ਕੁਈਨਜ਼ਲੈਂਡ 'ਚ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, 2 ਮਰੇ

Wednesday, Mar 21, 2018 - 05:21 PM (IST)

ਕੁਈਨਜ਼ਲੈਂਡ 'ਚ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, 2 ਮਰੇ

ਕੁਈਨਜ਼ਲੈਂਡ— ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ 'ਚ ਬੁੱਧਵਾਰ ਨੂੰ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਨਾਗਰਿਕ ਹਵਾਬਾਜ਼ੀ ਸੁਰੱਖਿਆ ਅਥਾਰਿਟੀ ਨੇ ਕਿਹਾ ਕਿ ਹੈਲੀਕਾਪਟਰ 'ਚ 5 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 2 ਦੀ ਮੌਤ ਹੋ ਗਈ ਹੈ।  ਅਧਿਕਾਰੀਆਂ ਮੁਤਾਬਕ ਹੈਲੀਕਾਪਟਰ ਕੁਈਨਜ਼ਲੈਂਡ ਦੇ ਵਿਟਸੰਡੇ ਟਾਪੂ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਘਟਨਾ ਸਥਾਨਕ ਸਮੇਂ ਮੁਤਾਬਕ ਸ਼ਾਮ 4.30 ਵਜੇ ਵਾਪਰੀ। 
ਇਸ ਹੈਲੀਕਾਪਟਰ ਹਾਦਸੇ ਵਿਚ 3 ਵਿਅਕਤੀਆਂ ਨੂੰ ਬਚਾਇਆ ਗਿਆ, ਜਿਨ੍ਹਾਂ 'ਚੋਂ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਦਕਿ ਦੋ ਹੋਰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹੈਲੀਕਾਪਟਰ ਪਾਣੀ 'ਚ ਡੁੱਬ ਗਿਆ। ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਸ ਅਤੇ ਹੋਰ ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਹੈਲੀਕਾਪਟਰ ਹਾਰਡੀ ਰੀਫ ਨੇੜੇ ਵਿਟਸੰਡੇ ਟਾਪੂ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਆਸਟ੍ਰੇਲੀਅਨ ਟਰਾਂਸਪੋਰਟ ਸੁਰੱਖਿਆ ਬਿਊਰੋ ਮੁਤਾਬਕ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


Related News