ਗੁਆਂਢੀ ਮੁਲਕ ''ਚ ਵਾਪਰੀ ਮੰਦਭਾਗੀ ਘਟਨਾ, ਹਵਾਈ ਸੈਨਾ ਦਾ ਹੈਲੀਕਾਪਟਰ ਹੋ ਗਿਆ ਕ੍ਰੈਸ਼, 6 ਦੀ ਹੋਈ ਮੌਤ
Friday, May 09, 2025 - 02:41 PM (IST)

ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਮੁਲਕ ਸ਼੍ਰੀਲੰਕਾ ਤੋਂ ਇਕ ਬੇਹੱਦ ਦੁਖ਼ਗਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼੍ਰੀਲੰਕਾਈ ਹਵਾਈ ਸੈਨਾ ਦਾ ਇਕ ਹੈਲੀਕਾਪਟਰ ਮਾਦਰੂ ਓਇਆ ਨਦੀ 'ਚ ਕ੍ਰੈਸ਼ ਹੋ ਗਿਆ, ਜਿਸ ਕਾਰਨ 6 ਜਵਾਨਾਂ ਦੀ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਹਵਾਈ ਸੈਨਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਹਵਾਈ ਸੈਨਾ ਦੇ ਪਾਸਿੰਗ ਆਊਟ ਸਮਾਰੋਹ ਦੌਰਾਨ ਆਯੋਜਿਤ ਕੀਤੇ ਗਏ ਇਕ ਪ੍ਰਦਰਸ਼ਨ ਦੌਰਾਨ ਹੋਇਆ। ਹਾਦਸੇ ਦੇ ਸਮੇਂ ਹੈਲੀਕਾਪਟਰ 'ਚ 2 ਪਾਇਲਟਾਂ ਸਣੇ ਕੁੱਲ 12 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 6 ਲੋਕਾਂ ਦੀ ਕ੍ਰੈਸ਼ ਦੌਰਾਨ ਮੌਤ ਹੋ ਗਈ, ਜਦਕਿ ਬਾਕੀ ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪਾਕਿ ਨੌਜਵਾਨ ਨੇ ਹੀ ਆਪਣੇ ਦੇਸ਼ ਦੀ ਖੋਲ੍ਹ'ਤੀ ਪੋਲ, 'ਸਾਡੇ ਆਲ਼ੇ ਇਕ ਵੀ ਮਿਜ਼ਾਈਲ ਨਹੀਂ ਰੋਕ ਸਕੇ, ਸਭ ਝੂਠ ਐ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e