ਅੱਤਵਾਦੀ ਖਤਰਿਆਂ ਨੂੰ ਖ਼ਤਮ ਕਰਨ ਲਈ ਪਾਕਿਸਤਾਨ ਤੋਂ ਸਹਿਯੋਗ ਦੀ ਉਮੀਦ : ਅਮਰੀਕਾ
Wednesday, Oct 19, 2022 - 10:57 AM (IST)
ਵਾਸ਼ਿੰਗਟਨ (ਭਾਸ਼ਾ)- ਬਾਈਡੇਨ ਪ੍ਰਸ਼ਾਸਨ ਨੇ ਕਿਹਾ ਹੈ ਕਿ ਅਮਰੀਕਾ ਸਾਰੇ ਖੇਤਰੀ ਅਤੇ ਗਲੋਬਲ ਅੱਤਵਾਦੀ ਖਤਰਿਆਂ ਨੂੰ ਖ਼ਤਮ ਕਰਨ ਲਈ ਪਾਕਿਸਤਾਨ ਤੋਂ ਸਹਿਯੋਗ ਦੀ ਉਮੀਦ ਰੱਖਦਾ ਹੈ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਪਾਕਿਸਤਾਨ ਵਰਗੇ ਕੁਝ ਦੇਸ਼ਾਂ ਨੇ ਅੱਤਵਾਦ ਦਾ ਸਾਹਮਣਾ ਕੀਤਾ ਹੈ ਅਤੇ ਉਹ ਟੀਟੀਪੀ (ਤਹਿਰੀਕ-ਏ-ਤਾਲਿਬਾਨ ਪਾਕਿਸਤਾਨ) ਵਰਗੇ ਖੇਤਰੀ ਅਸਥਿਰਤਾ ਅਤੇ ਖੇਤਰੀ ਸੁਰੱਖਿਆ ਲਈ ਖਤਰਿਆਂ ਦਾ ਮੁਕਾਬਲਾ ਕਰਨ ਵਿੱਚ ਦਿਲਚਸਪੀ ਰੱਖਦੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ: ਸੰਦੀਪ ਧਾਲੀਵਾਲ ਦੇ ਕਤਲ ਮਾਮਲੇ 'ਚ ਅਦਾਲਤ ਵੱਲੋਂ ਇੱਕ ਵਿਅਕਤੀ ਦੋਸ਼ੀ ਕਰਾਰ
ਉਨ੍ਹਾਂ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਨਾਲ ਅੱਤਵਾਦ ਵਿਰੁੱਧ ਮਜ਼ਬੂਤ ਸਾਂਝੇਦਾਰੀ ਚਾਹੁੰਦੇ ਹਾਂ। ਸਾਰੇ ਅੱਤਵਾਦੀਆਂ ਅਤੇ ਅੱਤਵਾਦੀ ਸਮੂਹਾਂ ਵਿਰੁੱਧ ਲਗਾਤਾਰ ਕਾਰਵਾਈ ਦੀ ਉਮੀਦ ਰੱਖਦੇ ਹਾਂ। ਅਸੀਂ ਸਾਰੇ ਖੇਤਰੀ ਅਤੇ ਗਲੋਬਲ ਅੱਤਵਾਦੀ ਖਤਰਿਆਂ ਨੂੰ ਖ਼ਤਮ ਕਰਨ ਲਈ ਸਹਿਯੋਗ ਦੀ ਉਮੀਦ ਰੱਖਦੇ ਹਾਂ। ਪਟੇਲ ਨੇ ਪਾਕਿਸਤਾਨ ਵਿੱਚ ਅਮਰੀਕੀ ਰਾਜਦੂਤ ਨੂੰ ਤਲਬ ਕੀਤੇ ਜਾਣ ਬਾਰੇ ਸਵਾਲਾਂ ਦਾ ਜਵਾਬ ਦੇਣ ਤੋਂ ਗੁਰੇਜ਼ ਕੀਤਾ। ਪਟੇਲ ਨੇ ਕਿਹਾ ਕਿ ਮੇਰੇ ਕੋਲ ਕੋਈ ਖਾਸ ਜਾਣਕਾਰੀ ਨਹੀਂ ਹੈ। ਜਿਵੇਂ ਕਿ ਤੁਸੀਂ ਜਾਣਦੇ ਹੋ ਅਮਰੀਕਾ ਨਿਯਮਿਤ ਅੰਤਰਾਲ 'ਤੇ ਪਾਕਿਸਤਾਨੀ ਅਧਿਕਾਰੀਆਂ ਨਾਲ ਨਿਯਮਿਤ ਤੌਰ 'ਤੇ ਗੱਲਬਾਤ ਕਰਦਾ ਹੈ ਅਤੇ ਪਾਕਿਸਤਾਨ ਵੀ ਅਜਿਹਾ ਹੀ ਕਰਦਾ ਹੈ।