ਇਟਲੀ : ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਵਿਖੇ ਹੋਲਾ ਮਹੱਲਾ 26 ਅਤੇ 27 ਮਾਰਚ ਨੂੰ

03/17/2022 10:20:10 AM

ਰੋਮ(ਕੈਂਥ): ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਜਿੱਥੇ ਪੰਜਾਬ ਦੀ ਧਰਤੀ 'ਤੇ ਬੜੇ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਂਦਾ ਹੈ, ਉੱਥੇ ਹੀ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੀ ਹੋਲੇ ਮਹੱਲੇ ਨੂੰ ਬੜੇ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੀਆਂ ਹਨ। ਇਟਲੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਹੋਲਾ ਮਹੱਲਾ 26 ਅਤੇ 27 ਮਾਰਚ ਨੂੰ ਬੜੇ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ 26 ਅਤੇ 27 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ ਨੂੰ 1 ਵਜੇ ਅਮ੍ਰਿੰਤ ਸੰਚਾਰ ਕਰਵਾਇਆ ਜਾਵੇਗਾ। ਸ਼ਨੀਵਾਰ ਸ਼ਾਮ ਨੂੰ ਧਾਰਮਿਕ ਦੀਵਾਨ ਸਜਾਇਆ ਜਾਵੇਗਾ।  ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ  ਵਿਖੇ ਕੀਰਤਨ ਦਰਬਾਰ ਸਜਾਇਆ ਜਾਵੇਗਾ। 

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਦੇ ਫ਼ੈਸਲੇ ਤੋਂ ਖ਼ਫ਼ਾ ਰੂਸ, ਟਰੂਡੋ ਸਮੇਤ 300 ਤੋਂ ਵਧੇਰੇ ਸਾਂਸਦਾਂ 'ਤੇ ਲਗਾਈ ਪਾਬੰਦੀ

ਇਸ ਦੋ ਰੋਜਾਂ ਸਮਾਗਮ ਵਿੱਚ ਵੱਖ-ਵੱਖ ਕੀਰਤਨੀ ਜੱਥੇ, ਕਥਾ ਵਾਚਕ ਅਤੇ ਢਾਡੀ ਜੱਥੇ ਉੱਚੇਚੇ ਤੌਰ 'ਤੇ ਹਾਜਰੀ ਭਰਨਗੇ। ਇਸ ਸਮਾਗਮ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਦਲ ਪੰਥ ਦੇ ਜੱਥੇਦਾਰ ਪਹੁੰਚ ਰਹੇ ਹਨ। ਉਪਰੰਤ ਗੁਰਦੁਆਰਾ ਸਾਹਿਬ ਦੇ ਨੇੜਲੇ ਮੈਦਾਨ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਘੋੜ ਸਵਾਰੀ, ਤੀਰ ਅੰਦਾਜੀ ਅਤੇ ਹੋਰ ਖ਼ਾਲਸਾਈ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਗੁਰੂ ਦੇ ਲੰਗਰ ਅਟੁੱਟ ਵਰਤਾਏ ਜਾਣਗੇ। ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
 


Vandana

Content Editor

Related News