ਪਾਕਿਸਤਾਨ ''ਚ ਹਿੰਦੂ ਭਾਈਚਾਰੇ ਵੱਲੋਂ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਪ੍ਰਦਰਸ਼ਨ
Friday, Mar 31, 2023 - 12:47 PM (IST)
ਕਰਾਚੀ (ਭਾਸ਼ਾ)- ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਕਈ ਮੈਂਬਰਾਂ ਨੇ ਦੇਸ਼ ਵਿੱਚ ਹਿੰਦੂ ਕੁੜੀਆਂ ਅਤੇ ਔਰਤਾਂ ਦੇ ਜਬਰੀ ਧਰਮ ਪਰਿਵਰਤਨ ਅਤੇ ਵਿਆਹਾਂ ਦੀ ਸਮੱਸਿਆ ਵੱਲ ਧਿਆਨ ਖਿੱਚਣ ਲਈ ਵੀਰਵਾਰ ਨੂੰ ਕਰਾਚੀ ਸ਼ਹਿਰ ਵਿੱਚ ਇੱਕ ਰੋਸ ਮਾਰਚ ਕੱਢਿਆ। ਹਿੰਦੂ ਸੰਗਠਨ ਪਾਕਿਸਤਾਨ ਦਰਾਵਰ ਇਤੇਹਾਦ (ਪੀ.ਡੀ.ਆਈ.) ਨੇ ਕਰਾਚੀ ਪ੍ਰੈੱਸ ਕਲੱਬ ਅਤੇ ਸਿੰਧ ਅਸੈਂਬਲੀ ਦੀ ਇਮਾਰਤ ਦੇ ਪ੍ਰਵੇਸ਼ ਦੁਆਰ 'ਤੇ ਇਸ ਪ੍ਰਦਰਸ਼ਨ ਦਾ ਆਯੋਜਨ ਕੀਤਾ ਸੀ।
ਪੀ.ਡੀ.ਆਈ. ਦੇ ਇੱਕ ਮੈਂਬਰ ਨੇ ਕਿਹਾ, 'ਅਸੀਂ ਸਿੰਧੀ ਹਿੰਦੂਆਂ ਨੂੰ ਦਰਪੇਸ਼ ਆ ਰਹੀ ਇਸ ਵੱਡੀ ਸਮੱਸਿਆ ਨੂੰ ਉਜਾਗਰ ਕਰਨਾ ਚਾਹੁੰਦੇ ਹਾਂ, ਖ਼ਾਸ ਕਰਕੇ ਪੇਂਡੂ ਖੇਤਰਾਂ ਵਿੱਚ ਜਿੱਥੇ ਸਾਡੀਆਂ ਨੌਜਵਾਨ ਕੁੜੀਆਂ ਨੂੰ ਦਿਨ-ਦਿਹਾੜੇ ਅਗਵਾ ਕੀਤਾ ਜਾਂਦਾ ਹੈ, ਅਤੇ ਫਿਰ ਇਸਲਾਮ ਕਬੂਲ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਫਿਰ ਉਨ੍ਹਾਂ ਦਾ ਵਿਆਹ ਵੱਡੇ ਮੁਸਲਿਮ ਮਰਦਾਂ ਨਾਲ ਕਰ ਦਿੱਤਾ ਜਾਂਦਾ ਹੈ।'