ਅਮਰੀਕੀ ਕਾਂਗਰਸ ਨੂੰ ਸੰਬੋਧਿਤ ਕਰਕੇ ਮਾਣ ਮਹਿਸੂਸ ਕਰ ਰਿਹਾ ਹਾਂ: PM ਮੋਦੀ

Friday, Jun 23, 2023 - 03:18 PM (IST)

ਅਮਰੀਕੀ ਕਾਂਗਰਸ ਨੂੰ ਸੰਬੋਧਿਤ ਕਰਕੇ ਮਾਣ ਮਹਿਸੂਸ ਕਰ ਰਿਹਾ ਹਾਂ: PM ਮੋਦੀ

ਵਾਸ਼ਿੰਗਟਨ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਅਮਰੀਕੀ ਕਾਂਗਰਸ ਨੂੰ ਦੂਜੀ ਵਾਰ ਸੰਬੋਧਿਤ ਕਰਕੇ ਮਾਣ ਮਹਿਸੂਸ ਕਰ ਰਹੇ ਹਨ ਅਤੇ ਇਸ ਇਤਿਹਾਸਕ ਸਾਂਝੇ ਸੰਬੋਧਨ ਵਿਚ ਸ਼ਾਮਲ ਹੋਣ ਲਈ ਇਸ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਮਰੀਕੀ ਕਾਂਗਰਸ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਿਤ ਕੀਤਾ, ਜਿੱਥੇ ਉਨ੍ਹਾਂ ਨੇ ਭਵਿੱਖ ਲਈ ਮਹੱਤਵਪੂਰਨ ਦੁਵੱਲੇ ਗਠਜੋੜ ਦਾ ਆਪਣਾ ਦ੍ਰਿਸ਼ਟੀਕੋਣ ਰੱਖਿਆ। ਮੋਦੀ ਅਜਿਹੇ ਪਹਿਲੇ ਭਾਰਤੀ ਨੇਤਾ ਹਨ, ਜਿਨ੍ਹਾਂ ਨੂੰ ਦੋ ਵਾਰ ਅਮਰੀਕੀ ਕਾਂਗਰਸ ਨੂੰ ਸੰਬੋਧਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਪਹਿਲੀ ਵਾਰ ਸਾਲ 2016 'ਚ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ ਸੀ।

ਇਹ ਵੀ ਪੜ੍ਹੋ: PM ਮੋਦੀ ਨੇ ਅਮਰੀਕਾ ਦੀ ਫਸਟ ਲੇਡੀ ਜਿਲ ਬਾਈਡੇਨ ਨੂੰ ਤੋਹਫ਼ੇ ’ਚ ਦਿੱਤਾ ਪ੍ਰਯੋਗਸ਼ਾਲਾ ’ਚ ਬਣਾਇਆ 7.5 ਕੈਰੇਟ ਦਾ ਹੀਰਾ

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, 'ਅਮਰੀਕੀ ਕਾਂਗਰਸ ਨੂੰ ਸੰਬੋਧਨ ਕਰਕੇ ਮਾਣ ਮਹਿਸੂਸ ਹੋਇਆ। ਇਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ। ਤੁਹਾਡੀ ਮੌਜੂਦਗੀ ਬਿਹਤਰ ਭਵਿੱਖ ਲਈ ਸਾਡੀ ਸਾਂਝੀ ਵਚਨਬੱਧਤਾ ਅਤੇ ਭਾਰਤ-ਅਮਰੀਕਾ ਸਬੰਧਾਂ ਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ।' ਅੰਗਰੇਜ਼ੀ ਵਿੱਚ ਆਪਣੇ ਲਗਭਗ ਇੱਕ ਘੰਟੇ ਦੇ ਸੰਬੋਧਨ ਵਿੱਚ ਮੋਦੀ ਨੇ ਕਿਹਾ ਕਿ ਅਤੀਤ ਵਿੱਚ ਹਰ ਭਾਰਤੀ ਪ੍ਰਧਾਨ ਮੰਤਰੀ ਅਤੇ ਹਰ ਅਮਰੀਕੀ ਰਾਸ਼ਟਰਪਤੀ ਨੇ ਸਾਡੇ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਇਆ ਹੈ ਪਰ ਸਾਡੀ ਪੀੜ੍ਹੀ ਨੂੰ ਇਸ ਨੂੰ ਉੱਚਾਈਆਂ 'ਤੇ ਲਿਜਾਣ ਦਾ ਸਨਮਾਨ ਮਿਲਿਆ। ਮੈਂ ਰਾਸ਼ਟਰਪਤੀ ਬਾਈਡੇਨ ਨਾਲ ਸਹਿਮਤ ਹਾਂ ਕਿ ਇਹ ਇਸ ਸਦੀ ਦਾ ਇੱਕ ਮਹੱਤਵਪੂਰਨ ਗਠਜੋੜ ਹੈ।'

ਇਹ ਵੀ ਪੜ੍ਹੋ: OMG! 8 ਮਹੀਨਿਆਂ ਦੀ ਗਰਭਵਤੀ ਮਾਂ ਦਾ 2 ਸਾਲਾ ਬੱਚੇ ਨੇ ਗੋਲੀ ਮਾਰ ਕੇ ਕੀਤਾ ਕਤਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News