ਅਫ਼ਗਾਨਿਸਤਾਨ ’ਚ ਭਾਰੀ ਬਰਫ਼ਬਾਰੀ ਕਾਰਨ 11 ਲੋਕਾਂ ਦੀ ਮੌਤ, 23 ਜ਼ਖ਼ਮੀ

Friday, Jan 07, 2022 - 11:41 AM (IST)

ਅਫ਼ਗਾਨਿਸਤਾਨ ’ਚ ਭਾਰੀ ਬਰਫ਼ਬਾਰੀ ਕਾਰਨ 11 ਲੋਕਾਂ ਦੀ ਮੌਤ, 23 ਜ਼ਖ਼ਮੀ

ਕਾਬੁਲ (ਭਾਸ਼ਾ) : ਅਫ਼ਗਾਨਿਸਤਾਨ ਵਿਚ ਇਸ ਹਫ਼ਤੇ ਦੇ ਸ਼ੁਰੂ ਵਿਚ ਭਾਰੀ ਬਰਫ਼ਬਾਰੀ ਅਤੇ ਹੜ੍ਹ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ 23 ਹੋਰ ਜ਼ਖ਼ਮੀ ਹੋ ਗਏ ਹਨ। ਖਾਮਾ ਪ੍ਰੈਸ ਦੀ ਰਿਪੋਰਟ ਮੁਤਾਬਕ ਤਾਲਿਬਾਨ ਦੀ ਅਗਵਾਈ ਵਾਲੀ ਅਫ਼ਗਾਨ ਸਰਕਾਰ ਦੇ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਬਖ਼ਤਰ ਨਿਊਜ਼ ਏਜੰਸੀ ਨੇ ਕਿਹਾ ਕਿ ਦੇਸ਼ ਦੇ 90 ਫ਼ੀਸਦੀ ਖ਼ੇਤਰ ਵਿਚ ਬਰਫ਼ਬਾਰੀ ਜਾਂ ਮੀਂਹ ਪਿਆ ਹੈ, ਜਿਸ ਕਾਰਨ ਮੌਤਾਂ ਅਤੇ ਜ਼ਖ਼ਮੀਆਂ ਤੋਂ ਇਲਾਵਾ ਮਾਲੀ ਨੁਕਸਾਨ ਵੀ ਹੋਇਆ ਹੈ।

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਕੈਨੇਡਾ 'ਚ ਭਾਰਤੀ ਮੂਲ ਦੀਆਂ ਕੁੜੀਆਂ ਨੂੰ ਦੇਹ ਵਪਾਰ ਲਈ ਕੀਤਾ ਜਾ ਰਿਹੈ ਮਜਬੂਰ

ਆਫ਼ਤ ਪ੍ਰਬੰਧਨ ਮੰਤਰਾਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਹੜ੍ਹ ਕਾਰਨ ਫਸੇ ਕਈ ਲੋਕਾਂ ਨੂੰ ਬਚਾਇਆ ਹੈ। ਹਾਲ ਹੀ ਵਿਚ ਬਰਫ਼ਬਾਰੀ ਅਤੇ ਮੀਂਹ ਕਾਰਨ ਕਈ ਹਾਈਵੇ ਬੰਦ ਹੋ ਗਏ ਹਨ ਅਤੇ ਕਾਬੁਲ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਾਣ ਵਾਲੀਆਂ ਉਡਾਣਾਂ ਵਿਚ ਵੀ ਵਿਘਨ ਪਿਆ ਹੈ।

ਇਹ ਵੀ ਪੜ੍ਹੋ: NDP ਲੀਡਰ ਜਗਮੀਤ ਸਿੰਘ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ

 


author

cherry

Content Editor

Related News