ਪਾਕਿਸਤਾਨ ''ਚ ਟੇਕਆਫ ਤੋਂ ਤੁਰੰਤ ਬਾਅਦ ਹੈਲੀਕਾਪਟਰ ਕਰੈਸ਼, 6 ਲੋਕਾਂ ਦੀ ਮੌਤ, ਕਈ ਜ਼ਖਮੀ

Sunday, Sep 29, 2024 - 03:01 PM (IST)

ਪੇਸ਼ਾਵਰ - ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਸ਼ਨੀਵਾਰ ਨੂੰ ਇਕ ਹੈਲੀਕਾਪਟਰ ਇੰਜਣ ਫੇਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਿਆ, ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਅਫਗਾਨਿਸਤਾਨ ਦੀ ਸਰਹੱਦ ਦੇ ਨੇੜੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ’ਚ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਹੈਲੀਕਾਪਟਰ ’ਚ 14 ਲੋਕ ਸਵਾਰ ਸਨ। ਇਕ ਤੇਲ ਕੰਪਨੀ ਦਾ ਇੱਕ ਵਿਸ਼ੇਸ਼ ਹੈਲੀਕਾਪਟਰ ਤਕਨੀਕੀ ਨੁਕਸ ਕਾਰਨ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਹੈਲੀਕਾਪਟਰ ਮਰੀ ਪੈਟਰੋਲੀਅਮ ਕੰਪਨੀ ਦਾ ਸੀ। 8 ਜ਼ਖ਼ਮੀਆਂ ’ਚ ਤਿੰਨ ਰੂਸੀ ਪਾਇਲਟ ਸ਼ਾਮਲ ਹਨ ਜਿਨ੍ਹਾਂ ਨੂੰ ਸੰਯੁਕਤ ਮਿਲਟਰੀ ਹਸਪਤਾਲ (ਸੀ.ਐੱਮ.ਐੱਚ.) ’ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਖੈਬਰ ਪਖਤੂਨਖਵਾ ਸੂਬੇ ਦੇ ਗਵਰਨਰ ਫੈਜ਼ਲ ਕਰੀਮ ਖੁੰਡੀ ਨੇ ਸਬੰਧਤ ਅਧਿਕਾਰੀਆਂ ਤੋਂ ਹੈਲੀਕਾਪਟਰ ਹਾਦਸੇ ਦੀ ਰਿਪੋਰਟ ਮੰਗੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਡੁੱਬਣ ਕੰਢੇ ਆਇਆ ਦੁਨੀਆ ਦਾ ਸਭ ਤੋਂ ਛੋਟਾ ਦੇਸ਼....

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Sunaina

Content Editor

Related News