ਅਮਰੀਕਾ 'ਚ ਭਿਆਨਕ ਸੜਕ ਹਾਦਸਾ, ਭਾਰਤੀ ਮੂਲ ਦੀ ਮਾਂ-ਧੀ ਦੀ ਮੌਤ

04/03/2024 5:59:58 PM

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਪੋਰਟਲੈਂਡ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਭਾਰਤੀ ਮੂਲ ਦੀ ਔਰਤ ਅਤੇ ਉਸਦੀ ਧੀ ਦੀ ਮੌਤ ਹੋ ਗਈ। ਪੀੜਤ ਪਰਿਵਾਰ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਇਹ ਘਟਨਾ ਓਰੇਗਨ 'ਚ ਉਸ ਸਮੇਂ ਵਾਪਰੀ, ਜਦੋਂ ਪੀੜਤ ਪਰਿਵਾਰ ਦੀ ਕਾਰ ਕਿਸੇ ਹੋਰ ਵਾਹਨ ਨਾਲ ਟਕਰਾ ਗਈ। ਪਰਿਵਾਰ ਕਾਮਥਮ ਗੀਤਾਂਜਲੀ ਦਾ ਜਨਮ ਦਿਨ ਮਨਾਉਣ ਲਈ ਮੰਦਰ ਜਾ ਰਿਹਾ ਸੀ। ਇਸ ਘਟਨਾ 'ਚ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਜਦਕਿ ਉਸ ਦੀ 6 ਸਾਲਾ ਧੀ ਹਨਿਕਾ ਦੀ ਮੌਤ ਹੋ ਗਈ। ਬਾਅਦ ਵਿੱਚ ਔਰਤ ਦੀ ਵੀ ਹਸਪਤਾਲ ਵਿੱਚ ਮੌਤ ਹੋ ਗਈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ’ਚ ਜਗਮੀਤ ਸਿੰਘ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ!

PunjabKesari

ਓਰੇਗਨ ਸਟੇਟ ਪੁਲਸ ਮੁਤਾਬਕ ਇਹ ਘਟਨਾ 30 ਮਾਰਚ ਦੀ ਹੈ। ਔਰਤ ਦੇ ਪਤੀ ਅਤੇ ਪੁੱਤਰ ਸਮੇਤ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ। ਹਾਲਾਂਕਿ ਇਸ ਘਟਨਾ 'ਚ ਔਰਤ ਦਾ ਪਤੀ ਨਰੇਸ਼ ਅਤੇ ਉਨ੍ਹਾਂ ਦਾ ਬੇਟਾ ਵਾਲ-ਵਾਲ ਬਚ ਗਏ। ਅਮਰੀਕਾ ਦੇ ਕੇਲ ਪਿੰਡ 'ਚ ਇਕ ਔਰਤ ਅਤੇ ਕੁੜੀ ਦੀ ਮੌਤ ਨੂੰ ਲੈ ਕੇ ਸੋਗ ਦਾ ਮਾਹੌਲ ਹੈ। ਮ੍ਰਿਤਕ ਔਰਤ ਗੀਤਾਂਜਲੀ ਦੇ ਪਤੀ ਕਾਮਥਮ ਨਰੇਸ਼ ਤੋਂ ਇਲਾਵਾ ਪਰਿਵਾਰ 'ਚ ਉਸ ਦੇ ਦੋ ਬੱਚੇ ਸਨ। ਉਸਦਾ ਪਤੀ ਅਮਰੀਕਾ ਵਿੱਚ ਇੱਕ ਸਾਫਟਵੇਅਰ ਇੰਜੀਨੀਅਰ ਹੈ। ਪਰਿਵਾਰ ਆਂਧਰਾ ਪ੍ਰਦੇਸ਼ ਦੇ ਪੇਨੁਗਾਂਚੀਪ੍ਰੋਲੂ ਮੰਡਲ ਦੇ ਕੋਨਾਕਾਂਚੀ ਪਿੰਡ ਦਾ ਰਹਿਣ ਵਾਲਾ ਹੈ। ਪਿੰਡ ਕੋਨਾਕਚੀ ਵਿੱਚ ਮ੍ਰਿਤਕ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News