ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆਂ ਲਾਡਲੀਆਂ ਫੌਜਾਂ ਨੇ ਦਿਖਾਇਆ ਖ਼ਾਲਸਾਈ ਜਾਹੋ ਜਹਾਲ (ਤਸਵੀਰਾਂ)
Wednesday, Mar 26, 2025 - 01:38 PM (IST)

ਬੈਰਗਾਮੋ (ਦਲਵੀਰ ਸਿੰਘ ਕੈਂਥ)- ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਸਿੱਖ ਕੌਮ ਵਿੱਚ ਇੱਕ ਵਿਲੱਖਣ ਸਥਾਨ ਰੱਖਦਾ ਹੈ। ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਹੋਲਾ ਮਹੱਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਹੋਲੇ ਮਹੱਲਾ ਦਸਮ ਪਾਤਸ਼ਾਹ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਸੰਮਤ 1701 ਚੇਤ ਨੂੰ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ ਕੀਤਾ ਗਿਆ ਸੀ। ਯੂਰਪ ਦੀ ਧਰਤੀ ਦਾ ਪ੍ਰਸਿੱਧ ਹੋਲਾ ਮਹੱਲਾ ਕੋਰਤੇਨੋਵਾ ਦੀ ਧਰਤੀ 'ਤੇ ਸਿੱਖ ਸੰਗਤਾਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੀਆ ਹਨ।
ਬੈਰਗਮੋ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਬੈਰਗਾਮੋ ਵਿਖੇ ਵੀ 7ਵਾਂ ਹੋਲਾ ਮਹੱਲਾ ਸਮੂਹ ਸੰਗਤਾਂ, ਨਿਹੰਗ ਸਿੰਘ ਜੱਥੇਬੰਦੀਆ ਅਤੇ ਵੱਖ ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆ ਦੇ ਸਹਿਯੋਗ ਨਾਲ ਖਾਲਸਾਈ ਜਾਹੋ ਜਹਾਲ ਅਤੇ ਜੈਕਾਰਿਆ ਦੀ ਗੂੰਜ ਵਿੱਚ ਸ਼ਾਨੋ ਸ਼ੋਕਤ ਨਾਲ ਮਨਾਇਆ ਗਿਆ। ਜਿੱਥੇ ਹਜਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਸ਼ਰਧਾ ਦੇ ਰੰਗ ਵਿੱਚ ਰੰਗੀਆਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਤਿੰਨ ਰੋਜਾ ਸਮਾਗਮ ਵਿੱਚ ਸਿੰਘ ਸਾਹਿਬ ਜੱਥੇਦਾਰ ਸੰਤ ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲਿਆ ਤੋਂ ਇਲਾਵਾ ਦਲ ਪੰਥ ਅਤੇ ਗੁਰੂ ਦੀਆਂ ਲਾਡਲੀਆਂ ਨਿਹੰਗ ਜੱਥੇਬੰਦੀਆ ਨੇ ਸੰਗਤਾਂ ਦੇ ਦਰਸ਼ਨ ਕੀਤੇ।
