਰੀਓ ਡੀ ਜੇਨੇਰਿਓ (ਯੂ.ਐੱਨ.ਆਈ.): ਬ੍ਰਾਜ਼ੀਲ ਦੇ ਉੱਤਰ-ਪੂਰਬੀ ਰਾਜ ਬਾਹੀਆ 'ਚ ਭਾਰੀ ਮੀਂਹ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ। ਖੇਤਰੀ ਸਿਵਲ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਸਿਵਲ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਕਿ ਸ਼ਨੀਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਕੁਝ ਹਿੱਸਿਆਂ 'ਚ ਪਾਣੀ ਭਰ ਗਿਆ ਅਤੇ ਸਾਮਾਨ ਨੁਕਸਾਨਿਆ ਗਿਆ। 

ਸਿਵਲ ਡਿਫੈਂਸ ਪ੍ਰਸ਼ਾਸਨ ਮੁਤਾਬਕ ਲਗਭਗ 30 ਨਗਰ ਪਾਲਿਕਾਵਾਂ ਮੀਂਹ ਨਾਲ ਪ੍ਰਭਾਵਿਤ ਹੋਈਆਂ ਹਨ, ਜਿਸ ਨਾਲ ਹੁਣ ਤੱਕ ਸੱਤ ਲੋਕਾਂ ਦੀ ਮੌਤ ਹੋ ਚੁੱਕੀ ਹੈ, 175 ਜ਼ਖਮੀ ਹੋਏ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਤੇਜ਼ ਤੂਫ਼ਾਨ ਕਾਰਨ ਕਈ ਕਸਬੇ ਅਤੇ ਪੇਂਡੂ ਖੇਤਰ ਪੂਰੀ ਤਰ੍ਹਾਂ ਅਲੱਗ-ਥਲੱਗ ਹੋ ਗਏ। ਰਾਹਤ ਅਤੇ ਬਚਾਅ ਟੀਮਾਂ ਨੂੰ ਪ੍ਰਭਾਵਿਤ ਲੋਕਾਂ ਤੱਕ ਪਹੁੰਚਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। 

ਪੜ੍ਹੋ ਇਹ ਅਹਿਮ ਖਬਰ -ਇਕਵਾਡੋਰ 'ਚ ਵਾਪਰਿਆ ਬੱਸ ਹਾਦਸਾ, ਘੱਟੋ-ਘੱਟ 18 ਲੋਕਾਂ ਦੀ ਮੌਤ ਤੇ 25 ਜ਼ਖਮੀ

ਐਤਵਾਰ ਨੂੰ 200 ਤੋਂ ਵੱਧ ਫ਼ੌਜੀ ਫਾਇਰਫਾਈਟਰਾਂ ਨੇ ਦੋ ਹੈਲੀਕਾਪਟਰਾਂ ਦੀ ਮਦਦ ਨਾਲ ਪ੍ਰਭਾਵਿਤ ਲੋਕਾਂ ਨੂੰ ਬਚਾਇਆ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਬੋਲਸੋਨਾਰੋ ਅਤੇ ਬਾਹੀਆ ਦੇ ਗਵਰਨਰ ਰੁਈ ਫਾਲਕਾਓ ਨੇ ਐਤਵਾਰ ਨੂੰ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਪੁਨਰ ਨਿਰਮਾਣ ਵਿਚ ਸਹਾਇਤਾ ਦੇਣ ਦਾ ਵਾਅਦਾ ਕੀਤਾ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News