ਇਟਲੀ ਦੀ ਧਰਤੀ ''ਤੇ ਸ੍ਰੀ ਆਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਦਾ ਭੁਲੇਖਾ ਪਾਉਂਦਾ ਬੈਰਗਾਮੋ ਦਾ ਹੋਲਾ ਮਹੱਲਾ

03/28/2023 5:18:59 PM

ਰੋਮ/ਇਟਲੀ (ਦਲਵੀਰ ਕੈਂਥ): ਬੀਤੇ ਦਿਨੀਂ ਜਿੱਥੇ ਪੰਜਾਬ ਵਿੱਚ ਹੋਲਾ ਮਹੱਲਾ ਦਿਵਸ ਸੰਗਤਾਂ ਵਲੋਂ ਬਹੁਤ ਹੀ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਉਥੇ ਉੱਤਰੀ ਇਟਲੀ ਦੇ ਜਿਲ੍ਹਾ ਬੈਰਗਾਮੋ ਅਧੀਨ ਆਉਂਦੇ ਪਿੰਡ ਕੋਰਤੇਨੌਵਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮਹੱਲਾ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਹੜਾ ਕਿ ਸ੍ਰੀ ਆਨੰਦਪੁਰ ਦੇ ਹੋਲੇ ਮਹੱਲੇ ਦਾ ਭੁਲੇਖਾ ਪਾਉਂਦਾ ਸੀ। ਇਸ ਸ਼ੁਭ ਦਿਹਾੜੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨਤਾ ਨਾਲ ਭੋਗ ਪਾਏ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਮਹਾਤਮਾ ਗਾਂਧੀ ਦੇ ਇਕ ਹੋਰ 'ਬੁੱਤ' ਦੀ ਭੰਨਤੋੜ, ਭਾਰਤ ਨੇ ਜਤਾਈ ਨਾਰਾਜ਼ਗੀ

ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਕੁਲਵੀਰ ਸਿੰਘ ਤੇ ਭਾਈ ਅਨਿੰਦਰ ਸਿੰਘ ਦੇ ਰਾਗੀ ਜੱਥਿਆਂ ਨੇ ਗੁਰੂ ਦੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਗੱਤਕਾ, 'ਤੀਰ ਅੰਦਾਜ਼ੀ', ਘੋੜ ਅਸਵਾਰੀ ਅਤੇ ਹੋਰ ਖਾਲਸਾਈ ਖੇਡਾਂ ਦੇ ਕਰਤੱਬ ਦਿਖਾਏ ਗਏ। ਬਾਬਾ ਕੁਲਵਿੰਦਰ ਸਿੰਘ ਦਲ ਖਾਲਸਾ ਯੂਕੇ ਅਤੇ ਇਟਲੀ ਭਰ ਤੋਂ ਧਾਰਮਿਕ ਸੰਸਥਾਵਾਂ ਵਲੋਂ ਸ਼ਿਰਕਤ ਕੀਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਦਿਵਸ ਨੂੰ ਮਨਾਉਣ ਲਈ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ ਅਤੇ ਦੂਰੋ ਨੇੜਿਓਂ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

Vandana

This news is Content Editor Vandana