ਪਾਕਿਸਤਾਨ ’ਚ ਹਿੰਦੂ ਕੁੜੀ ਨੂੰ ਫਿਰ ਬਣਾਇਆ ਨਿਸ਼ਾਨਾ, ਇਸਲਾਮ ਤੋਂ ਇਨਕਾਰ ਕਰਨ ’ਤੇ ਕੀਤਾ ਜਬਰ-ਜ਼ਿਨਾਹ

01/23/2023 12:06:46 AM

ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਸਿੰਧ ਸੂਬੇ ਤੋਂ ਅਗਵਾ ਕੀਤੀ ਗਈ ਇਕ ਵਿਆਹੁਤਾ ਹਿੰਦੂ ਲੜਕੀ ਨੇ ਕਿਹਾ ਹੈ ਕਿ ਅਗਵਾਕਾਰਾਂ ਨੇ ਇਸਲਾਮ ਕਬੂਲ ਕਰਨ ਲਈ ਉਸ ਨੂੰ ਧਮਕੀ ਦਿੱਤੀ ਅਤੇ ਧਰਮ ਪਰਿਵਰਤਨ ਤੋਂ ਇਨਕਾਰ ਕਰਨ ’ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਦੇਸ਼ ’ਚ ਘੱਟਗਿਣਤੀ ਭਾਈਚਾਰੇ ਦੇ ਮੈਂਬਰਾਂ ਵਿਰੁੱਧ ਜਬਰ ਦੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਕੁੜੀ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਇਕ ਵੀਡੀਓ ’ਚ ਕਿਹਾ ਹੈ ਕਿ ਉਮਰਕੋਟ ਜ਼ਿਲ੍ਹੇ ਦੇ ਸਮਾਰੋ ਸ਼ਹਿਰ ’ਚ ਉਸ ਨਾਲ ਜਬਰ ਜ਼ਿਨਾਹ ਕੀਤਾ ਗਿਆ ਅਤੇ ਪੁਲਸ ਨੇ ਅਜੇ ਤੱਕ ਸ਼ੱਕੀਆਂ ਦੇ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ  : ਰਾਮ ਰਹੀਮ ਨੂੰ ਪੈਰੋਲ ਮਿਲਣ ’ਤੇ ਪ੍ਰਧਾਨ ਧਾਮੀ ਨੇ ਪ੍ਰਗਟਾਇਆ ਸਖ਼ਤ ਇਤਰਾਜ਼, ਬੰਦੀ ਸਿੰਘਾਂ ਬਾਰੇ ਕਹੀ ਵੱਡੀ ਗੱਲ

ਹਿੰਦੂ ਭਾਈਚਾਰੇ ਦੇ ਇਕ ਸਥਾਨਕ ਨੇਤਾ ਨੇ ਕਿਹਾ ਕਿ ਐਤਵਾਰ ਤੱਕ ਮੀਰਪੁਰਖਾਸ ’ਚ ਪੁਲਸ ਕੁੜੀ ਵੱਲੋਂ ਨਾਮਜ਼ਦ ਕੀਤੇ ਗਏ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ’ਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ, ‘‘ਕੁੜੀ ਅਤੇ ਉਸ ਦਾ ਪਰਿਵਾਰ ਥਾਣੇ ਦੇ ਬਾਹਰ ਬੈਠੇ ਹਨ ਪਰ ਅਜੇ ਤੱਕ ਕੋਈ ਕੇਸ ਦਰਜ ਨਹੀਂ ਹੋਇਆ ਹੈ।’’ ਕੁੜੀ ਪਹਿਲਾਂ ਤੋਂ ਹੀ ਵਿਆਹੀ ਹੋਈ ਹੈ। ਉਸ ਨੇ ਵੀਡੀਓ ’ਚ ਦਾਅਵਾ ਕੀਤਾ ਹੈ ਕਿ ਉਸ ਨੂੰ ਇਬਰਾਹਿਮ ਮੰਗਰੀਓ, ਪੁਨਹੋ ਮੰਗਰੀਓ ਅਤੇ ਉਨ੍ਹਾਂ ਦੇ ਸਾਥੀਆਂ ਨੇ ਅਗਵਾ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ  : ਇਸ ਵਿਅਕਤੀ ਨੂੰ ਮੰਨਿਆ ਜਾਂਦੈ ‘ਦੁਨੀਆ ਦਾ ਸਭ ਤੋਂ ਖੁਸ਼ ਇਨਸਾਨ’, ਦੱਸਿਆ ਇਸਦਾ ਰਾਜ਼

