ਪਾਕਿ ''ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2 ਹਿੰਦੂ ਭੈਣਾਂ
Friday, Sep 11, 2026 - 12:23 PM (IST)
ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਤੰਦੋ ਅੱਲਾਹਯਾਰ ਜ਼ਿਲ੍ਹੇ ਵਿੱਚ ਦੋ ਮਾਸੂਮ ਹਿੰਦੂ ਭੈਣਾਂ ਦੇ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਨਿਕਾਹ ਕਰਵਾਏ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਦੌਰਾਨ ਕੱਛੀ ਕੋਹਲੀ ਭਾਈਚਾਰੇ ਨਾਲ ਸਬੰਧਤ 13 ਅਤੇ 14 ਸਾਲ ਦੀਆਂ ਇਹ ਦੋਵੇਂ ਭੈਣਾਂ ਸੀਤਾ ਅਤੇ ਰੂਪੀ ਆਪਣੇ ਮਾਪਿਆਂ ਕੋਲ ਘਰ ਜਾਣ ਲਈ ਲਗਾਤਾਰ ਬਿਲਖ-ਬਿਲਖ ਕੇ ਰੋਂਦੀਆਂ ਤੇ ਗੁਹਾਰ ਲਗਾਉਂਦੀਆਂ ਰਹੀਆਂ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਪਰਿਵਾਰ ਨਾਲ ਭੇਜਣ ਦੀ ਬਜਾਏ ਦੋ ਦਿਨਾਂ ਲਈ ਸੇਫ ਹਾਊਸ ਭੇਜਣ ਦਾ ਹੁਕਮ ਦਿੱਤਾ ਹੈ।
ਪਰਿਵਾਰ ਦਾ ਦੋਸ਼ ਹੈ ਕਿ ਦੋਵਾਂ ਬੱਚੀਆਂ ਨੂੰ ਪਹਿਲਾਂ ਅਗਵਾ ਕੀਤਾ ਗਿਆ, ਫਿਰ ਉਨ੍ਹਾਂ ਦਾ ਧਰਮ ਪਰਿਵਰਤਨ ਕਰਵਾ ਕੇ ਮੁਸਲਿਮ ਨੌਜਵਾਨਾਂ ਨਾਲ ਜ਼ਬਰਦਸਤੀ ਵਿਆਹ ਕਰ ਦਿੱਤਾ ਗਿਆ। ਅਦਾਲਤ ਵਿੱਚ ਪੇਸ਼ੀ ਦੌਰਾਨ ਉੱਥੇ ਮੌਜੂਦ ਪੱਤਰਕਾਰਾਂ ਅਤੇ ਸਮਾਜਿਕ ਕਰਮਚਾਰੀਆਂ ਨੇ ਦੱਸਿਆ ਕਿ ਦੋਵੇਂ ਭੈਣਾਂ ਲਗਾਤਾਰ ਰੋ ਰਹੀਆਂ ਸਨ ਅਤੇ ਆਪਣੇ ਘਰ ਜਾਣ ਦੀ ਜ਼ਿੱਦ ਕਰ ਰਹੀਆਂ ਸਨ।
In Tando Allahyar, minor girls Sita and Rupi, reportedly aged 13 and 14 and belonging to the Kachhi Kolhi community, appeared before the court in a case involving forced marriage and religious conversion. During the proceedings, they reportedly expressed their clear wish to + 1/4 pic.twitter.com/K6bhZ3enoc
— SorathSindhu (@SindhuSorath) September 9, 2026
ਪੜ੍ਹੋ ਇਹ ਅਹਿਮ ਖ਼ਬਰ- ਭਾਰੀ ਵਿਰੋਧ ਮਗਰੋਂ ਅਮਰੀਕਾ ਨੇ ਹਟਾਇਆ ਵਿਵਾਦਿਤ "Mr Singh" ਵਾਲਾ ਪੋਸਟਰ
ਇੱਥੇ ਦੱਸ ਦਈਏ ਕਿ ਸਿੰਧ ਵਿੱਚ ਵਿਆਹ ਲਈ ਘੱਟੋ-ਘੱਟ ਉਮਰ 18 ਸਾਲ ਤੈਅ ਕੀਤੀ ਗਈ ਹੈ। ਜੇਕਰ ਦੋਵਾਂ ਭੈਣਾਂ ਦੀ ਉਮਰ 13 ਅਤੇ 14 ਸਾਲ ਹੋਣ ਦੀ ਪੁਸ਼ਟੀ ਹੁੰਦੀ ਹੈ, ਤਾਂ ਕਾਨੂੰਨ ਅਨੁਸਾਰ ਇਹ ਵਿਆਹ ਪੂਰੀ ਤਰ੍ਹਾਂ ਅਸੰਵਿਧਾਨਕ ਅਤੇ ਗੈਰ-ਕਾਨੂੰਨੀ ਹੋਵੇਗਾ। ਘੱਟ ਗਿਣਤੀ ਅਧਿਕਾਰਾਂ ਨਾਲ ਜੁੜੇ ਕਾਰਕੁੰਨਾਂ ਨੇ ਮੰਗ ਕੀਤੀ ਹੈ ਕਿ ਬੱਚੀਆਂ ਦੀ ਗੱਲ ਸਿੱਧੀ ਸੁਣੀ ਜਾਵੇ ਅਤੇ ਉਨ੍ਹਾਂ ਨੂੰ ਸੁਤੰਤਰ ਕਾਨੂੰਨੀ ਤੇ ਮਨੋਵਿਗਿਆਨਕ ਮਦਦ ਦਿੱਤੀ ਜਾਵੇ।
ਇਸ ਘਟਨਾ ਨੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ 'ਤੇ ਮੁੜ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸੇ ਜ਼ਿਲ੍ਹੇ ਵਿੱਚੋਂ 14 ਸਾਲਾ ਇੱਕ ਹੋਰ ਹਿੰਦੂ ਕੁੜੀ ਪਾਂਸੀ ਕੋਹਲੀ ਦੇ ਅਗਵਾ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ ਬੀਤੇ 10 ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹੇ 'ਚੋਂ 6 ਨਾਬਾਲਗ ਹਿੰਦੂ ਕੁੜੀਆਂ ਦੇ ਅਗਵਾ ਅਤੇ ਜ਼ਬਰਨ ਧਰਮ ਪਰਿਵਰਤਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਸਿੰਧ ਪਾਕਿਸਤਾਨ ਵਿੱਚ ਸਭ ਤੋਂ ਵੱਧ ਹਿੰਦੂ ਆਬਾਦੀ ਵਾਲਾ ਖੇਤਰ ਹੈ, ਜਿੱਥੇ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਦੀਆਂ ਬੱਚੀਆਂ ਜ਼ਿਆਦਾ ਅਸੁਰੱਖਿਅਤ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
