ਹਿੰਦੂ ਸੈਨੇਟਰ ਕੇਸ਼ੂ ਮੱਲਾ ਖੇਲ ਦਾਸ ਨੇ ਆਪਣੇ ਭਾਈਚਾਰੇ ਖ਼ਿਲਾਫ਼ ਹਮਲਿਆਂ ਤੇ ਧਮਕੀਆਂ ਦੀ ਕੀਤੀ ਨਿੰਦਾ
Friday, Jul 28, 2023 - 06:11 PM (IST)
ਗੁਰਦਾਸਪੁਰ/ਇਸਲਾਮਾਬਾਦ (ਵਿਨੋਦ)- ਸੈਨੇਟਰ ਕੇਸ਼ੂ ਮੱਲਾ ਖੇਲ ਦਾਸ ਨੇ ਪਾਕਿਸਤਾਨ ਵਿਚ ਹਿੰਦੂ ਭਾਈਚਾਰੇ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ’ਤੇ ਹੋ ਰਹੇ ਹਮਲਿਆਂ ਅਤੇ ਧਮਕੀਆਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸੁਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਵਿੱਚ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਰਹੀ ਹੈ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਕੇਸ਼ੂ ਮੱਲਾ ਖੇਲ ਦਾਸ ਨੇ ਇਕ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਦੀ ਪ੍ਰਤੀਕਿਰਿਆ ਸਿੰਧ ਦੇ ਘੋਸਪੁਰ ਖੇਤਰ ਵਿੱਚ ਇੱਕ ਹਿੰਦੂ ਮੰਦਰ ਉੱਤੇ ਰਾਕੇਟ ਲਾਂਚਰ ਹਮਲੇ ਤੋਂ ਕੁਝ ਦਿਨ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਡਾਕੂਆਂ ਨੇ ਲੋਕਾਂ ਦੀ ਜਾਇਦਾਦ ਅਤੇ ਜਾਨ-ਮਾਲ ਨੂੰ ਨਿਸ਼ਾਨਾ ਬਣਾਇਆ, ਹਿੰਦੂ ਭਾਈਚਾਰੇ ਦੇ ਲੋਕਾਂ ’ਚ ਡਰ ਪੈਦਾ ਕੀਤਾ ਅਤੇ ਧਾਰਮਿਕ ਸਮਾਗਮਾਂ ਵਿਚ ਰੁਕਾਵਟ ਪਾਈ।
ਇਹ ਵੀ ਪੜ੍ਹੋ- 'ਬੇਟੀ ਵੀ ਇਟਲੀ ਆ ਰਹੀ ਹੈ ਤੁਸੀਂ ਵੀ ਆ ਜਾਓ' ਦਾ ਕਹਿ ਕੇ 2 ਨੌਜਵਾਨਾਂ ਤੋਂ ਠੱਗੇ 15 ਲੱਖ, ਇੰਝ ਖੁੱਲ੍ਹੀ ਕਰਤੂਤ
ਸੈਨੇਟਰ ਨੇ ਸਰਕਾਰ ਨੂੰ ਹਿੰਦੂ ਭਾਈਚਾਰੇ ਦੀ ਸੁਰੱਖਿਆ ਕਰਨ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਾਕੂਆਂ ਦੇ ਨਿਸ਼ਾਨੇ ’ਤੇ ਸਿਰਫ਼ ਹਿੰਦੂ ਹੀ ਨਹੀਂ ਹਨ, ਸਗੋਂ ਕਸ਼ਮੀਰ, ਸੱਕਰ, ਕੰਧਕੋਟ, ਰਾਜਨਪੁਰ ਆਦਿ ਵਿੱਚ ਵੱਸਦੇ ਮੁਸਲਮਾਨਾਂ ਦੀ ਹਾਲਤ ਵੀ ਇੰਨੀ ਹੀ ਮਾੜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਿੰਦੂ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਪਰ ਸਾਡੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਹਿੰਦੂ ਭਾਈਚਾਰੇ ਦੇ ਹੱਕਾਂ ਦੀ ਰਾਖੀ ਸਰਕਾਰ ਨੂੰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿੱਚ ਕਰਾਚੀ ਵਿੱਚ 150 ਸਾਲ ਪੁਰਾਣੇ ਹਿੰਦੂ ਮੰਦਰ ਨੂੰ ਢਾਹ ਦਿੱਤਾ ਗਿਆ ਸੀ। ਇਸੇ ਤਰ੍ਹਾਂ ਕਰਾਚੀ ਵਿੱਚ ਹਿੰਦੂ ਭਾਈਚਾਰੇ ਦੇ ਸੋਲਜ਼ਰ ਬਾਜ਼ਾਰ ਵਿੱਚ ਸਥਿਤ ਮਾਰੀ ਮਾਤਾ ਦੇ ਮੰਦਰ ਨੂੰ ਢਾਹੇ ਜਾਣ ਤੋਂ ਬਾਅਦ ਵੀ ਸਰਕਾਰ ਨਹੀਂ ਜਾਗੀ ਹੈ।
ਇਹ ਵੀ ਪੜ੍ਹੋ- ਰੋਪੜ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਿਤਾ ਨੇ 1 ਸਾਲ ਦੀ ਬੱਚੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