ਮੈਲਬੌਰਨ: ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ 2 ਲੋਕ

07/12/2018 4:54:23 PM

ਮੈਲਬੌਰਨ (ਏਜੰਸੀ)— ਮੈਲਬੌਰਨ ਦੇ ਉੱਤਰੀ-ਪੱਛਮੀ ਜਿਲੋਂਗ ਸ਼ਹਿਰ 'ਚ ਵੀਰਵਾਰ ਦੀ ਸਵੇਰ ਨੂੰ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ 2 ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 10.00 ਵਜੇ ਦੇ ਕਰੀਬ ਘਟਨਾ ਦੀ ਜਾਣਕਾਰੀ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਲੈਥਰਬ੍ਰਿਜ ਹਵਾਈ ਖੇਤਰ 'ਤੇ 4 ਸੀਟਾਂ ਵਾਲਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹੈਲੀਕਾਪਟਰ ਵਿਚ ਸਵਾਰ 2 ਲੋਕ, ਜਿਨ੍ਹਾਂ ਦੀ ਉਮਰ 30 ਸਾਲ ਦਰਮਿਆਨ ਹੈ, ਵਾਲ-ਵਾਲ ਜਾਨ ਬਚੀ ਪਰ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

PunjabKesari

ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਐਂਬੂਲੈਂਸ ਪੁੱਜੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਪੁਲਸ ਨੇ ਕਿਹਾ ਕਿ ਹਵਾਈ ਖੇਤਰ ਦੇ ਰਨ ਵੇਅ 'ਤੇ ਹੈਲੀਕਾਪਟਰ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਵਾਈ ਅੱਡੇ ਦੇ ਮਾਲਕ ਗੈਰੀ ਬਾਊਮ ਨੇ ਕਿਹਾ ਕਿ ਉਹ ਘਟਨਾ ਵਾਲੀ ਥਾਂ 'ਤੇ ਗਏ। ਇਹ ਬਹੁਤ ਭਿਆਨਕ ਘਟਨਾ ਸੀ, ਕੈਬਿਨ ਦੀਆਂ ਖਿੜਕੀਆਂ ਟੁੱਟ ਗਈਆਂ ਸਨ। ਉਨ੍ਹਾਂ ਕਿਹਾ ਕਿ ਇਹ ਸਭ ਦੇਖ ਕੇ ਮੇਰੀਆਂ ਅੱਖਾਂ 'ਚ ਹੰਝੂ ਆ ਗਏ ਪਰ ਮੈਨੂੰ ਖੁਸ਼ੀ ਇਸ ਗੱਲ ਦੀ ਹੈ ਕਿ ਹੈਲੀਕਾਪਟਰ 'ਚ ਸਵਾਰ ਦੋਵੇਂ ਵਿਅਕਤੀ ਠੀਕ ਹਨ।


Related News