ਲਹਿੰਦੇ ਪੰਜਾਬ ਤੋਂ ਮਾੜੀ ਖ਼ਬਰ, ਝੂਠੀ ਸ਼ਾਨ ਲਈ ਪਿਓ ਨੇ 25 ਸਾਲਾ ਡਾਕਟਰ ਧੀ ਦਾ ਕੀਤਾ ਕਤਲ

Friday, Sep 01, 2023 - 05:20 PM (IST)

ਲਹਿੰਦੇ ਪੰਜਾਬ ਤੋਂ ਮਾੜੀ ਖ਼ਬਰ, ਝੂਠੀ ਸ਼ਾਨ ਲਈ ਪਿਓ ਨੇ 25 ਸਾਲਾ ਡਾਕਟਰ ਧੀ ਦਾ ਕੀਤਾ ਕਤਲ

ਲਾਹੌਰ (ਭਾਸ਼ਾ)- ਪਾਕਿਸਤਾਨ ਵਿਚ ਝੂਠੀ ਸ਼ਾਨ ਲਈ ਪੰਜਾਬ ਸੂਬੇ ਵਿਚ ਇਕ ਪਿਤਾ ਨੇ ਆਪਣੀ 25 ਸਾਲਾ ਡਾਕਟਰ ਧੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪੰਜਾਬ ਦੀ ਰਾਜਧਾਨੀ ਲਾਹੌਰ ਤੋਂ ਕਰੀਬ 300 ਕਿਲੋਮੀਟਰ ਦੂਰ ਮੀਆਂਵਾਲੀ ਵਿੱਚ ਵਾਪਰੀ। ਪੁਲਸ ਨੇ ਦੱਸਿਆ ਕਿ ਸਿਦਰਾ ਖਾਨ ਆਪਣੇ ਸਹਿਯੋਗੀ ਡਾਕਟਰ ਨਾਲ ਵਿਆਹ ਕਰਾਉਣਾ ਚਾਹੁੰਦੀ ਸੀ, ਪਰ ਉਸ ਦੇ ਪਿਤਾ ਨੂੰ ਇਹ ਮਨਜ਼ੂਰ ਨਹੀਂ ਸੀ।

ਇਹ ਵੀ ਪੜ੍ਹੋ : ਜੋਹਾਨਸਬਰਗ 'ਚ ਇਮਾਰਤ ਨੂੰ ਅੱਗ ਲੱਗਣ ਕਾਰਨ ਮ੍ਰਿਤਕਾਂ ਦੀ ਗਿਣਤੀ ਹੋਈ 74, ਤਸਵੀਰਾਂ 'ਚ ਵੇਖੋ ਖ਼ੌਫ਼ਨਾਕ ਮੰਜ਼ਰ

ਪੁਲਸ ਨੇ ਕਿਹਾ, ''ਲਗਭਗ ਇਕ ਹਫ਼ਤਾ ਪਹਿਲਾਂ ਸਿਦਰਾ ਦੇ ਪਿਤਾ ਮੀਆਂਵਾਲੀ ਸ਼ਹਿਰ 'ਚ ਉਸ ਦੇ ਕਲੀਨਿਕ 'ਤੇ ਆਏ ਅਤੇ ਇਸ ਮਾਮਲੇ 'ਤੇ ਬਹਿਸ ਕੀਤੀ। ਬਹਿਸ ਦੌਰਾਨ ਉਸ ਨੇ ਪਿਸਤੌਲ ਕੱਢ ਕੇ ਉਸ 'ਤੇ ਗੋਲੀ ਚਲਾ ਦਿੱਤੀ ਅਤੇ ਉਸ ਨੂੰ ਜ਼ਖ਼ਮੀ ਹਾਲਤ ਵਿਚ ਛੱਡ ਕੇ ਉਥੋਂ ਚਲੇ ਗਏ।” ਸਿਦਰਾ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਉਸ ਦਾ ਪਿਤਾ ਅਜੇ ਫਰਾਰ ਹੈ।

ਇਹ ਵੀ ਪੜ੍ਹੋ: ਅੱਜ ਤੋਂ ਪੰਜਾਬ ਦੇ ਟੋਲ ਪਲਾਜ਼ਾ ਦੀ ਫੀਸ 'ਚ ਹੋਇਆ ਵਾਧਾ, ਇਥੇ ਵੇਖੋ ਨਵੀਂ ਰੇਟ ਲਿਸਟ

ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਇੱਕ ਨਵੇਂ ਵਿਆਹੇ ਜੋੜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਾਕਿਸਤਾਨ ਵਿੱਚ ਝੂਠੀ ਸ਼ਾਨ ਦੇ ਨਾਂ 'ਤੇ ਕਈ ਜੋੜਿਆਂ ਖਾਸ ਕਰਕੇ ਕੁੜੀਆਂ ਨੂੰ ਮਾਰ ਦਿੱਤਾ ਜਾਂਦਾ ਹੈ। ਮਨੁੱਖੀ ਅਧਿਕਾਰ ਕਾਰਕੁੰਨਾਂ ਮੁਤਾਬਕ ਪਾਕਿਸਤਾਨ ਵਿੱਚ ਹਰ ਸਾਲ ਕਰੀਬ 1000 ਔਰਤਾਂ ਝੂਠੀ ਸ਼ਾਨ ਲਈ ਕਤਲ ਕਰ ਦਿੱਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਮੂਲ ਦਾ ਪੁਲਸ ਅਧਿਕਾਰੀ 2 ਲੋਕਾਂ ਦੇ ਕਤਲ ਦੇ ਇਲਜ਼ਾਮ 'ਚ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News