ਪਿਛਲੇ 5 ਸਾਲਾਂ 'ਚ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀ ਗਏ ਜਹਾਨੋਂ, ਕੈਨੇਡਾ 'ਚ ਹੋਈਆਂ ਸਭ ਤੋਂ ਵੱਧ ਮੌਤਾਂ

Wednesday, Jan 03, 2024 - 01:09 PM (IST)

ਪਿਛਲੇ 5 ਸਾਲਾਂ 'ਚ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀ ਗਏ ਜਹਾਨੋਂ, ਕੈਨੇਡਾ 'ਚ ਹੋਈਆਂ ਸਭ ਤੋਂ ਵੱਧ ਮੌਤਾਂ

ਓਟਾਵਾ (ਰਾਜ ਗੋਗਨਾ)- ਲੱਖਾਂ ਭਾਰਤੀ ਵਿਦਿਆਰਥੀ ਸੁਨਹਿਰੀ ਭਵਿੱਖ ਲਈ ਵਿਦੇਸ਼ਾਂ ਵਿਚ ਪੜ੍ਹਨ ਲਈ ਜਾਂਦੇ ਹਨ ਪਰ ਇਸ ਦੌਰਾਨ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜੋ ਦਿਲ ਨੂੰ ਝੰਜੌੜ ਕੇ ਰੱਖ ਦਿੰਦੀਆਂ ਹਨ। ਦਰਅਸਲ ਅਮਰੀਕਾ ਤੋਂ ਬਾਅਦ ਕੈਨੇਡਾ ਭਾਰਤੀ ਵਿਦਿਆਰਥੀਆਂ ਦੀ ਦੂਜੀ ਪਸੰਦ ਬਣਿਆ ਹੋਇਆ ਹੈ ਪਰ 2018 ਤੋਂ ਬਾਅਦ ਸਭ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਵੀ ਕੈਨੇਡਾ ਤੋਂ ਸਾਹਮਣੇ ਆ ਰਹੀਆਂ ਹਨ। ਇਸ 'ਤੇ ਜਸਟਿਨ ਟਰੂਡੋ ਦੀ ਸਰਕਾਰ ਨੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹਾਲਤ ਸੁਧਾਰਨ ਲਈ ਕਦਮ ਚੁੱਕ ਰਹੀ ਹੈ। ਨਵੇਂ ਫੈਸਲਿਆਂ ਨੂੰ 2024-25 ਅਕਾਦਮਿਕ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਲਾਗੂ ਕਰਨ ਦਾ ਟੀਚਾ ਹੈ। ਇਸ ਦੇ ਲਈ ਕੈਨੇਡਾ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਅਤੇ ਵਿਦਿਅਕ ਅਦਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: ਜਾਪਾਨ 'ਚ 2 ਜਹਾਜ਼ਾਂ ਦੇ ਟਕਰਾਉਣ ਦਾ ਮਾਮਲਾ, 5 ਮੌਤਾਂ ਦੀ ਹੋਈ ਪੁਸ਼ਟੀ, ਤਸਵੀਰਾਂ 'ਚ ਵੇਖੋ ਖ਼ੌਫਨਾਕ ਮੰਜ਼ਰ

ਇੱਕ ਨਿਊਜ਼ ਵੈੱਬਸਾਈਟ ਦੀ ਰਿਪੋਰਟ ਅਨੁਸਾਰ ਪਿਛਲੇ 5 ਸਾਲਾਂ ਵਿੱਚ ਵਿਦੇਸ਼ਾਂ ਵਿੱਚ 403 ਵਿਦਿਆਰਥੀਆਂ ਦੀ ਮੌਤ ਹੋਈ ਹੈ ਅਤੇ ਸਭ ਤੋਂ ਵੱਧ 91 ਭਾਰਤੀ ਵਿਦਿਆਰਥੀਆਂ ਦੀ ਮੌਤ ਕੈਨੇਡਾ ਵਿੱਚ ਹੋਈ ਹੈ। ਇਨ੍ਹਾਂ ਵਿਦਿਆਰਥੀਆਂ ਦੀ ਮੌਤ ਲਈ ਕੁਦਰਤੀ ਕਾਰਨ, ਹਾਦਸਿਆਂ ਸਮੇਤ ਕਈ ਕਾਰਨ ਜ਼ਿੰਮੇਵਾਰ ਹਨ। ਭਾਰਤ ਦੇ ਵਿਦੇਸ਼ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੈਨੇਡਾ ਤੋਂ ਬਾਅਦ ਪਿਛਲੇ 5 ਸਾਲਾਂ ਵਿੱਚ ਬ੍ਰਿਟੇਨ ਵਿੱਚ 48, ਰੂਸ ਵਿੱਚ 40, ਅਮਰੀਕਾ ਵਿੱਚ 36 ਅਤੇ ਆਸਟਰੇਲੀਆ ਵਿੱਚ 35 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰਾਲਾ ਅਨੁਸਾਰ 2018 ਤੋਂ 2022 ਦਰਮਿਆਨ 5.67 ਲੱਖ ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਪੜ੍ਹਨ ਲਈ ਗਏ ਹਨ ਅਤੇ ਇਸੇ ਸਮੇਂ ਦੌਰਾਨ ਅਮਰੀਕਾ ਵਿੱਚ ਪੜ੍ਹਨ ਲਈ ਗਏ ਵਿਦਿਆਰਥੀਆਂ ਦੀ ਗਿਣਤੀ 6.21 ਲੱਖ ਹੈ। ਇਸ ਤਰ੍ਹਾਂ ਅਮਰੀਕਾ ਤੋਂ ਬਾਅਦ ਕੈਨੇਡਾ ਹੁਣ ਭਾਰਤੀ ਵਿਦਿਆਰਥੀਆਂ ਦੀ ਦੂਜੀ ਪਸੰਦ ਬਣ ਗਿਆ ਹੈ।

ਇਹ ਵੀ ਪੜ੍ਹੋ: ਨਵਾਂ ਸਾਲ ਚੜ੍ਹਦੇ ਹੀ ਬ੍ਰਿਟਿਸ਼ ਅਖ਼ਬਾਰ ਨੇ ਕੀਤੀ ਭਵਿੱਖਬਾਣੀ, ਇਸ ਵਾਰ ਵੀ ਮੋਦੀ ਸਿਰ ਸਜੇਗਾ PM ਦਾ ਤਾਜ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News