ਰੋਮ ''ਚ ਜਵਾਕਾਂ ਨੂੰ ਧਾਰਮਿਕ ਪੁਸਤਕਾਂ ਨਾਲ ਕੀਤਾ ਗਿਆ ਸਨਮਾਨਿਤ

Friday, Jun 12, 2026 - 12:52 PM (IST)

ਰੋਮ ''ਚ ਜਵਾਕਾਂ ਨੂੰ ਧਾਰਮਿਕ ਪੁਸਤਕਾਂ ਨਾਲ ਕੀਤਾ ਗਿਆ ਸਨਮਾਨਿਤ

ਮਿਲਾਨ (ਸਾਬੀ ਚੀਨੀਆ)  ਰੋਮ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਪੰਡਾਲ ਵਿਚ ਕਵੀਸ਼ਰੀ ਜੱਥਾ ਭਾਈ ਸਰਬਜੀਤ ਸਿੰਘ ਮਾਣਕਪੁਰੀ ਅਤੇ ਸਾਥੀਆਂ ਦੁਆਰਾ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਜੀ ਜੀਵਨ ਫਲਸਫ਼ੇ ਤੋਂ  ਜਾਣੂ ਕਰਵਾਇਆ ਗਿਆ ਅਤੇ ਉਹਨਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। 

PunjabKesari

ਇਸ ਮੌਕੇ ਸਮਾਗਮ ਦੀ ਸੇਵਾ ਲੈਣ ਵਾਲੇ ਪਰਿਵਾਰਾਂ ਵੱਲੋਂ ਸ਼ਲਾਘਾ ਯੋਗ ਉਪਰਾਲਾ ਕਰਦਿਆਂ ਹੋਇਆਂ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦੀ ਸਿਖਲਾਈ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਯਾਦਗਾਰੀ  ਚਿੰਨ੍ਹ ਸਿੱਖ ਇਤਿਹਾਸ ਨਾਲ ਸਬੰਧਤ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ  ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।      

     PunjabKesari

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਸ਼ਪਾਲ ਸਿੰਘ ਸਮਰਾ ਅਤੇ ਹੋਰਨਾਂ ਵੱਲੋਂ  ਸਮਾਗਮ ਲਈ ਸੇਵਾਵਾਂ ਨਿਭਾਉਣ ਵਾਲੇ ਪਰਿਵਾਰਾਂ ਨੂੰ ਸਿਰੋਪਾੳ ਦੇ ਨਾਲ ਸਨਮਾਨਤ ਕੀਤਾ ਗਿਆ। ਉਹਨਾਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਤੇ ਸੰਗਤਾਂ ਦੇ ਭਲੇ ਲਈ ਅਨੇਕਾਂ ਕਾਰਜ ਕੀਤੇ ਹਨ। ਸਕੂਲ, ਕਾਲਜ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਸਥਾਪਿਤ ਕੀਤੇ। ਉਨ੍ਹਾਂ ਦਾ ਸਾਰਾ ਜੀਵਨ ਸੰਗਤਾਂ ਲਈ ਪ੍ਰੇਰਨਾ ਸ੍ਰੋਤ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News