ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲਿਆ ਸੰਯੁਕਤ ਰਾਸ਼ਟਰ; ਭਾਰਤ 'ਚ ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਜ਼ਰੂਰੀ

03/29/2024 10:46:13 AM

ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਦੇ ਇਕ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ "ਉਮੀਦ" ਹੈ ਕਿ ਭਾਰਤ ਅਤੇ ਕਿਸੇ ਵੀ ਹੋਰ ਦੇਸ਼ ਵਿਚ, ਜਿੱਥੇ ਚੋਣਾਂ ਹੋ ਰਹੀਆਂ ਹਨ, ਲੋਕਾਂ ਦੇ 'ਰਾਜਨੀਤਿਕ ਅਤੇ ਨਾਗਰਿਕ ਅਧਿਕਾਰਾਂ' ਦੀ ਰਾਖੀ ਕੀਤੀ ਜਾਵੇਗੀ ਅਤੇ ਹਰ ਕੋਈ ਇਕ "ਮੁਕਤ ਅਤੇ ਨਿਰਪੱਖ" ਮਾਹੌਲ ਵਿੱਚ ਵੋਟ ਪਾਉਣ ਦੇ ਯੋਗ ਹੋਵੇਗਾ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਵਿਰੋਧੀ ਪਾਰਟੀ ਕਾਂਗਰਸ ਦੇ ਬੈਂਕ ਖਾਤਿਆਂ ਤੋਂ ਲੈਣ-ਦੇਣ 'ਤੇ ਪਾਬੰਦੀ ਦੇ ਮੱਦੇਨਜ਼ਰ ਭਾਰਤ ਵਿਚ ਆਉਣ ਵਾਲੀਆਂ ਰਾਸ਼ਟਰੀ ਚੋਣਾਂ ਤੋਂ ਪਹਿਲਾਂ ਸਿਆਸੀ ਸਥਿਤੀ 'ਤੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਵੀਰਵਾਰ ਨੂੰ ਇਹ ਟਿੱਪਣੀਆਂ ਕੀਤੀਆਂ। 

ਇਹ ਵੀ ਪੜ੍ਹੋ: ਬੱਚੇ ਪੈਦਾ ਕਰਨ 'ਤੇ ਇਹ ਕੰਪਨੀ ਦੇ ਰਹੀ ਹੈ 62 ਲੱਖ ਰੁਪਏ, ਜਾਣੋ ਕਿੱਥੇ ਅਤੇ ਕੀ ਹੈ ਆਫਰ

ਦੁਜਾਰਿਕ ਨੇ ਵੀਰਵਾਰ ਨੂੰ ਇੱਕ ਨਿਯਮਤ ਨਿਊਜ਼ ਕਾਨਫਰੰਸ ਵਿੱਚ ਕਿਹਾ, 'ਸਾਨੂੰ ਬਹੁਤ ਉਮੀਦ ਹੈ ਕਿ ਭਾਰਤ ਅਤੇ ਕਿਸੇ ਵੀ ਹੋਰ ਦੇਸ਼ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਉਥੇ ਹਰ ਕਿਸੇ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ, ਜਿਨ੍ਹਾਂ ਵਿਚ ਸਿਆਸੀ ਅਤੇ ਨਾਗਰਿਕ ਅਧਿਕਾਰ ਸ਼ਾਮਲ ਹਨ ਅਤੇ ਹਰ ਕੋਈ ਆਜ਼ਾਦ ਅਤੇ ਨਿਰਪੱਖ ਮਾਹੌਲ ਵਿਚ ਵੋਟ ਪਾ ਸਕੇਗਾ।' ਸੰਯੁਕਤ ਰਾਸ਼ਟਰ ਦੀ ਇਸ ਪ੍ਰਤੀਕਿਰਿਆ ਤੋਂ ਇਕ ਦਿਨ ਪਹਿਲਾਂ ਅਮਰੀਕਾ ਨੇ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਕਾਂਗਰਸ ਦੇ ਬੈਂਕ ਖਾਤਿਆਂ ਤੋਂ ਲੈਣ-ਦੇਣ 'ਤੇ ਪਾਬੰਦੀ ਦੇ ਸੰਬੰਧ 'ਚ ਇਸੇ ਤਰ੍ਹਾਂ ਦੇ ਸਵਾਲ 'ਤੇ ਪ੍ਰਤੀਕਿਰਿਆ ਦਿੱਤੀ ਸੀ। 

ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਐਲਿਸ ਸਪ੍ਰਿੰਗਜ਼ ’ਚ ਹਿੰਸਕ ਝੜਪ ਤੋਂ ਬਾਅਦ ਨੌਜਵਾਨਾਂ ’ਤੇ 2 ਹਫ਼ਤਿਆਂ ਦਾ ਕਰਫਿਊ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਅਮਰੀਕੀ ਵਿਦੇਸ਼ ਵਿਭਾਗ ਦੀ ਟਿੱਪਣੀ ਨੂੰ 'ਅਣਉਚਿਤ' ਕਰਾਰ ਦਿੰਦੇ ਹੋਏ ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੂੰ ਆਪਣੇ ਸੁਤੰਤਰ ਅਤੇ ਮਜ਼ਬੂਤ ​​ਲੋਕਤੰਤਰੀ ਅਦਾਰਿਆਂ 'ਤੇ ਮਾਣ ਹੈ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਬੇਲੋੜੇ ਬਾਹਰੀ ਪ੍ਰਭਾਵ ਤੋਂ ਬਚਾਉਣ ਲਈ ਵਚਨਬੱਧ ਹੈ। ਜਦੋਂ ਕਿ ਇਸ ਤੋਂ ਇਕ ਦਿਨ ਪਹਿਲਾਂ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲਾ ਦੇ ਅਧਿਕਾਰੀਆਂ ਨੇ ਅਮਰੀਕੀ ਦੂਤਘਰ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਤਲਬ ਕੀਤਾ ਸੀ। 

ਇਹ ਵੀ ਪੜ੍ਹੋ: ਮਥੁਰਾ 'ਚ ਵਾਪਰੀ ਵੱਡੀ ਵਾਰਦਾਤ: ਦਿਨ-ਦਿਹਾੜੇ 22 ਸਾਲਾ ਨੌਜਵਾਨ ਨੂੰ ਜ਼ਿੰਦਾ ਸਾੜਿਆ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News