ਬੰਗਲਾਦੇਸ਼ ''ਚ ਹਿੰਦੂਆਂ ਨੇ ਡਰ ਦੇ ਸਾਏ ''ਚ ਮਨਾਈ ਦੁਰਗਾ ਪੂਜਾ, ਸ਼ੇਖ ਹਸੀਨਾ ਦੇ ਬੇਟੇ ਦਾ ਦੋਸ਼
Thursday, Oct 02, 2025 - 05:11 PM (IST)

ਵੈੱਬ ਡੈਸਕ : ਇਸ ਸਾਲ ਬੰਗਲਾਦੇਸ਼ 'ਚ ਹਿੰਦੂ ਘੱਟ ਗਿਣਤੀਆਂ ਨੇ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਦੁਰਗਾ ਪੂਜਾ ਮਨਾਈ। ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪੁੱਤਰ ਤੇ ਸਾਬਕਾ ਆਈਸੀਟੀ ਸਲਾਹਕਾਰ ਸਜੀਬ ਵਾਜ਼ੇਦ ਨੇ ਦੋਸ਼ ਲਗਾਇਆ ਕਿ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਕੱਟੜਤਾ ਨੂੰ ਉਤਸ਼ਾਹਿਤ ਕੀਤਾ ਹੈ। ਇਸ ਨਾਲ ਦੇਸ਼ 'ਚ ਧਾਰਮਿਕ ਅਤਿਆਚਾਰ ਮੁੜ ਉੱਭਰਿਆ ਹੈ ਤੇ ਇਸ ਸਾਲ ਦੀ ਪੂਜਾ ਦੌਰਾਨ ਹਿੰਦੂ ਭਾਈਚਾਰਾ ਡਰ ਅਤੇ ਅਸੁਰੱਖਿਆ ਦਾ ਸਾਹਮਣਾ ਕਰ ਰਿਹਾ ਹੈ। ਵਾਜ਼ੇਦ ਨੇ ਕਿਹਾ ਕਿ ਇਸ ਸਾਲ ਕਈ ਮੰਦਰਾਂ 'ਤੇ ਹਮਲੇ ਕੀਤੇ ਗਏ, ਪਰਿਵਾਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਤੇ ਲੋਕਾਂ ਦੇ ਆਜ਼ਾਦੀ ਨਾਲ ਪੂਜਾ ਕਰਨ ਦੇ ਅਧਿਕਾਰ ਨੂੰ ਖ਼ਤਰਾ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਉਹੀ ਕੱਟੜਪੰਥੀ ਜੋ ਪਹਿਲਾਂ ਬੰਗਲਾਦੇਸ਼ ਦੇ ਮੁਕਤੀ ਸੰਘਰਸ਼ ਦੀ ਭਾਵਨਾ ਦਾ ਵਿਰੋਧ ਕਰਦੇ ਸਨ, ਹੁਣ ਦੁਬਾਰਾ ਸਰਗਰਮ ਹੋ ਗਏ ਹਨ।
ਸਾਜ਼ੀਬ ਵਾਜ਼ੇਦ ਨੇ ਯਾਦ ਦਿਵਾਇਆ ਕਿ ਅਵਾਮੀ ਲੀਗ ਨੇ ਹਮੇਸ਼ਾ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਹੈ। ਪਾਰਟੀ ਨੇ 1971 ਦੀ ਜੰਗ ਤੋਂ ਬਾਅਦ ਬਹੁਤ ਸਾਰੇ ਮੰਦਰਾਂ ਦਾ ਪੁਨਰ ਨਿਰਮਾਣ ਕੀਤਾ, ਹਿੰਦੂ, ਬੋਧੀ ਅਤੇ ਈਸਾਈ ਭਾਈਚਾਰਿਆਂ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੀ ਆਜ਼ਾਦੀ ਦਿੱਤੀ ਅਤੇ ਫਿਰਕੂ ਹਿੰਸਾ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ। ਉਨ੍ਹਾਂ ਇਹ ਵੀ ਕਿਹਾ ਕਿ ਬੰਗਲਾਦੇਸ਼ ਨੂੰ ਹਮੇਸ਼ਾ ਸਮਾਨਤਾ ਅਤੇ ਧਰਮ ਨਿਰਪੱਖਤਾ ਦੇ ਸਿਧਾਂਤਾਂ 'ਤੇ ਚਲਾਇਆ ਜਾਣਾ ਚਾਹੀਦਾ ਹੈ।
ਵਾਜ਼ੀਦ ਨੇ ਭਰੋਸਾ ਦਿੱਤਾ ਕਿ ਜੇਕਰ ਅਵਾਮੀ ਲੀਗ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਸਾਰੇ ਘੱਟ ਗਿਣਤੀ ਲੋਕ ਆਪਣੇ ਧਰਮ ਅਨੁਸਾਰ ਪੂਜਾ ਕਰ ਸਕਣਗੇ ਅਤੇ ਬਿਨਾਂ ਕਿਸੇ ਡਰ ਦੇ ਰਹਿ ਸਕਣਗੇ। ਉਨ੍ਹਾਂ ਕਿਹਾ ਕਿ ਅੱਜ, ਜਦੋਂ ਸਾਡੇ ਹਿੰਦੂ ਭਰਾ ਅਤੇ ਭੈਣਾਂ ਦੇਵੀ ਦੁਰਗਾ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰ ਰਹੇ ਹਨ ਤਾਂ ਸਾਨੂੰ ਉਨ੍ਹਾਂ ਦੇ ਆਲੇ ਦੁਆਲੇ ਦੇ ਡਰ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਵਿਸ਼ਵਾਸ ਹੈ ਕਿ ਇਹ ਹਨੇਰਾ ਨਹੀਂ ਰਹੇਗਾ। ਸਜੀਬ ਵਾਜ਼ੀਦ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਧਾਰਮਿਕ ਕੱਟੜਤਾ ਨੂੰ ਰੋਕਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ। ਸਮਾਜ ਦੇ ਸਾਰੇ ਵਰਗਾਂ, ਮਾਪਿਆਂ, ਅਧਿਆਪਕਾਂ ਅਤੇ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e