ਹਾਂਗਕਾਂਗ ਚੋਣਾਂ : ਚੀਨ ਸਮਰਥਕ ਉਮੀਦਵਾਰਾਂ ਦੀ ਵੱਡੀ ਜਿੱਤ
Monday, Dec 20, 2021 - 01:20 PM (IST)
ਹਾਂਗਕਾਂਗ (ਭਾਸ਼ਾ): ਹਾਂਗਕਾਂਗ ਦੀਆਂ ਵਿਧਾਨ ਸਭਾ ਚੋਣਾਂ ਵਿਚ ਚੀਨ ਸਮਰਥਕ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਹਨਾਂ ਨੇ ਬੀਜਿੰਗ ਦੇ ਖੁਦਮੁਖਤਿਆਰ ਖੇਤਰ ਦੇ ਚੋਣ ਕਾਨੂੰਨ ਵਿੱਚ ਤਬਦੀਲੀਆਂ ਤੋਂ ਬਾਅਦ ਪਹਿਲੀਆਂ ਚੋਣਾਂ ਵਿੱਚ ਮੱਧਵਾਦੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਕਰਾਰੀ ਹਾਰ ਦਿੱਤੀ। ਚੀਨ ਨੇ ਇਹ ਯਕੀਨੀ ਬਣਾਉਣ ਲਈ ਕਾਨੂੰਨ ਪਾਸ ਕੀਤਾ ਸੀ ਕਿ ਸਿਰਫ਼ ਬੀਜਿੰਗ ਪ੍ਰਤੀ ਵਫ਼ਾਦਾਰ ਲੋਕ ਹੀ ਸ਼ਹਿਰ ਦਾ ਪ੍ਰਸ਼ਾਸਨ ਸੰਭਾਲਣ। ਇਸ ਤੋਂ ਬਾਅਦ ਐਤਵਾਰ ਨੂੰ ਹੋਈਆਂ ਪਹਿਲੀਆਂ ਚੋਣਾਂ 'ਚ ਬੀਜਿੰਗ ਦੇ ਭਰੋਸੇਮੰਦ ਉਮੀਦਵਾਰਾਂ ਨੇ ਜ਼ਿਆਦਾਤਰ ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।
ਹਾਂਗਕਾਂਗ ਦੀ ਨੇਤਾ ਅਤੇ ਚੀਨ ਸਮਰਥਕ ਨੇਤਾ ਕੈਰੀ ਲੈਮ ਨੇ ਸੋਮਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਦੱਸਿਆ ਕਿ ਉਹ 30.2 ਪ੍ਰਤੀਸ਼ਤ ਵੋਟਿੰਗ ਹੋਣ ਦੇ ਬਾਵਜੂਦ "ਸੰਤੁਸ਼ਟ" ਹੈ। ਜ਼ਿਕਰਯੋਗ ਹੈ ਕਿ ਸਾਲ 1997 'ਚ ਬ੍ਰਿਟੇਨ ਨੇ ਹਾਂਗਕਾਂਗ ਨੂੰ ਚੀਨ ਨੂੰ ਸੌਂਪ ਦਿੱਤਾ ਸੀ ਅਤੇ ਉਦੋਂ ਤੋਂ ਇਹ ਸਭ ਤੋਂ ਘੱਟ ਵੋਟਿੰਗ ਪ੍ਰਤੀਸ਼ਤ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵੋਟਰਾਂ ਵਿੱਚੋਂ 92.5 ਫੀਸਦੀ ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ, ਜੋ ਕਿ 2012 ਅਤੇ 2016 ਦੀਆਂ ਚੋਣਾਂ ਨਾਲੋਂ ਵੱਧ ਹੈ, ਜਦੋਂ ਕਿ ਸਿਰਫ 70 ਫੀਸਦੀ ਰਜਿਸਟਰਡ ਵੋਟਰਾਂ ਨੇ ਹੀ ਆਪਣੀ ਵੋਟ ਦੀ ਵਰਤੋਂ ਕੀਤੀ ਸੀ।
ਪੜ੍ਹੋ ਇਹ ਅਹਿਮ ਖਬਰ- ਬੰਗਲਾਦੇਸ਼ੀਆਂ ਨੇ 1971 ਦੇ ਕਤਲੇਆਮ ਨੂੰ ਅਮਰੀਕਾ ਤੋਂ ਮਾਨਤਾ ਦੇਣ ਦੀ ਕੀਤੀ ਮੰਗ
ਜ਼ਿਕਰਯੋਗ ਹੈ ਕਿ ਨਵੇਂ ਕਾਨੂੰਨ ਤਹਿਤ ਵਿਧਾਨ ਪ੍ਰੀਸ਼ਦ ਦੇ ਸਿੱਧੇ ਚੁਣੇ ਗਏ ਮੈਂਬਰਾਂ ਦੀ ਗਿਣਤੀ 35 ਤੋਂ ਘਟਾ ਕੇ 20 ਕਰ ਦਿੱਤੀ ਗਈ ਹੈ ਜਦਕਿ ਕੁੱਲ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਅਤੇ ਹੁਣ 70 ਦੀ ਬਜਾਏ 90 ਮੈਂਬਰੀ ਕੌਂਸਲ ਹੈ। ਇਹਨਾਂ ਵਿੱਚੋਂ ਬਹੁਤੇ ਮੈਂਬਰ ਚੀਨ ਸਮਰਥਕ ਸੰਸਥਾਵਾਂ ਦੁਆਰਾ ਨਿਯੁਕਤ ਕੀਤੇ ਜਾਂਦੇ ਹਨ ਅਤੇ ਇਹ ਯਕੀਨੀ ਕੀਤਾ ਜਾਂਦਾ ਹੈ ਕਿ ਵਿਧਾਨ ਸਭਾ ਵਿੱਚ ਉਹਨਾਂ ਦਾ ਬਹੁਮਤ ਹੋਵੇ।
ਪੜ੍ਹੋ ਇਹ ਅਹਿਮ ਖਬਰ -ਖੈਬਰ ਪਖਤੂਨਖਵਾ ਸਥਾਨਕ ਚੋਣਾਂ 'ਚ ਇਮਰਾਨ ਖਾਨ ਦੀ ਕਈ ਜ਼ਿਲ੍ਹਿਆਂ 'ਚ ਹਾਰ