ਹਿਜ਼ਬੁੱਲਾ ਨੇ ਮੱਧ ਇਜ਼ਰਾਈਲ ''ਚ ਦਾਗੇ ਕਈ ਰਾਕੇਟ

Tuesday, Oct 22, 2024 - 03:19 PM (IST)

ਤੇਲ ਅਵੀਵ (ਏਜੰਸੀ)- ਹਿਜ਼ਬੁੱਲਾ ਨੇ ਮੰਗਲਵਾਰ ਨੂੰ ਮੱਧ ਇਜ਼ਰਾਈਲ ਵਿੱਚ ਕਈ ਰਾਕੇਟ ਦਾਗੇ, ਜਿਸ ਨਾਲ ਦੇਸ਼ ਦੇ ਸਭ ਤੋਂ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚ ਹਵਾਈ ਹਮਲੇ ਦੇ ਸਾਇਰਨ ਵੱਜਣ ਲੱਗੇ। ਇਨ੍ਹਾਂ ਹਮਲਿਆਂ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਇਜ਼ਰਾਈਲੀ ਫੌਜ ਨੇ ਕਿਹਾ ਕਿ ਲੇਬਨਾਨ ਤੋਂ ਇਜ਼ਰਾਈਲ 'ਤੇ 5 ਰਾਕੇਟ ਦਾਗੇ ਗਏ ਅਤੇ ਉਨ੍ਹਾਂ ਵਿਚੋਂ ਜ਼ਿਆਦਾਤਰ ਨੂੰ ਇਜ਼ਰਾਈਲ ਦੀ ਮਿਜ਼ਾਈਲ ਰੱਖਿਆ ਪ੍ਰਣਾਲੀ ਨੇ ਰੋਕ ਦਿੱਤਾ। ਇੱਕ ਰਾਕੇਟ ਇੱਕ ਖੁੱਲੇ ਖੇਤਰ ਵਿੱਚ ਡਿੱਗਿਆ।

ਇਹ ਵੀ ਪੜ੍ਹੋ: 20 ਲੱਖ ਰੁਪਏ ਦੀ ਗੈਰ-ਕਾਨੂੰਨੀ ਨਕਦੀ ਰੱਖਣ ਦੇ ਦੋਸ਼ 'ਚ 2 ਭਾਰਤੀ ਗ੍ਰਿਫ਼ਤਾਰ

ਰਾਕੇਟ ਹਮਲੇ ਅਜਿਹੇ ਸਮੇਂ ਹੋਏ ਹਨ, ਜਦੋਂ ਇਜ਼ਰਾਈਲ ਨੇ ਲੇਬਨਾਨ ਵਿਚ ਹਿਜ਼ਬੁੱਲਾ ਦੁਆਰਾ ਚਲਾਏ ਜਾ ਰਹੀ ਇੱਕ ਵਿੱਤੀ ਸੰਸਥਾ ਨੂੰ ਨਿਸ਼ਾਨਾ ਬਣਾ ਕੇ ਹਮਲੇ ਤੇਜ਼ ਕਰ ਦਿੱਤੇ ਹਨ, ਅਤੇ ਅਮਰੀਕਾ ਨੇ ਹਮਾਸ ਨੇਤਾ ਯਾਹਿਆ ਸਿਨਵਰ ਦੀ ਮੌਤ ਤੋਂ ਬਾਅਦ ਗਾਜ਼ਾ ਵਿੱਚ ਜੰਗਬੰਦੀ ਦੀ ਗੱਲਬਾਤ ਮੁੜ ਸ਼ੁਰੂ ਕਰਨ ਲਈ ਜ਼ੋਰ ਦਿੱਤਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਾਸ ਨੂੰ ਤਬਾਹ ਕਰਨ ਅਤੇ ਸਮੂਹ ਦੁਆਰਾ ਬੰਧਕ ਬਣਾਏ ਗਏ ਦਰਜਨਾਂ ਲੋਕਾਂ ਨੂੰ ਮੁਕਤ ਕਰਾਉਣ ਦਾ ਵਾਅਦਾ ਕੀਤਾ ਹੈ। ਉਥੇ ਹੀ ਹਮਾਸ ਦਾ ਕਹਿਣਾ ਹੈ ਕਿ ਉਹ ਸਥਾਈ ਜੰਗਬੰਦੀ, ਗਾਜ਼ਾ ਤੋਂ ਇਜ਼ਰਾਈਲੀ ਫੌਜਾਂ ਦੀ ਪੂਰੀ ਤਰ੍ਹਾਂ ਵਾਪਸੀ ਅਤੇ ਫਲਸਤੀਨੀ ਕੈਦੀਆਂ ਦੀ ਰਿਹਾਈ ਦੇ ਬਦਲੇ ਹੀ ਬੰਧਕਾਂ ਨੂੰ ਰਿਹਾਅ ਕਰੇਗਾ।

ਇਹ ਵੀ ਪੜ੍ਹੋ: ਬ੍ਰਿਕਸ ਸੰਮੇਲਨ ਲਈ ਕਜ਼ਾਨ ਪਹੁੰਚੇ PM ਮੋਦੀ, ਰੂਸ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਪਿਛਲੇ ਸਾਲ 7 ਅਕਤੂਬਰ ਨੂੰ ਹਮਾਸ ਦੇ ਅੱਤਵਾਦੀਆਂ ਨੇ ਇਜ਼ਰਾਈਲ 'ਤੇ ਹਮਲਾ ਕਰਕੇ ਲਗਭਗ 1200 ਲੋਕਾਂ ਨੂੰ ਮਾਰ ਦਿੱਤਾ ਸੀ ਅਤੇ 250 ਹੋਰਾਂ ਨੂੰ ਅਗਵਾ ਕਰ ਲਿਆ ਸੀ। ਸਥਾਨਕ ਸਿਹਤ ਅਧਿਕਾਰੀਆਂ ਦੇ ਅਨੁਸਾਰ, ਗਾਜ਼ਾ ਵਿੱਚ ਇਜ਼ਰਾਈਲੀ ਜਵਾਬੀ ਹਮਲਿਆਂ ਵਿੱਚ 42,000 ਤੋਂ ਵੱਧ ਫਲਸਤੀਨੀ ਮਾਰੇ ਗਏ ਹਨ। ਯੁੱਧ ਨੇ ਗਾਜ਼ਾ ਦੇ ਜ਼ਿਆਦਾਤਰ ਹਿੱਸੇ ਨੂੰ ਤਬਾਹ ਕਰ ਦਿੱਤਾ ਹੈ ਅਤੇ ਇਸਦੀ 23 ਲੱਖ ਦੀ ਆਬਾਦੀ ਦਾ ਲਗਭਗ 90 ਫ਼ੀਸਦੀ ਹਿੱਸਾ ਬੇਘਰ ਹੋ ਗਿਆ ਹੈ।

ਇਹ ਵੀ ਪੜ੍ਹੋ: ਭਾਰਤੀਆਂ ਲਈ ਹੁਣ ਬ੍ਰਿਟੇਨ 'ਚ ਪੜ੍ਹਾਈ ਕਰਨਾ ਹੋਵੇਗਾ ਔਖਾ, ਸਟੂਡੈਂਟ ਵੀਜ਼ਾ ਨੂੰ ਲੈ ਕੇ ਹੋਈ ਇਹ ਤਬਦੀਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News