ਹਾਂਗਕਾਂਗ 'ਚ ਲਗਾਤਾਰ ਦੂਜੇ ਦਿਨ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਰੱਦ

08/13/2019 5:22:00 PM

ਹਾਂਗਕਾਂਗ (ਬਿਊਰੋ)— ਹਾਂਗਕਾਂਗ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪ੍ਰਦਰਸ਼ਨਕਾਰੀਆਂ ਦੇ ਵਿਰੋਧ ਕਾਰਨ ਅੱਜ ਭਾਵ ਮੰਗਲਵਾਰ ਨੂੰ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਹਵਾਈ ਅੱਡੇ ਦੀ ਵੈਬਸਾਈਟ 'ਤੇ ਜਾਰੀ ਇਕ ਬਿਆਨ ਮੁਤਾਬਕ,''ਹਾਂਗਕਾਂਗ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਕਾਰਜ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇੱਥੋਂ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।''

 

ਬਿਆਨ ਵਿਚ ਇਸ ਗੱਲ ਨੂੰ ਸਪੱਸ਼ਟ ਨਹੀਂ ਕੀਤਾ ਗਿਆ ਕਿ ਆਉਣ ਵਾਲੀਆਂ ਉਡਾਣਾਂ ਦੀ ਸਥਿਤੀ ਕੀ ਹੈ। ਉੱਧਰ ਸਾਰੇ ਯਾਤਰੀਆਂ ਨੂੰ ਜਲਦੀ ਤੋਂ ਜਲਦੀ ਟਰਮੀਨਲ ਦੀ ਇਮਾਰਤ ਵੱਲ ਜਾਣ ਲਈ ਕਿਹਾ ਗਿਆ ਹੈ। ਲੋਕਤੰਤਰ ਸਮਰਥਕ ਪ੍ਰਦਰਸ਼ਨਕਾਰੀ ਪਿਛਲੇ ਦੋ ਦਿਨਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਹਵਾਈ ਅੱਡੇ 'ਤੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਦੋਹਾਂ ਟਰਮੀਨਲਾਂ 'ਤੇ ਯਾਤਰੀਆਂ ਦੇ ਪ੍ਰਵੇਸ਼ ਦਰਵਾਜੇ 'ਤੇ ਪਹੁੰਚਣ ਦਾ ਰਸਤਾ ਬੰਦ ਕੀਤਾ ਹੋਇਆ ਹੈ। 


Vandana

Content Editor

Related News