ਪਾਕਿ ’ਚ ਤਹਿਰੀਕ-ਏ-ਤਾਲਿਬਾਨ ਦੇ ਹਮਲੇ ਦਾ ਖ਼ਦਸ਼ਾ, ਇਸਲਾਮਾਬਾਦ ’ਚ ਹਾਈ ਅਲਰਟ
Thursday, Feb 23, 2023 - 02:00 PM (IST)

ਇਸਲਾਮਾਬਾਦ (ਬਿਊਰੋ)– ਅੱਤਵਾਦੀਆਂ ਨੂੰ ਪਨਾਹ ਦੇਣ ਵਾਲਾ ਪਾਕਿਸਤਾਨ ਖ਼ੁਦ ਇਸ ਸਮੇਂ ਅੱਤਵਾਦੀ ਸਰਗਰਮੀਆਂ ਨਾਲ ਜੂਝ ਰਿਹਾ ਹੈ, ਜਿਸ ਨੂੰ ਦੇਖਦਿਆਂ ਅੱਤਵਾਦੀ ਹਮਲੇ ਦੇ ਖ਼ਦਸ਼ੇ ਵਿਚਾਲੇ ਇਸਲਾਮਾਬਾਦ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
‘ਦਿ ਨਿਊਜ਼ ਇੰਟਰਨੈਸ਼ਨਲ’ ਅਖ਼ਬਾਰ ਨੇ ਦੱਸਿਆ ਕਿ ਇਸਲਾਮਾਬਾਦ ਦੇ ਪੁਲਸ ਕਪਤਾਲ ਅਕਬਰ ਨਾਸਿਰ ਖ਼ਾਨ ਨੇ ਰਾਜਧਾਨੀ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਬਣਾਏ ਰੱਖਣ ਲਈ ਸੁਰੱਖਿਆ ਨੂੰ ਹਾਈ ਅਲਰਟ ’ਤੇ ਰੱਖਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ 'ਚ ਅੱਤਵਾਦੀ ਹਮਲਿਆਂ ਨੂੰ ਕਵਰ ਕਰਨ ਵਾਲੇ ਟੀਵੀ ਚੈਨਲਾਂ 'ਤੇ ਲੱਗੀ ਪਾਬੰਦੀ
ਖ਼ਾਨ ਨੇ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ’ਚ ਹਾਜ਼ਰ ਰਹਿਣ ਦਾ ਨਿਰਦੇਸ਼ ਦਿੱਤਾ ਤੇ ਅਧਿਕਾਰੀਆਂ ਨੂੰ ਡਿਊਟੀ ਸਬੰਧੀ ਵੱਖ-ਵੱਖ ਜਾਣਕਾਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਡਿਊਟੀ ’ਤੇ ਤਾਇਨਾਤ ਅਧਿਕਾਰੀ ਪੂਰੇ ਸੁਰੱਖਿਆ ਉਪਕਰਨਾਂ ਨਾਲ ਲੈਸ ਹੋਣ ਤੇ ਸਰਕਾਰ ਤੇ ਨਿੱਜੀ ਗੱਡੀਆਂ, ਐਂਬੂਲੈਂਸਾਂ ਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖਣ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।