ਇਟਲੀ : ਹੋਲੇ ਮੁਹੱਲੇ ਦੇ ਸਬੰਧ ''ਚ ਕਰਵਾਏ ਗਏ ਤਿੰਨ ਰੋਜ਼ਾ ਸਮਾਗਮ
Wednesday, Mar 19, 2025 - 01:03 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਰਾਜਧਾਨੀ ਰੋਮ ਵਿਖੇ ਖਾਲਸੇ ਦੇ ਪਵਿੱਤਰ ਦਿਹਾੜੇ ਹੋਲੇ ਮਹੱਲੇ ਦੇ ਸਬੰਧ ਵਿੱਚ ਇੱਥੋਂ ਦੇ ਗੁਰਦੁਆਰਾ ਹਰਿਗੋਬੰਦ ਸੇਵਾ ਸੁਸਾਇਟੀ (ਮਾਸੀਨੀਨਾ) ਰੋਮ ਵਿਖੇ ਸਥਾਨਿਕ ਸੰਗਤਾਂ ਦੁਆਰਾ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਦੱਸਣਯੋਗ ਹੈ ਕਿ ਹੋਲੇ ਮਹੱਲੇ ਦੇ ਸਮਾਗਮਾਂ ਨੂੰ ਸਮਰਪਿਤ ਜਿੱਥੇ ਨਿਹੰਗ ਸਿੰਘ ਜੱਥੇਬੰਦੀਆਂ ਦੁਆਰਾ ਵੀ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ ਉੱਥੇ ਵੱਖ-ਵੱਖ ਤੌਰ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਵੀ ਵਿਸ਼ੇਸ਼ ਤੌਰ 'ਤੇ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਦੇ ਸਮਾਗਮਾਂ ਨੂੰ ਬੜੀ ਚੜ੍ਹਦੀ ਕਲ੍ਹਾਂ ਨਾਲ ਮਨਾਇਆ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਗ੍ਰੀਨ ਕਾਰਡ, H1B ਅਤੇ F1 ਵੀਜ਼ਾ ਧਾਰਕਾਂ ਲਈ ਯਾਤਰਾ ਸਬੰਧੀ ਚਿਤਾਵਨੀ ਜਾਰੀ
ਇਸ ਮੌਕੇ ਆਖੰਡ ਪਾਠ ਦੇ ਭੋਗ ਉਪਰੰਤ ਸਜਾਏ ਪੰਡਾਲ ਵਿਚ ਭਾਈ ਪਰਮਜੀਤ ਸਿੰਘ ਮਾਨ ਦੇ ਢਾਡੀ ਜੱਥੇ ਦੁਆਰਾ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਸਿੱਖ ਕੌਮ ਦਾ ਗੌਰਵਮਈ ਇਤਿਹਾਸ ਸਰਵਣ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਲਈ ਸਹਿਯੋਗ ਨਿਭਾਉਣ ਵਾਲੀਆਂ ਸੰਗਤਾਂ ਅਤੇ ਆਏ ਹੋਏ ਢਾਡੀ ਜੱਥੇ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਜੱਥੇ ਦੁਆਰਾ ਵੀ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।