ਸਮੁੰਦਰ ''ਚ ਕ੍ਰੈਸ਼ ਹੋ ਗਿਆ ਕਤਰ ਫ਼ੌਜ ਦਾ ਹੈਲੀਕਾਪਟਰ ! ਕਿਸੇ ਦੀ ਨਹੀਂ ਲੱਗੀ ਕੋਈ ਉੱਘ-ਸੁੱਘ

Sunday, Mar 22, 2026 - 11:50 AM (IST)

ਸਮੁੰਦਰ ''ਚ ਕ੍ਰੈਸ਼ ਹੋ ਗਿਆ ਕਤਰ ਫ਼ੌਜ ਦਾ ਹੈਲੀਕਾਪਟਰ ! ਕਿਸੇ ਦੀ ਨਹੀਂ ਲੱਗੀ ਕੋਈ ਉੱਘ-ਸੁੱਘ

ਇੰਟਰਨਰੈਸ਼ਨਲ ਡੈਸਕ- ਇਕ ਪਾਸੇ ਪੂਰਾ ਮਿਡਲ ਈਸਟ ਇਰਾਨ ਨਾਲ ਜੰਗ 'ਚ ਘਿਰਿਆ ਹੋਇਆ ਹੈ, ਉੱਥੇ ਹੀ ਕਤਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰੱਖਿਆ ਮੰਤਰਾਲੇ ਨੇ ਐਤਵਾਰ ਸਵੇਰੇ ਦੱਸਿਆ ਕਿ ਕਤਰ ਦਾ ਇੱਕ ਫ਼ੌਜੀ ਹੈਲੀਕਾਪਟਰ ਆਪਣੀ ਨਿਯਮਤ ਡਿਊਟੀ ਦੌਰਾਨ ਤਕਨੀਕੀ ਖ਼ਰਾਬੀ ਦਾ ਸ਼ਿਕਾਰ ਹੋ ਕੇ ਸਮੁੰਦਰ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਮੰਤਰਾਲੇ ਨੇ 'X' 'ਤੇ ਕਿਹਾ, "ਕਤਰ ਦੇ ਖੇਤਰੀ ਪਾਣੀਆਂ ਵਿੱਚ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਦੇ ਚਾਲਕ ਦਲ ਦੇ ਮੈਂਬਰਾਂ ਅਤੇ ਯਾਤਰੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਅਸੀਂ ਸਥਿਤੀ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ।"

ਰਿਪੋਰਟਾਂ ਅਨੁਸਾਰ, ਹੈਲੀਕਾਪਟਰ ਵਿੱਚ ਉਡਾਣ ਦੌਰਾਨ ਕੋਈ ਨੁਕਸ ਪੈ ਗਿਆ ਸੀ, ਜਿਸ ਕਾਰਨ ਪਾਇਲਟ ਇਸ 'ਤੇ ਕੰਟਰੋਲ ਗੁਆ ਬੈਠਾ ਅਤੇ ਹੈਲੀਕਾਪਟਰ ਸਮੁੰਦਰ ਵਿੱਚ ਜਾ ਡਿੱਗਿਆ। ਕਤਰ ਦੇ ਗ੍ਰਹਿ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਦੀਆਂ ਵਿਸ਼ੇਸ਼ ਟੀਮਾਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ। ਸਮੁੰਦਰ ਵਿੱਚ ਲਾਪਤਾ ਹੋਏ ਚਾਲਕ ਦਲ ਅਤੇ ਯਾਤਰੀਆਂ ਦਾ ਪਤਾ ਲਗਾਉਣ ਲਈ ਗੋਤਾਖੋਰਾਂ ਅਤੇ ਕੋਸਟ ਗਾਰਡ ਦੀਆਂ ਕਿਸ਼ਤੀਆਂ ਦੀ ਮਦਦ ਲਈ ਜਾ ਰਹੀ ਹੈ। ਮੰਤਰਾਲੇ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਹੈਲੀਕਾਪਟਰ ਵਿੱਚ ਕੁੱਲ ਕਿੰਨੇ ਲੋਕ ਸਵਾਰ ਸਨ।

ਇਹ ਵੀ ਪੜ੍ਹੋ- ਖ਼ਤਮ ਹੋ ਜਾਵੇਗਾ ਡਾਲਰ ! ਅਮਰੀਕਾ ਦੇ 'ਗਲ਼ੇ ਦੀ ਹੱਡੀ' ਬਣ ਗਈ ਇਰਾਨ ਦੀ ਜੰਗ

ਇਹ ਹਾਦਸਾ ਅਜਿਹੇ ਸਮੇਂ ਵਾਪਰਿਆ ਹੈ ਜਦੋਂ ਪੂਰਾ ਮਿਡਲ ਈਸਟ ਇਰਾਨ-ਅਮਰੀਕਾ ਜੰਗ ਕਾਰਨ ਭਾਰੀ ਤਣਾਅ ਵਿੱਚ ਹੈ। ਕਤਰ ਪਿਛਲੇ ਕੁਝ ਦਿਨਾਂ ਵਿੱਚ ਕਈ ਹਮਲਿਆਂ ਦਾ ਸਾਹਮਣਾ ਕਰ ਚੁੱਕਾ ਹੈ, ਪਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਹੈਲੀਕਾਪਟਰ ਦੁਰਘਟਨਾ ਦਾ ਮੌਜੂਦਾ ਜੰਗ ਜਾਂ ਕਿਸੇ ਦੁਸ਼ਮਣ ਦੀ ਕਾਰਵਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਸਿਰਫ਼ ਇੱਕ ਤਕਨੀਕੀ ਹਾਦਸਾ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News