ਇਟਲੀ ''ਚ 21, 22 ਤੇ 23 ਮਾਰਚ ਨੂੰ ਮਨਾਇਆ ਜਾਏਗਾ ਹੋਲਾ-ਮਹੱਲਾ

Friday, Feb 28, 2025 - 12:43 PM (IST)

ਇਟਲੀ ''ਚ 21, 22 ਤੇ 23 ਮਾਰਚ ਨੂੰ ਮਨਾਇਆ ਜਾਏਗਾ ਹੋਲਾ-ਮਹੱਲਾ

ਬੈਰਗਾਮੋ (ਕੈਂਥ)- ਬਾਜਾਂ ਵਾਲੇ ਥਾਪੇ ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਸਿੱਖ ਕੌਮ ਦਾ ਕੌਮੀ ਤਿਉਹਾਰ ਹੈ। ਇਟਲੀ ਦੀਆ ਸੰਗਤਾਂ ਵੀ ਇਸ ਪਵਿੱਤਰ ਦਿਹਾੜੇ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੀਆ ਹਨ। ਲੰਬਾਰਦੀਆ ਸੂਬੇ ਦੇ ਬੈਰਗਮੋ ਜਿਲੇ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ  ਬੈਰਗਾਮੋ ਵਿਖੇ ਪ੍ਰਬੰਧਕ ਕਮੇਟੀ ਵੀ ਯੂਰਪ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋਲਾ-ਮਹੱਲਾ ਬੜੀ ਧੂਮਧਾਮ ਤੇ ਸ਼ਾਨੋ ਸ਼ੌਕਤ ਨਾਲ ਮਨਾਉਂਦੀ ਹੈ। ਇਸ ਸਾਲ 21, 22 ਅਤੇ 23 ਮਾਰਚ ਨੂੰ ਹੋਲਾ-ਮਹੱਲਾ ਕੱਢਿਆ ਜਾ ਰਿਹਾ ਹੈ।

ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ-ਮਹੱਲਾ ਤੇ ਤਿੰਨ ਰੋਜਾ ਸਲਾਨਾ ਜੋੜ ਮੇਲਾ ਸਮਾਗਮ ਕਰਵਾਇਆ ਜਾਵੇਗਾ। ਇਸ ਤਿੰਨ ਰੋਜਾ ਸਮਾਗਮ ਵਿੱਚ ਵੱਖ-ਵੱਖ ਕੀਰਤਨੀ ਜੱਥੇ, ਕਥਾ ਵਾਚਕ ਅਤੇ ਢਾਡੀ ਜੱਥੇ ਉੱਚੇਚੇ ਤੌਰ 'ਤੇ ਹਾਜ਼ਰੀ ਭਰਨਗੇ। ਉਪਰੰਤ ਗੁਰਦੁਆਰਾ ਸਾਹਿਬ ਦੇ ਨੇੜਲੇ ਮੈਦਾਨ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਘੋੜ ਸਵਾਰੀ, ਤੀਰ ਅੰਦਾਜੀ ਅਤੇ ਹੋਰ ਖ਼ਾਲਸਾਈ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਗੁਰੂ ਦੇ ਲੰਗਰ ਅਟੁੱਟ ਵਰਤਾਏ ਜਾਣਗੇ। ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਬੱਚਿਆਂ ਅਤੇ ਨੌਜਵਾਨਾਂ ਨੂੰ ਗੱਤਕੇ ਲਈ ਉਤਸ਼ਾਹਿਤ ਕਰਨ ਲਈ ਸ਼ਨੀਵਾਰ ਨੂੰ ਗੱਤਕੇ ਦਾ ਟੂਰਨਾਮੈਂਟ ਵੀ ਕਰਾਇਆ ਜਾਵੇਗਾ, ਜਿਸਦਾ ਫਾਈਨਲ ਐਤਵਾਰ ਨੂੰ ਹੋਵੇਗਾ। 


author

cherry

Content Editor

Related News