ਇਟਲੀ ''ਚ 21, 22 ਤੇ 23 ਮਾਰਚ ਨੂੰ ਲੱਗ ਰਹੀਆਂ 7ਵੇਂ ਹੋਲੇ ਮੁਹੱਲੇ ਦੀਆਂ ਰੌਣਕਾਂ
Saturday, Mar 15, 2025 - 02:43 PM (IST)

ਬੈਰਗਾਮੋ (ਦਲਵੀਰ ਸਿੰਘ ਕੈਂਥ)- ਦਸਮੇਸ਼ ਪਿਤਾ ਵੱਲੋਂ ਦਿੱਤੇ ਥਾਪੜੇ ਦੀ ਬਦੌਲਤ ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਸਿੱਖ ਕੌਮ ਦਾ ਉਹ ਕੌਮੀ ਤਿਉਹਾਰ ਹੈ ਜਿਸ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਸਿੱਖ ਮਾਰਸ਼ਲ ਆਰਟ ਗੱਤਕਾ ਕਲਾ ਦੇ ਸੰਗਤਾਂ ਨੂੰ ਹੈਰਤ ਅੰਗੇਜ ਕਾਰਨਾਮੇ ਦਿਖਾਉਂਦੀਆਂ ਕੌਮ ਅੰਦਰ ਫੌਲਾਦੀ ਜੋਸ਼ ਭਰਦੀਆਂ ਹਨ। ਇਟਲੀ ਦੀਆ ਸੰਗਤਾਂ ਵੀ ਇਸ ਪਵਿੱਤਰ ਦਿਹਾੜੇ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੀਆਂ ਹਨ। ਬੈਰਗਮੋ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਬੈਰਗਾਮੋ ਵਿਖੇ ਵੀ ਯੂਰਪ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ 21, 22 ਅਤੇ 23 ਮਾਰਚ ਨੂੰ ਹੋਲਾ ਮਹੱਲਾ ਕੱਢਿਆ ਜਾ ਰਿਹਾ ਹੈ।
ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 7ਵਾਂ ਹੋਲਾ ਮਹੱਲਾ ਤੇ ਸਲਾਨਾ ਜੋੜ ਮੇਲੇ ਤਿੰਨ ਰੋਜਾ ਸਮਾਗਮ ਕਰਵਾਇਆ ਜਾਵੇਗਾ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ਼ਨੀਵਾਰ 22 ਮਾਰਚ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸਾਹਿਬ ਵਿਖੇ ਅਮ੍ਰਿੰਤ ਸੰਚਾਰ ਕਰਵਾਇਆ ਜਾਵੇਗਾ। ਸ਼ੁੱਕਰਵਾਰ ਅਤੇ ਸ਼ਨੀਵਾਰ ਸ਼ਾਮ ਨੂੰ ਦੀਵਾਨ ਸਜਾਇਆ ਜਾਵੇਗਾ। ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਬਾਣੀ ਜਾਪ ਅਤੇ ਆਰਤੀ ਹੋਵੇਗੀ, ਉਪਰੰਤ ਦੀਵਾਨ ਸਜਾਇਆ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਸਮੇਤ 43 ਦੇਸ਼ਾਂ ਦੇ ਨਾਗਰਿਕਾਂ ਨੂੰ ਅਮਰੀਕਾ 'ਚ ਐਂਟਰੀ ਨਹੀਂ! ਜਾਣੋ ਭਾਰਤ ਸਬੰਧੀ ਕੀ ਫ਼ੈਸਲਾ
ਇਸ ਤਿੰਨ ਰੋਜਾਂ ਸਮਾਗਮ ਵਿੱਚ ਵੱਖ-ਵੱਖ ਕੀਰਤਨੀ ਜੱਥੇ, ਕਥਾ ਵਾਚਕ ਅਤੇ ਢਾਡੀ ਜੱਥੇ ਉੱਚੇਚੇ ਤੌਰ 'ਤੇ ਹਾਜ਼ਰੀ ਭਰਨਗੇ। ਉਪਰੰਤ ਗੁਰਦੁਆਰਾ ਸਾਹਿਬ ਦੇ ਨੇੜਲੇ ਮੈਦਾਨ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਘੋੜ ਸਵਾਰੀ, ਤੀਰ ਅੰਦਾਜੀ ਅਤੇ ਹੋਰ ਖ਼ਾਲਸਾਈ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਗੁਰੂ ਦੇ ਲੰਗਰ ਅਟੁੱਟ ਵਰਤਾਏ ਜਾਣਗੇ। ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਹੋਲੇ ਮਹੱਲੇ ਦੇ ਇਸ ਦਿਹਾੜੇ ਤੇ ਪੰਥ ਦੀਆਂ ਅਹਿਮ ਸ਼ਖਸੀਅਤਾਂ ਵਿੱਚ ਕੋਰਤੇਨੋਵਾ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਜੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਸੰਤ ਬਾਬਾ ਜੀਤ ਸਿੰਘ ਜੀ ਮੁਖੀ ਨਿਰਮਲ ਕੁਟੀਆ ਜੌਹਲਾਂ, ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ ਤੋਂ ਇਲਾਵਾ ਦਲ ਪੰਥ ਦੇ ਅਤੇ ਗੁਰੂ ਦੀਆਂ ਲਾਡਲੀਆਂ ਨਿਹੰਗ ਜੱਥੇਬੰਦੀਆਂ ਪਹੁੰਚ ਰਹੀਆਂ ਹਨ। ਕਰੋ ਜੀ ।ਸ਼ਨੀਵਾਰ ਨੂੰ ਗੱਤਕੇ ਦਾ ਵਿਸ਼ੇਸ਼ ਟੂਰਨਾਮੈਂਟ ਕੀਤਾ ਜਾਵੇਗਾ ਜਿਸ ਦਾ ਐਤਵਾਰ ਨੂੰ ਫਾਈਨਲ ਵੀ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।