ਗੁਰਦੁਆਰਾ ਸਾਹਿਬ ਵਿਖੇ ਤਿੰਨ ਰੋਜਾ ਸਮਾਗਮ ਮੌਕੇ ਵਿਸ਼ੇਸ਼ ਅੰਮ੍ਰਿਤ ਸੰਚਾਰ ਕਰਵਾਇਆ। ਜਿਸ ਵਿੱਚ 50 ਦੇ ਕਰੀਬ ਪ੍ਰਾਣੀ ਗੁਰੁ ਵਾਲੇ ਬਣੇ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਜੀ ਦੇ ਜਾਪ ਕਰਵਾਏ ਗਏ। ਤਿੰਨ ਦਿਨਾਂ ਸਜਾਏ ਦੀਵਾਨਾਂ ਵਿੱਚ ਵੱਖ-ਵੱਖ ਰਾਗੀ, ਢਾਡੀ ਪ੍ਰਚਾਰਕਾਂ ਵੱਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਦੀਵਾਨਾਂ ਉਪਰੰਤ ਨਿਹੰਗ ਜੱਥੇਬੰਦੀਆਂ ਨੇ ਮਹੱਲਾ ਕੱਢਿਆ। ਗੁਰੂ ਦੀਆ ਲਾਡਲੀਆਂ ਫੌਜਾਂ ਦੇ ਸਿੰਘਾਂ ਨੇ ਆਪਣੀ ਗੱਤਕਾ ਕਲਾ ਦੇ ਹੈਰਤ ਅੰਗੇਜ ਕਾਰਨਾਮੇ ਤੇ ਘੁੜ ਸਵਾਰੀ ਦੇ ਜੌਹਰ ਦਿਖਾਏ। ਇਸ ਖਾਲਸਾਈ ਜਾਹੋ ਜਹਾਲ ਨੇ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਦੇ ਪ੍ਰਤੱਖ ਦਰਸ਼ਨ ਕਰਵਾਏ। ਨਿਹੰਗ ਸਿੰਘ ਫੌਜਾਂ ਵੱਲੋਂ ਗੁਲਾਲ ਰੰਗ ਦਾ ਛਿੜਕਾਅ ਇੱਕ ਅਦਭੁੱਤ ਨਜਾਰਾ ਸੀ। ਸਾਰੀਆਂ ਖਾਲਸਾਈ ਫੌਜਾਂ ਗੁਰੁ ਜੀ ਨੂੰ ਅੰਗ ਸੰਗ ਰੱਖ ਕੇ ਹੌਲਾ ਮਹੱਲਾ ਖੇਡਦੇ ਦਿਖਾਈ ਦੇ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ-Canada ਨੇ ਦਿੱਤਾ ਝਟਕਾ, ਰੁਜ਼ਗਾਰ ਲਈ ਬੋਨਸ CRS ਅੰਕ ਕੀਤੇ ਖ਼ਤਮ
ਗੱਤਕਾ ਖੇਡ ਰਹੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਗੱਤਕਾ ਅਕੈਡਮੀਆ ਦਾ ਟੂਰਨਾਮੈਂਟ ਵੀ ਕਰਵਾਇਆ ਗਿਆ। ਨੌਜਵਾਨਾਂ ਵੱਲੋਂ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਆਕਾਸ਼ ਗੂੰਜਾੳ ਜੈਕਾਰਿਆਂ ਨਾਲ ਹੋਲੇ ਮਹੱਲੇ ਦੀ ਪ੍ਰੰਪਰਾ ਅਨੁਸਾਰ ਜੋਸ਼ ਅਤੇ ਚੜਦੀਕਲਾ ਦਾ ਪ੍ਰਗਟਾਵਾ ਵੇਖਣਯੋਗ ਸੀ। ਮੁੱਹਲੇ ਦੀਆਂ ਤਮਾਮ ਸੰਗਤਾਂ ਲਈ ਸੇਵਾਦਾਰਾਂ ਵੱਲੋਂ ਅਨੇਕਾਂ ਪ੍ਰਕਾਰ ਗੁਰੂ ਦੇ ਲੰਗਰ ਅਤੁੱਟ ਵਰਤੇ। ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਹੋਲੇ ਮੁਹੱਲੇੇ ਵਿੱਚ ਆਈਆਂ ਲਾਡਲੀਆਂ ਫੌਜ਼ਾ ਤੇ ਗੁਰਦੁਆਰਾ ਪ੍ਰਬੰਧਕ ਦੇ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬੈਰਗਮੋ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਪਹੁੰਚੇ। ਸਮੂਹ ਪ੍ਰਬੰਧਕ ਸੇਵਾਦਾਰਾਂ ਅਤੇ ਦਲ ਪੰਥ ਇਟਲੀ ਦੇ ਸਮੂਹ ਸੇਵਾਦਾਰਾਂ ਦੁਆਰਾ ਨਿਹੰਗ ਸਿੰਘ ਜੱਥੇਬੰਦੀਆਂ, ਸਮੁੱਚੇ ਦਲਾਂ ਅਤੇ ਵਿਸ਼ੇਸ਼ ਤੌਰ 'ਤੇ ਮਹੱਲੇ ਵਿੱਚ ਸ਼ਾਮਿਲ ਹੋਣ ਲਈ ਦੂਰੋਂ ਨੇੜਿੳ ਆਈ ਸੰਗਤ ਦਾ ਧੰਨਵਾਦ ਕੀਤਾ ਅਤੇ ਕੋਰਤੇਨੋਵਾ ਵਿਖੇ ਕਰਵਾਏ ਹੋਲੇ ਮਹੱਲੇ ਦੀ ਵਧਾਈ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।