High Alert ! ਜੰਗ ਵਿਚਾਲੇ ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਯੂਰਪੀ ਦੇਸ਼

Sunday, Mar 08, 2026 - 10:00 AM (IST)

High Alert ! ਜੰਗ ਵਿਚਾਲੇ ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਯੂਰਪੀ ਦੇਸ਼

ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਰਾਨ 'ਚ ਛਿੜੀ ਜੰਗ ਨੇ ਮਿਡਲ ਈਸਟ 'ਚ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਯੂਰਪੀ ਦੇਸ਼ ਨਾਰਵੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੀ ਰਾਜਧਾਨੀ ਓਸਲੋ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਥੇ ਸਥਿਤ ਅਮਰੀਕੀ ਦੂਤਾਵਾਸ ਦੇ ਬਿਲਕੁਲ ਨੇੜੇ ਇੱਕ ਜ਼ੋਰਦਾਰ ਧਮਾਕਾ ਹੋ ਗਿਆ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ।

ਇਹ ਧਮਾਕਾ ਅਮਰੀਕੀ ਦੂਤਾਵਾਸ ਦੀ ਬਿਲਡਿੰਗ ਦੇ ਕਾਫ਼ੀ ਕਰੀਬ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਦੂਰ-ਦੂਰ ਤੱਕ ਸੁਣੀ ਗਈ ਅਤੇ ਆਸ-ਪਾਸ ਦੀਆਂ ਇਮਾਰਤਾਂ ਦੇ ਸ਼ੀਸ਼ੇ ਤੱਕ ਟੁੱਟ ਗਏ। ਨਾਰਵੇਈ ਪੁਲਸ ਅਤੇ ਐਂਟੀ ਬੰਬ ਸਕੁਆਡ ਮੌਕੇ 'ਤੇ ਪਹੁੰਚ ਗਏ ਹਨ। ਦੂਤਾਵਾਸ ਦੇ ਅੰਦਰ ਮੌਜੂਦ ਸਟਾਫ਼ ਨੂੰ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ ਗਿਆ ਹੈ ਅਤੇ ਆਲੇ-ਦੁਆਲੇ ਦੀਆਂ ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ''ਇਹ ਸਿਰਫ਼ ਸਮੇਂ ਦੀ ਬਰਬਾਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਹਾਲਾਂਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਰਾਹਤ ਕਾਰਜ ਜਾਰੀ ਹਨ। ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਕੋਈ ਅੱਤਵਾਦੀ ਹਮਲਾ ਸੀ ਜਾਂ ਕੋਈ ਤਕਨੀਕੀ ਹਾਦਸਾ। ਮੱਧ ਪੂਰਬ 'ਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਅਮਰੀਕੀ ਟਿਕਾਣਿਆਂ 'ਤੇ ਸੁਰੱਖਿਆ ਪਹਿਲਾਂ ਹੀ ਵਧਾਈ ਗਈ ਸੀ, ਜਿਸ ਕਾਰਨ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਇਹ ਧਮਾਕਾ ਅਜਿਹੇ ਸਮੇਂ ਹੋਇਆ ਹੈ ਜਦੋਂ ਦੁਨੀਆ ਭਰ ਵਿੱਚ ਅਮਰੀਕੀ ਦੂਤਾਵਾਸਾਂ ਨੂੰ ਈਰਾਨ-ਅਮਰੀਕਾ ਸੰਘਰਸ਼ ਕਾਰਨ ਨਿਸ਼ਾਨਾ ਬਣਾਏ ਜਾਣ ਦੀਆਂ ਧਮਕੀਆਂ ਮਿਲ ਰਹੀਆਂ ਸਨ। ਨਾਰਵੇਈ ਖੁਫੀਆ ਏਜੰਸੀਆਂ ਹੁਣ ਇਸ ਦੇ ਅੰਤਰਰਾਸ਼ਟਰੀ ਸਬੰਧਾਂ ਦੀ ਪੜਤਾਲ ਕਰ ਰਹੀਆਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News