ਕੁੜੀ ਨੇ ਕਿਹਾ ਕਿ ਉਨ੍ਹਾਂ ਨੇ ਉਸ ਨੂੰ ਧਮਕਾਇਆ ਅਤੇ ਧਰਮ ਪਰਿਵਰਤਨ ਲਈ ਕਿਹਾ ਪਰ ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਉਸ ਨਾਲ ਤਿੰਨ ਦਿਨਾਂ ਤੱਕ ਜਬਰ ਜ਼ਿਨਾਹ ਕੀਤਾ ਗਿਆ। ਪੀੜਤਾ ਨੇ ਦੱਸਿਆ ਕਿ ਅਗਵਾਕਾਰਾਂ ਦੇ ਚੁੰਗਲ ’ਚੋਂ ਛੁੱਟਣ ਤੋਂ ਬਾਅਦ ਉਹ ਘਰ ਪਰਤ ਆਈ। ਸਿੰਧ ਦੇ ਅੰਦਰਲੇ ਇਲਾਕਿਆਂ ’ਚ ਹਿੰਦੂ ਕੁੜੀਆਂ ਦਾ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਇਕ ਵੱਡੀ ਸਮੱਸਿਆ ਬਣ ਗਿਆ ਹੈ। ਹਿੰਦੂ ਭਾਈਚਾਰੇ ਦੇ ਲੋਕ ਮੁੱਖ ਤੌਰ ’ਤੇ ਥਾਰ, ਉਮਰਕੋਟ, ਮੀਰਪੁਰਖਾਸ, ਘੋਟਕੀ ਅਤੇ ਖੈਰਪੁਰ ਖੇਤਰਾਂ ’ਚ ਰਹਿੰਦੇ ਹਨ। ਇਨ੍ਹਾਂ ਇਲਾਕਿਆਂ ’ਚ ਹਿੰਦੂ ਭਾਈਚਾਰੇ ਦੇ ਜ਼ਿਆਦਾਤਰ ਮੈਂਬਰ ਮਜ਼ਦੂਰ ਹਨ। ਪਿਛਲੇ ਸਾਲ ਜੂਨ ’ਚ ਹਿੰਦੂ ਕੁੜੀ ਕਰੀਨਾ ਕੁਮਾਰੀ ਨੇ ਇਥੋਂ ਦੀ ਇਕ ਅਦਾਲਤ ’ਚ ਦੱਸਿਆ ਸੀ ਕਿ ਉਸ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਇਕ ਮੁਸਲਮਾਨ ਵਿਅਕਤੀ ਨਾਲ ਵਿਆਹ ਕਰਵਾਇਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਜਾਣੋ ਸਾਲ ਦਾ ਕਿੰਨਾ ਕਮਾਉਂਦੀ ਤੇ ਕਿਹੜਾ ਕਾਰੋਬਾਰ ਸੰਭਾਲਦੀ ਹੈ ਮੁਕੇਸ਼ ਅੰਬਾਨੀ ਦੀ ਛੋਟੀ ਨੂੰਹ ਰਾਧਿਕਾ ਮਰਚੈਂਟ 

ਪਿਛਲੇ ਸਾਲ ਮਾਰਚ ’ਚ ਤਿੰਨ ਹਿੰਦੂ ਕੁੜੀਆਂ-ਸਤਰਨ ਓਦ, ਕਵਿਤਾ ਭੀਲ ਅਤੇ ਅਨੀਤਾ ਭੀਲ ਨੂੰ ਅਗਵਾ ਕਰ ਲਿਆ ਗਿਆ ਸੀ, ਉਨ੍ਹਾਂ ਨੂੰ ਇਸਲਾਮ ਕਬੂਲ ਕਰਨ ਲਈ ਮਜਬੂਰ ਕੀਤਾ ਗਿਆ ਅਤੇ ਅੱਠ ਦਿਨਾਂ ਦੇ ਅੰਦਰ ਮੁਸਲਮਾਨ ਮਰਦਾਂ ਨਾਲ ਵਿਆਹ ਕਰਵਾ ਲਿਆ ਗਿਆ ਸੀ। ਇਕ ਹੋਰ ਮਾਮਲੇ ’ਚ ਪੂਜਾ ਕੁਮਾਰੀ ਨੂੰ ਪਿਛਲੇ ਸਾਲ 21 ਮਾਰਚ ਨੂੰ ਸੁੱਕੁਰ ਦੇ ਰੋਹਰੀ ’ਚ ਉਸ ਦੇ ਘਰ ਦੇ ਬਾਹਰ ਬੇਰਹਿਮੀ ਨਾਲ ਗੋਲ਼ੀ ਮਾਰ ਦਿੱਤੀ ਗਈ ਸੀ। ਸਿਰਫ਼ ਕੁੜੀਆਂ ਹੀ ਨਹੀਂ ਸਗੋਂ ਵੱਡੀ ਉਮਰ ਦੀਆਂ ਹਿੰਦੂ ਔਰਤਾਂ ਵੀ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਸ਼ਿਕਾਰ ਹੋਈਆਂ ਹਨ। ਚਾਰ ਬੱਚਿਆਂ ਦੀ ਮਾਂ ਗੋਰੀ ਕੋਹਲੀ ਨੂੰ ਸਿੰਧ ਦੇ ਖੀਪਰੋ ਤੋਂ ਅਗਵਾ ਕਰ ਲਿਆ ਗਿਆ ਸੀ ਅਤੇ ਬਾਅਦ ’ਚ ਪਤਾ ਲੱਗਾ ਕਿ ਉਸ ਨੇ ਇਸਲਾਮ ਕਬੂਲ ਕਰ ਲਿਆ ਸੀ। ਔਰਤ ਦਾ ਵਿਆਹ ਉਸ ਦੇ ਅਗਵਾ ਦੇ ਦੋਸ਼ੀ ਏਜਾਜ਼ ਮੱਰੀ ਨਾਲ ਕਰਵਾ ਦਿੱਤਾ ਗਿਆ ਸੀ।

Manoj

This news is Content Editor Manoj