ਵੈਨਕੂਵਰ ਸਥਿਤ ਭਾਰਤੀ ਦੂਤਘਰ ਵਿਖੇ ਹਿੰਦੀ ਦਿਵਸ ਮਨਾਇਆ ਗਿਆ
Tuesday, Jan 13, 2026 - 10:41 PM (IST)
ਵੈਨਕੂਵਰ, (ਮਲਕੀਤ ਸਿੰਘ)- ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਜਨਰਲ ਵੱਲੋਂ ਸਥਾਨਕ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਫਰੇਜ਼ਰਵਿਊ ਬੈਂਕੁਇਟ ਹਾਲ ਵਿਖੇ ਵਿਸ਼ਵ ਹਿੰਦੀ ਦਿਵਸ ਮਨਾਇਆ ਗਿਆ। ਜਿਸ ਵਿੱਚ ਉੱਘੇ ਬੁੱਧੀਜੀਵੀਆਂ ਤੋਂ ਇਲਾਵਾ ਇਸ ਮੌਕੇ ਹਿੰਦੀ ਭਾਸ਼ਾ ਦੇ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ਮਾਣਯੋਗ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਪੜ੍ਹ ਕੇ ਸੁਣਾਉਣ ਨਾਲ ਹੋਈ। ਪ੍ਰੋਗਰਾਮ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਹਿੰਦੀ ਭਾਸ਼ਣ, ਸੰਵਾਦ, ਕਵਿਤਾ ਪਾਠ, ਪੇਸ਼ਕਾਰੀ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਅਖੀਰ 'ਚ ਕੌਂਸਲ ਜਨਰਲ ਮੈਸਕੁਈ ਰੰਗਸੁੰਗ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਾਨੂੰ ਸਾਡੀ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਨ ਲਈ ਹਿੰਦੀ ਦੀ ਮਹੱਤਤਾ ਬਾਰੇ ਜਾਣੂ ਹੋਣਾ ਚਾਹੀਦਾ ਹੈ। ਉਹਨਾਂ ਕੈਨੇਡਾ ਵਿੱਚ ਹਿੰਦੀ ਦੇ ਪ੍ਰਚਾਰ ਲਈ ਕੰਮ ਕਰਨ ਵਾਲੇ, ਸੱਭਿਆਚਾਰਕ ਸੰਗਠਨਾਂ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
