ਸੰਯੁਕਤ ਰਾਸ਼ਟਰ ਮਿਸ਼ਨ 'ਚ ਤਾਇਨਾਤ 1 ਹਜ਼ਾਰ ਤੋਂ ਵੱਧ ਭਾਰਤੀ ਸ਼ਾਂਤੀ ਰੱਖਿਅਕਾਂ ਦਾ 'ਸਨਮਾਨ'

Friday, Jan 13, 2023 - 03:34 PM (IST)

ਸੰਯੁਕਤ ਰਾਸ਼ਟਰ ਮਿਸ਼ਨ 'ਚ ਤਾਇਨਾਤ 1 ਹਜ਼ਾਰ ਤੋਂ ਵੱਧ ਭਾਰਤੀ ਸ਼ਾਂਤੀ ਰੱਖਿਅਕਾਂ ਦਾ 'ਸਨਮਾਨ'

ਸੰਯੁਕਤ ਰਾਸ਼ਟਰ (ਭਾਸ਼ਾ)- ਦੱਖਣੀ ਸੂਡਾਨ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਵਿੱਚ ਤਾਇਨਾਤ 1000 ਤੋਂ ਵੱਧ ਭਾਰਤੀ ਸ਼ਾਂਤੀ ਰੱਖਿਅਕਾਂ ਨੂੰ ਇੱਕ ਪੁਰਸਕਾਰ ਸਮਾਰੋਹ ਵਿੱਚ ਸੰਯੁਕਤ ਰਾਸ਼ਟਰ ਦੇ ਵੱਕਾਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਪਹਿਲੀ ਵਾਰ ਭਾਰਤੀ ਫ਼ੌਜ ਦੀ ਇੱਕ ਮਹਿਲਾ ਅਧਿਕਾਰੀ ਨੇ ਪਰੇਡ ਦੀ ਅਗਵਾਈ ਕੀਤੀ। ਅੱਪਰ ਨੀਲ ਵਿੱਚ ਇੱਕ ਵਿਸ਼ੇਸ਼ ਪੁਰਸਕਾਰ ਸਮਾਰੋਹ ਵਿੱਚ ਦੱਖਣੀ ਸੂਡਾਨ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਵਿੱਚ ਤਾਇਨਾਤ ਭਾਰਤ ਦੇ 1,171 ਸ਼ਾਂਤੀ ਰੱਖਿਅਕਾਂ ਨੂੰ ਉਨ੍ਹਾਂ ਦੀ ਮਿਸਾਲੀ ਸੇਵਾ ਲਈ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। 

PunjabKesari

ਮਿਸ਼ਨ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ “ਭਾਰਤ ਨੂੰ ਸਲਾਮ। ਤੁਹਾਡੇ ਬੇਮਿਸਾਲ ਪੁੱਤਰਾਂ ਅਤੇ ਧੀਆਂ ਵਿੱਚੋਂ 1,171 ਨੇ ਦੱਖਣੀ ਸੂਡਾਨ ਦੇ ਅੱਪਰ ਨੀਲ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਦੇ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸੰਯੁਕਤ ਰਾਸ਼ਟਰ ਦੇ ਮੈਡਲ ਪ੍ਰਾਪਤ ਕੀਤੇ ਹਨ। ਸੰਯੁਕਤ ਰਾਸ਼ਟਰ ਮਿਸ਼ਨ ਦੀ ਵੈਬਸਾਈਟ 'ਤੇ ਪ੍ਰਕਾਸ਼ਿਤ ਇਕ ਲੇਖ ਵਿਚ ਕਿਹਾ ਗਿਆ ਹੈ ਕਿ ਪਹਿਲੀ ਵਾਰ ਭਾਰਤੀ ਫ਼ੌਜ ਦੀ ਇਕ ਮਹਿਲਾ ਅਧਿਕਾਰੀ ਮੇਜਰ ਜੈਸਮੀਨ ਚੱਟਾ ਨੇ ਵੱਡੀ ਭਾਰਤੀ ਟੁਕੜੀ ਦੀ ਪਰੇਡ ਦੀ ਅਗਵਾਈ ਕੀਤੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਇਟਲੀ: ਸਿੱਖ ਸੰਸਥਾਵਾਂ ਵੱਲੋਂ ਰੱਖਿਆ ਮੰਤਰੀ ਰਾਜਨਾਥ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀ

ਲੇਖ ਵਿੱਚ ਚੱਠਾ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ "ਔਰਤਾਂ ਨੂੰ ਨੇਤਾਵਾਂ ਵਜੋਂ ਤਾਇਨਾਤ ਕਰਕੇ ਅਸੀਂ ਦੱਖਣੀ ਸੂਡਾਨ ਦੇ ਨਾਗਰਿਕਾਂ ਅਤੇ ਖਾਸ ਤੌਰ 'ਤੇ ਔਰਤਾਂ ਨੂੰ ਇੱਕ ਸਖ਼ਤ ਸੰਦੇਸ਼ ਭੇਜ ਰਹੇ ਹਾਂ।" ਸੰਯੁਕਤ ਰਾਸ਼ਟਰ ਮਿਸ਼ਨ ਦੇ ਫੋਰਸ ਕਮਾਂਡਰ ਲੈਫਨੀਨੈਂਟ ਜਨਰਲ ਮੋਹਨ ਸੁਬਰਾਮਨੀਅਮ ਨੇ ਸਮਾਰੋਹ ਵਿਚ ਸ਼ਾਂਤੀ ਰੱਖਿਅਕਾਂ ਨੂੰ ਮੈਡਲ ਦਿੱਤੇ। ਜਿਹੜੇ ਸ਼ਾਂਤੀ ਰੱਖਿਅਕਾਂ ਨੂੰ ਮੈਡਲ ਪ੍ਰਦਾਨ ਕੀਤੇ ਗਏ ਉਹਨਾਂ ਵਿੱਚੋਂ ਪੰਜ ਔਰਤਾਂ ਹਨ। ਸੰਯੁਕਤ ਰਾਸ਼ਟਰ ਸ਼ਾਂਤੀ ਮਿਸ਼ਨਾਂ ਵਿੱਚ ਭਾਰਤ ਸਭ ਤੋਂ ਵੱਡਾ ਯੋਗਦਾਨ ਪਾਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਜੂਨ 2022 ਤੱਕ, ਸੰਯੁਕਤ ਰਾਸ਼ਟਰ ਮਿਸ਼ਨ ਵਿੱਚ 2,370 ਭਾਰਤੀ ਫ਼ੌਜੀ ਤਾਇਨਾਤ ਕੀਤੇ ਗਏ ਸਨ, ਜੋ ਕਿ ਰਵਾਂਡਾ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਦਲ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News