ਸ਼੍ਰੀਲੰਕਾ ''ਚ ਭਾਰੀ ਮੀਂਹ, ਹੜ੍ਹ ਦੀ ਚਿਤਾਵਨੀ ਜਾਰੀ

06/02/2024 3:42:12 PM

ਕੋਲੰਬੋ (ਯੂਐਨਆਈ): ਸ੍ਰੀਲੰਕਾ ਦੇ ਆਫ਼ਤ ਪ੍ਰਬੰਧਨ ਕੇਂਦਰ (ਡੀ.ਐਮ.ਸੀ) ਨੇ ਐਤਵਾਰ ਨੂੰ ਦੇਸ਼ ਭਰ ਵਿੱਚ ਭਾਰੀ ਮੀਂਹ ਕਾਰਨ ਰਾਜਧਾਨੀ ਕੋਲੰਬੋ ਦੇ ਬਾਹਰੀ ਹਿੱਸੇ ਅਤੇ ਹੋਰ ਖੇਤਰਾਂ ਵਿੱਚ ਇੱਕ ਵੱਡੇ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ। ਸਿੰਚਾਈ ਵਿਭਾਗ ਨੇ ਕਿਹਾ ਕਿ ਕੋਲੰਬੋ ਦੇ ਬਾਹਰੀ ਹਿੱਸੇ 'ਤੇ ਕੇਲਾਨੀ ਨਦੀ ਅਤੇ ਸ਼੍ਰੀਲੰਕਾ ਦੇ ਦੱਖਣ 'ਚ ਗਿਨ ਨਦੀ 'ਚ ਐਤਵਾਰ ਤੜਕੇ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਣੀ ਦਾ ਪੱਧਰ ਵਧ ਗਿਆ ਹੈ। ਡੀ.ਐਮ.ਸੀ ਨੇ ਕਿਹਾ ਕਿ ਉਸਨੇ ਨੀਵੇਂ ਖੇਤਰਾਂ ਵਿੱਚ ਰਹਿਣ ਵਾਲੇ ਪਰਿਵਾਰਾਂ ਨੂੰ ਉੱਚੇ ਖੇਤਰਾਂ ਵਿੱਚ ਜਾਣ ਦੀ ਸਲਾਹ ਦਿੱਤੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਜਰਮਨੀ 'ਚ ਹੜ੍ਹ ਦਾ ਕਹਿਰ, 600 ਲੋਕ ਕੱਢੇ ਗਏ ਸੁਰੱਖਿਅਤ

ਮੌਸਮ ਵਿਭਾਗ ਨੇ ਅੱਜ ਇੱਕ ਮੌਸਮ ਚਿਤਾਵਨੀ ਵਿੱਚ ਕਿਹਾ ਕਿ ਦੇਸ਼ ਦੇ ਪੱਛਮੀ ਅਤੇ ਦੱਖਣੀ ਸੂਬਿਆਂ ਵਿੱਚ 150 ਮਿਲੀਮੀਟਰ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਡੀ.ਐਮ.ਸੀ ਨੇ ਕਿਹਾ ਕਿ ਤਿੰਨਾਂ ਸੈਨਾਵਾਂ ਨੂੰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਦੀ ਲੋੜ ਪੈਣ 'ਤੇ ਚੌਕਸ ਰਹਿਣ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰਾਲੇ ਨੇ ਕਿਹਾ ਕਿ ਹੋਰ ਬਾਰਿਸ਼ ਦੀ ਸੰਭਾਵਨਾ ਕਾਰਨ ਸੋਮਵਾਰ ਨੂੰ ਦੇਸ਼ ਭਰ ਦੇ ਸਾਰੇ ਸਰਕਾਰੀ ਸਕੂਲ ਬੰਦ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News