ਕੈਨੇਡਾ ''ਚ ਹਿੰਦੂ ਮੰਦਰ ਦਾ ਪੁਜਾਰੀ ਮੁੜ ਬਹਾਲ, ਪਹਿਲਾਂ ਕੀਤਾ ਗਿਆ ਸੀ ਸਸਪੈਂਡ
Friday, Nov 08, 2024 - 05:48 PM (IST)
ਬਰੈਂਪਟਨ- ਕੈਨੇਡਾ ਦੇ ਬਰੈਂਪਟਨ ਸਥਿਤ ਹਿੰਦੂ ਸਭਾ ਮੰਦਰ ਦੇ ਪੁਜਾਰੀ ਰਾਜਿੰਦਰ ਪ੍ਰਸਾਦ ਨੂੰ ਮੁਅੱਤਲ ਕਰਨ ਤੋਂ ਬਾਅਦ ਬਹਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਮੰਦਰ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸੈਂਕੜੇ ਹਿੰਦੂਆਂ ਨੂੰ ਸੰਬੋਧਨ ਕਰਦੇ ਹੋਏ ਹਿੰਸਕ ਬਿਆਨਬਾਜ਼ੀ ਕੀਤੀ ਸੀ। ਮੰਦਰ ਸੰਗਠਨ ਨੇ ਪਹਿਲਾਂ ਉਨ੍ਹਾਂ ਦੇ ਭਾਸ਼ਣ ਨੂੰ ਲੈ ਕੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ, ਪਰ ਦੋ ਦਿਨਾਂ ਦੀ ਸਮੀਖਿਆ ਤੋਂ ਬਾਅਦ ਉਨ੍ਹਾਂ ਨੂੰ ਬਹਾਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਆਸਟ੍ਰੇਲੀਆਈ ਰਾਜਾਂ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਸੋਸ਼ਲ ਮੀਡੀਆ ਪਾਬੰਦੀ ਦਾ ਕੀਤਾ ਸਮਰਥਨ
ਤੁਹਾਨੂੰ ਦੱਸ ਦੇਈਏ ਕਿ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਲੈ ਕੇ ਆਏ ਹਮਲਾਵਰਾਂ ਨੇ ਮੰਦਰ ਦੇ ਅੰਦਰ ਸ਼ਰਧਾਲੂਆਂ ਦੀ ਕੁੱਟਮਾਰ ਕੀਤੀ। ਉਨ੍ਹਾਂ ਨੇ ਮੰਦਰ 'ਚ ਮੌਜੂਦ ਲੋਕਾਂ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਕੈਨੇਡਾ ਨੇ ਸਾਰਜੈਂਟ ਹਰਿੰਦਰ ਸੋਹੀ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਰੂਸੀ ਰਾਸ਼ਟਰਪਤੀ ਬੋਲੇ; ਭਾਰਤ ਮਹਾਨ ਦੇਸ਼, ਇਹ ਵਿਸ਼ਵ ਮਹਾਂਸ਼ਕਤੀ ਦੀ ਸੂਚੀ 'ਚ ਸ਼ਾਮਲ ਹੋਣ ਦਾ ਹੱਕਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8