ਚੰਗੀ ਖ਼ਬਰ : ਹਾਂਗਕਾਂਗ ਨੇ ਆਉਣ ਵਾਲੇ ਯਾਤਰੀਆਂ ਨੂੰ ਦਿੱਤੀ ਵੱਡੀ ਸਹੂਲਤ

09/23/2022 2:59:38 PM

ਹਾਂਗਕਾਂਗ (ਏਜੰਸੀ): ਹਾਂਗਕਾਂਗ ਨੇ ਦੇਸ਼ ਵਿਚ ਦਾਖਲ ਹੋਣ ਵਾਲੇ ਯਾਤਰੀਆਂ ਨੂੰ ਵੱਡੀ ਸਹੂਲਤ ਦਿੱਤੀ ਹੈ। ਹਾਂਗਕਾਂਗ ਦੇ ਨੇਤਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਹੁਣ ਹੋਰ ਥਾਵਾਂ ਤੋਂ ਆਉਣ ਵਾਲੇ ਲੋਕਾਂ ਲਈ ਲਾਜ਼ਮੀ ਹੋਟਲ ਆਈਸੋਲੇਸ਼ਨ ਦੇ ਨਿਯਮ ਨੂੰ ਖ਼ਤਮ ਕੀਤਾ ਜਾਵੇਗਾ। ਸ਼ਹਿਰ ਦੇ ਮੁੱਖ ਕਾਰਜਕਾਰੀ ਜੌਹਨ ਲੀ ਨੇ ਕਿਹਾ ਕਿ ਇੱਥੇ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਜਹਾਜ਼ ਵਿੱਚ ਸਵਾਰ ਹੋਣ ਤੋਂ 48 ਘੰਟੇ ਪਹਿਲਾਂ ਨੈਗੇਟਿਵ ਪੀਸੀਆਰ ਟੈਸਟ ਦੀ ਰਿਪੋਰਟ ਦੇਣ ਦੀ ਲੋੜ ਨਹੀਂ ਹੈ, ਪਰ ਹੁਣ ਉਨ੍ਹਾਂ ਨੂੰ ਜਹਾਜ਼ ਵਿੱਚ ਚੜ੍ਹਨ ਤੋਂ 24 ਘੰਟੇ ਪਹਿਲਾਂ ਨੈਗੇਟਿਵ ਐਂਟੀਜੇਨ ਟੈਸਟ ਦੀ ਜਾਂਚ ਰਿਪੋਰਟ ਪੇਸ਼ ਕਰਨੀ ਹੋਵੇਗੀ। 

ਪੜ੍ਹੋ ਇਹ ਅਹਿਮ ਖ਼ਬਰ-ਉਡਾਣ ਭਰਦੇ ਹੀ ਜਹਾਜ਼ 'ਚੋਂ ਨਿਕਲਣ ਲੱਗੀਆਂ ਚੰਗਿਆੜੀਆਂ, ਯਾਤਰੀਆਂ ਦੇ ਛੁੱਟੇ ਪਸੀਨੇ (ਵੀਡੀਓ)

ਇਹ ਨਿਯਮ ਸੋਮਵਾਰ (26 ਸਤੰਬਰ) ਤੋਂ ਲਾਗੂ ਹੋ ਜਾਵੇਗਾ। ਲੀ ਨੇ ਕਿਹਾ ਕਿ ਅਸੀਂ ਮਹਾਮਾਰੀ ਨੂੰ ਨਿਯੰਤਰਿਤ ਕਰਾਂਗੇ। ਸਾਨੂੰ ਦੁਨੀਆ ਨਾਲ ਜੁੜਨ ਲਈ ਵੱਧ ਤੋਂ ਵੱਧ ਤਰੀਕਿਆਂ ਦੀ ਆਗਿਆ ਦੇਣੀ ਪਵੇਗੀ ਤਾਂ ਜੋ ਅਸੀਂ ਆਪਣੀ ਆਰਥਿਕਤਾ ਨੂੰ ਉਤਸ਼ਾਹਿਤ ਕਰ ਸਕੀਏ ਅਤੇ ਆਉਣ ਵਾਲੇ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਤੋਂ ਘੱਟ ਕਰ ਸਕੀਏ।ਉਹਨਾਂ ਨੇ ਕਿਹਾ ਕਿ ਜ਼ੋਖਮ ਅਤੇ ਆਰਥਿਕ ਵਿਕਾਸ ਵਿਚਾਲੇ ਸੰਤੁਲਨ ਹੋਣਾ ਚਾਹੀਦਾ ਹੈ।ਸੋਮਵਾਰ ਤੋਂ ਇੱਥੇ ਆਉਣ ਵਾਲੇ ਯਾਤਰੀਆਂ ਨੂੰ ਤਿੰਨ ਦਿਨ ਘਰ ਵਿੱਚ ਹੀ ਨਿਗਰਾਨੀ ਹੇਠ ਰਹਿਣਾ ਪਵੇਗਾ ਅਤੇ ਤਿੰਨ ਦਿਨ ਬਾਅਦ ਜੇਕਰ ਉਨ੍ਹਾਂ ਦੀ ਜਾਂਚ ਵਿੱਚ ਸੰਕਰਮਣ ਨਹੀਂ ਪਾਇਆ ਜਾਂਦਾ ਹੈ, ਉਨ੍ਹਾਂ ਨੂੰ ਰੈਸਟੋਰੈਂਟਾਂ ਅਤੇ ਬਾਰ ਆਦਿ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana