ਹਿਜ਼ਬੁੱਲਾ ਨੇ ਇਜ਼ਰਾਈਲੀ ਫ਼ੌਜਾਂ ਦੇ ਲੇਬਨਾਨ ''ਚ ਦਾਖ਼ਲ ਹੋਣ ਦੀਆਂ ਖ਼ਬਰਾਂ ਨੂੰ ਕੀਤਾ ਰੱਦ
Tuesday, Oct 01, 2024 - 05:56 PM (IST)
ਯੇਰੂਸ਼ਲਮ (ਏਜੰਸੀ)- ਹਿਜ਼ਬੁੱਲਾ ਨੇ ਇਜ਼ਰਾਈਲੀ ਫ਼ੌਜਾਂ ਦੇ ਲੇਬਨਾਨ ਵਿੱਚ ਦਾਖ਼ਲ ਹੋਣ ਦੀਆਂ ਖ਼ਬਰਾਂ ਨੂੰ ਰੱਦ ਕਰ ਦਿੱਤਾ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਉਹ ਸਰਹੱਦ ਪਾਰ ਕਰਦੇ ਹਨ ਤਾਂ ਉਸ ਦੇ (ਹਿਜ਼ਬੁੱਲਾ) ਲੜਾਕੇ "ਆਹਮੇ-ਸਾਹਮਣੇ ਦੀ ਲੜਾਈ" ਲਈ ਤਿਆਰ ਹਨ।
ਇਹ ਵੀ ਪੜ੍ਹੋ: Miss Universe: 81 ਸਾਲਾ ਬੇਬੇ ਨੇ ਕੀਤੀ ਰੈਂਪ ਵਾਕ, ਜਿੱਤਿਆ ਇਹ ਖ਼ਿਤਾਬ
ਇਜ਼ਰਾਈਲ ਵੱਲੋਂ ਜ਼ਮੀਨੀ ਪੱਧਰ 'ਤੇ ਆਪਣੀ ਮੁਹਿੰਮ ਦੀ ਸ਼ੁਰੂਆਤ ਦੇ ਐਲਾਨ ਤੋਂ ਬਾਅਦ ਆਪਣੇ ਪਹਿਲੇ ਬਿਆਨ ਵਿੱਚ, ਹਿਜ਼ਬੁੱਲਾ ਦੇ ਬੁਲਾਰੇ ਮੁਹੰਮਦ ਅਫੀਫੀ ਨੇ ਕਿਹਾ ਕਿ ਇਜ਼ਰਾਈਲੀ ਫੌਜਾਂ ਦੇ ਲੇਬਨਾਨ ਵਿੱਚ ਦਾਖ਼ਲ ਹੋਣ ਦੀਆਂ ਖ਼ਬਰਾਂ "ਝੂਠੇ ਦਾਅਵੇ" ਹਨ।
ਇਹ ਵੀ ਪੜ੍ਹੋ: 3 ਵਾਹਨਾਂ ਦੀ ਹੋਈ ਭਿਆਨਕ ਟੱਕਰ, 9 ਲੋਕਾਂ ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਹਿਜ਼ਬੁੱਲਾ ਲੜਾਕੇ ਉਨ੍ਹਾਂ ਦੁਸ਼ਮਣ ਤਾਕਤਾਂ ਨਾਲ ਆਹਮੋ-ਸਾਹਮਣੇ ਦੀ ਲੜਾਈ ਲਈ ਤਿਆਰ ਹਨ ਜੋ ਲੇਬਨਾਨ ਵਿੱਚ ਦਾਖਲ ਹੋਣ ਦੀ ਹਿੰਮਤ ਕਰਦੇ ਹਨ ਜਾਂ ਅਜਿਹਾ ਕਰਨ ਦੀ ਕੋਸ਼ਿਸ਼ ਕਰਦੇ ਹਨ।
ਇਹ ਵੀ ਪੜ੍ਹੋ: ਜਾਪਾਨ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8